|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਬਿਜ਼ਨਸ

ਨੌਜਵਾਨ ਕਿਸਾਨ ਨੇ ਕਰਜ਼ੇ ਦੇ ਬੋਝ ਹੇਠਾਂ ਦਬੇ ਹੋਣ ਕਾਰਨ ਕੀਤੀ ਖ਼ੁਦਕੁਸ਼ੀ

ਸਮਰਾਲਾ : ਸਮਰਾਲਾ ਦੇ ਪਿੰਡ ਨੌਲੜੀ ਖ਼ੁਰਦ ਦੇ ਇਕ ਨੌਜਵਾਨ ਕਿਸਾਨ ਨੇ ਕਰਜ਼ੇ ਦੇ ਬੋਝ ਹੇਠਾਂ ਦਬੇ ਹੋਣ ਕਾਰਨ ਸ਼ਨਿਚਰਵਾਰ ਨੂੰ ਖ਼ੁਦਕੁਸ਼ੀ ਕਰ ਲਈ। 21 ਸਾਲ ਦਾ ਕਿਸਾਨ ਜਸਦੀਪ ਸਿੰਘ ਆਪਣੇ ਮਾਤਾ-ਪਿਤਾ ਦਾ ਇਕਲੌਤਾ ਪੁੱਤਰ ਸੀ। ਪੜ੍ਹਨ ਦੀ ਉਮਰ 'ਚ ਉਸਨੇ ਖੇਤੀ ਸੰਭਾਲ ਲਈ ਪਰ ਖੇਤੀ 'ਚ ਹੋ ਰਹੇ ਲਗਾਤਾਰ ਘਾਟੇ ਕਾਰਨ ਉਸ 'ਤੇ ਕਰਜ਼ਾ ਚੜ੍ਹ ਗਿਆ। ਸ਼ਨਿਚਰਵਾਰ ਨੂੰ ਜਸਦੀਪ ਨੇ ਆਪਣੇ ਘਰ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਸਮਰਾਲਾ : ਸਮਰਾਲਾ ਦੇ ਪਿੰਡ ਨੌਲੜੀ ਖ਼ੁਰਦ ਦੇ ਇਕ ਨੌਜਵਾਨ ਕਿਸਾਨ ਨੇ ਕਰਜ਼ੇ ਦੇ ਬੋਝ ਹੇਠਾਂ ਦਬੇ ਹੋਣ ਕਾਰਨ ਸ਼ਨਿਚਰਵਾਰ ਨੂੰ ਖ਼ੁਦਕੁਸ਼ੀ ਕਰ ਲਈ। 21 ਸਾਲ ਦਾ ਕਿਸਾਨ ਜਸਦੀਪ ਸਿੰਘ ਆਪਣੇ ਮਾਤਾ-ਪਿਤਾ ਦਾ ਇਕਲੌਤਾ ਪੁੱਤਰ ਸੀ। ਪੜ੍ਹਨ ਦੀ ਉਮਰ 'ਚ ਉਸਨੇ ਖੇਤੀ ਸੰਭਾਲ ਲਈ ਪਰ ਖੇਤੀ 'ਚ ਹੋ ਰਹੇ ਲਗਾਤਾਰ ਘਾਟੇ ਕਾਰਨ ਉਸ 'ਤੇ ਕਰਜ਼ਾ ਚੜ੍ਹ ਗਿਆ। ਸ਼ਨਿਚਰਵਾਰ ਨੂੰ ਜਸਦੀਪ ਨੇ ਆਪਣੇ ਘਰ 'ਚ ਪੱਖੇ ਦੀ ਹੁੱਕ ਨਾਲ ਫਾਹਾ ਲੈ ਕੇ ਜਾਨ ਦੇ ਦਿੱਤੀ।

ਸੰਬੰਧਿਤ ਖ਼ਬਰਾਂ

ਪਿੰਡ ਦੇ ਸਰਪੰਚ ਕੈਂਪੀ ਗਰੇਵਾਲ ਨੇ ਦੱਸਿਆ ਕਿ ਜਸਦੀਪ ਦੀਆਂ ਝੋਨੇ ਤੇ ਕਣਕ ਦੀਆਂ ਫਸਲਾਂ ਖ਼ਰਾਬ ਹੋ ਗਈਆਂ ਸਨ, ਜਿਸ ਕਾਰਨ ਉਹ ਮਾਨਸਿਕ ਤੌਰ 'ਤੇ ਪਰੇਸ਼ਾਨ ਰਹਿੰਦਾ ਸੀ। ਉਸ 'ਤੇ ਕਰੀਬ ਡੇਢ ਲੱਖ ਰੁਪਏ ਦਾ ਕਰਜ਼ਾ ਦੱਸਿਆ ਜਾਂਦਾ ਹੈ। ਜਦੋਂ ਕਰਜ਼ੇ ਦੇ ਜਾਲ 'ਚੋਂ ਨਿਕਲਣ ਦਾ ਕੋਈ ਰਸਤਾ ਜਸਦੀਪ ਨੂੰ ਨਹੀਂ ਦਿਸਿਆ ਤਾਂ ਉਸਨੇ ਖ਼ੁਦਕੁਸ਼ੀ ਕਰ ਲਈ। ਜਸਦੀਪ ਦੀ ਲਾਸ਼ ਨੂੰ ਪੋਸਟਮਾਰਟਮ ਲਈ ਖੰਨਾ ਸਿਵਲ ਹਸਪਤਾਲ ਲਿਆਂਦਾ ਗਿਆ ਹੈ।

🔔 ਬਿਜ਼ਨਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!