|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਚਲਦੀ ਕਾਰ 'ਚ ਅਚਾਨਕ ਲੱਗ ਗਈ ਅੱਗ

ਚੰਡੀਗੜ : ਇਥੋਂ ਦੇ ਸੈਕਟਰ 7-8 ਦੇ ਚੌਕ ਤੇ ਸੋਮਵਾਰ ਦੁਪਹਿਰ ਉਸ ਸਮੇਂ ਅਫਰਾ-ਤਫਰੀ ਮਚ ਗਈ, ਜਦੋਂ ਇਕ ਚਲਦੀ ਕਾਰ 'ਚ ਅਚਾਨਕ ਅੱਗ ਲੱਗ ਗਈ। ਗੱਡੀ 'ਚੋਂ ਪਹਿਲਾਂ ਧੂੰਆ ਨਿਕਲਿਆ ਤੇ ਫਿਰ ਥੋੜ੍ਹੀ ਦੇਰ ਬਾਅਦ ਹੀ ਉਸ ਨੂੰ ਅੱਗ ਨੇ ਆਪਣੀ ਲਪੇਟ 'ਚ ਲੈ ਲਿਆ। ਹਾਲਾਂਕਿ ਇਸ ਦੌਰਾਨ ਮੌਕੇ 'ਤੇ ਮੌਜੂਦ ਲੋਕਾਂ ਨੇ ਸੂਝ-ਬੂਝ ਦਿਖਾਉਂਦੇ ਹੋਏ ਕਾਰ 'ਚ ਸਵਾਰ ਬਜ਼ੁਰਗ ਜੋੜੇ ਨੂੰ ਬਾਹਰ ਕ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਚੰਡੀਗੜ : ਇਥੋਂ ਦੇ ਸੈਕਟਰ 7-8 ਦੇ ਚੌਕ ਤੇ ਸੋਮਵਾਰ ਦੁਪਹਿਰ ਉਸ ਸਮੇਂ ਅਫਰਾ-ਤਫਰੀ ਮਚ ਗਈ, ਜਦੋਂ ਇਕ ਚਲਦੀ ਕਾਰ 'ਚ ਅਚਾਨਕ ਅੱਗ ਲੱਗ ਗਈ। ਗੱਡੀ 'ਚੋਂ ਪਹਿਲਾਂ ਧੂੰਆ ਨਿਕਲਿਆ ਤੇ ਫਿਰ ਥੋੜ੍ਹੀ ਦੇਰ ਬਾਅਦ ਹੀ ਉਸ ਨੂੰ ਅੱਗ ਨੇ ਆਪਣੀ ਲਪੇਟ 'ਚ ਲੈ ਲਿਆ। ਹਾਲਾਂਕਿ ਇਸ ਦੌਰਾਨ ਮੌਕੇ 'ਤੇ ਮੌਜੂਦ ਲੋਕਾਂ ਨੇ ਸੂਝ-ਬੂਝ ਦਿਖਾਉਂਦੇ ਹੋਏ ਕਾਰ 'ਚ ਸਵਾਰ ਬਜ਼ੁਰਗ ਜੋੜੇ ਨੂੰ ਬਾਹਰ ਕੱਢ ਦਿੱਤਾ।

ਸੰਬੰਧਿਤ ਖ਼ਬਰਾਂ

ਕਾਰ 'ਚ ਅੱਗ ਕਿਉਂ ਲੱਗੀ ਤੇ ਕਿਵੇਂ ਲੱਗੀ ਇਹ ਅਜੇ ਤਕ ਸਪਸ਼ਟ ਨਹੀਂ ਹੋ ਸਕਿਆ ਹੈ। ਮੌਕੇ 'ਤੇ ਮੌਜੂਦ ਟ੍ਰੈਫਿਕ ਪੁਲਿਸ ਨੇ ਜਲਦ ਫਾਇਰ ਬ੍ਰਿਗੇਡ ਬੁਲਾਈ ਤੇ ਫਾਇਰ ਟੈਂਡਰ ਜਾਮ 'ਚ ਫਸ ਗਿਆ। ਪੁਲਿਸ ਮੁਲਾਜ਼ਮਾਂ ਨੇ ਫਾਇਰ ਬ੍ਰਿਗੇਡ ਨੂੰ ਕਿਸੇ ਤਰ੍ਹਾਂ ਘਟਨਾ ਸਥਾਨ ਤਕ ਪਹੁੰਚਾਇਆ। ਹਾਲਾਂਕਿ ਉਨ੍ਹਾਂ ਦੇ ਪਹੁੰਚਣ ਤੋਂ ਪੰਜ ਮਿੰਟ ਪਹਿਲਾਂ ਅੱਗ 'ਤੇ ਕਾਬੂ ਪਾ ਲਿਆ ਗਿਆ ਸੀ ਪਰ ਗੱਡੀ ਪੂਰੀ ਤਰ੍ਹਾਂ ਸੜ ਚੁੱਕੀ ਸੀ। ਅਜੇ ਤਕ ਕਾਰ 'ਚ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!