|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

SGPC ਦੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਵਿਚ ਸੋਧ ਕਰਨ ਹਿੱਤ ਇਕ ਗ੍ਰੇਡ ਸਬ-ਕਮੇਟੀ ਬਣਾਈ ਗਈ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਉੱਚ ਅਧਿਕਾਰੀਆਂ ਨਾਲ ਇਕ ਇਕੱਤਰਤਾ ਕੀਤੀ। ਇਸ ਦੌਰਾਨ ਭਾਈ ਲੌਂਗੋਵਾਲ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਲਾਜ਼ਮਾਂ ਨੂੰ ਮਹਿੰਗਾਈ ਭੱਤੇ ਦੀ 6% ਕਿਸ਼ਤ 1 ਮਾਰਚ 2019 ਤੋਂ ਦੇ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ

NRI Post Desk · 2301 ਦਿਨ ਪਹਿਲਾਂ · ਅੱਪਡੇਟ 2298 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਉੱਚ ਅਧਿਕਾਰੀਆਂ ਨਾਲ ਇਕ ਇਕੱਤਰਤਾ ਕੀਤੀ। ਇਸ ਦੌਰਾਨ ਭਾਈ ਲੌਂਗੋਵਾਲ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਲਾਜ਼ਮਾਂ ਨੂੰ ਮਹਿੰਗਾਈ ਭੱਤੇ ਦੀ 6% ਕਿਸ਼ਤ 1 ਮਾਰਚ 2019 ਤੋਂ ਦੇ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਵਿਚ ਸੋਧ ਕਰਨ ਹਿੱਤ ਇਕ ਗ੍ਰੇਡ ਸਬ-ਕਮੇਟੀ ਬਣਾਈ ਗਈ ਹੈ ਜਿਸ ਨੇ ਘੋਖ ਪੜਤਾਲ ਕਰਕੇ ਆਪਣਾ ਕੰਮ ਅੰਤਮ ਛੋਹਾਂ ਤੀਕ ਪੂਰਾ ਕਰ ਲਿਆ ਹੈ ਅਤੇ ਗ੍ਰੇਡ ਕਮੇਟੀ ਦੀ ਰਾਏ ਅਨੁਸਾਰ ਸਮੂਹ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਦੇ ਨਵੇਂ ਗ੍ਰੇਡ ਬਣਾਉਣ 'ਤੇ ਵਿਚਾਰ ਕੀਤਾ ਜਾਵੇਗਾ।

ਸੰਬੰਧਿਤ ਖ਼ਬਰਾਂ

ਇਸ ਮੌਕੇ ਇਕੱਤਰਤਾ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਸਮੇਤ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਬਿੱਕਰ ਸਿੰਘ ਚੰਨੂ, ਮੈਂਬਰ ਸੁਰਜੀਤ ਸਿੰਘ ਭਿੱਟੇਵਡ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਅਵਤਾਰ ਸਿੰਘ ਸੈਂਪਲਾ ਤੇ ਕੇਵਲ ਸਿੰਘ ਗਿੱਲ, ਨਿੱਜੀ ਸਹਾਇਕ ਇੰਜ: ਸੁਖਮਿੰਦਰ ਸਿੰਘ, ਦਰਸ਼ਨ ਸਿੰਘ ਲੌਂਗੋਵਾਲ ਪੀ.ਏ. ਆਦਿ ਮੌਜੂਦ ਸਨ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!