|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਅਮਰੀਕਾ

ਅਮਰੀਕਾ 'ਚ ਗੁਰਦਾਸਪੁਰ ਦੇ ਨੌਜਵਾਨ ਦੀ ਹਾਦਸੇ ਦੌਰਾਨ ਸੱਚਾਈ ਪਤਾ ਲਗਾਉਣ ਲਈ ਸੁਖਬੀਰ ਬਾਦਲ ਨੇ ਨਿਰਪੱਖ ਜਾਂਚ ਦੀ ਕੀਤੀ ਮੰਗ!

ਲੰਬੀ (ਪਾਇਲ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਮਰੀਕਾ ’ਚ ਟਰੱਕ ਹਾਦਸੇ ’ਚ ਦੋਸ਼ਾਂ ਦਾ ਸਾਹਮਣਾ ਕਰ ਰਹੇ ਅੰਮ੍ਰਿਤਧਾਰੀ ਸਿੱਖ ਨੌਜਵਾਨ ਜਸ਼ਨਪ੍ਰੀਤ ਸਿੰਘ ਦੇ ਮਾਮਲੇ ਨਿਰਪੱਖ ਜਾਂਚ ਦੀ ਵਕਾਲਤ ਕੀਤੀ ਹੈ।

NRI Post Desk · 399 ਦਿਨ ਪਹਿਲਾਂ · ਅੱਪਡੇਟ 399 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਅਮਰੀਕਾ 'ਚ ਗੁਰਦਾਸਪੁਰ ਦੇ ਨੌਜਵਾਨ ਦੀ ਹਾਦਸੇ ਦੌਰਾਨ ਸੱਚਾਈ ਪਤਾ ਲਗਾਉਣ ਲਈ ਸੁਖਬੀਰ ਬਾਦਲ ਨੇ ਨਿਰਪੱਖ ਜਾਂਚ ਦੀ ਕੀਤੀ ਮੰਗ!
📷 NRI Post Desk

ਲੰਬੀ (ਪਾਇਲ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਮਰੀਕਾ ’ਚ ਟਰੱਕ ਹਾਦਸੇ ’ਚ ਦੋਸ਼ਾਂ ਦਾ ਸਾਹਮਣਾ ਕਰ ਰਹੇ ਅੰਮ੍ਰਿਤਧਾਰੀ ਸਿੱਖ ਨੌਜਵਾਨ ਜਸ਼ਨਪ੍ਰੀਤ ਸਿੰਘ ਦੇ ਮਾਮਲੇ ਨਿਰਪੱਖ ਜਾਂਚ ਦੀ ਵਕਾਲਤ ਕੀਤੀ ਹੈ।

ਅਮਰੀਕਾ ਦੇ ਸੈਨ ਬਰਨਾਰਡੀਨੋ ਕਾਊਂਟੀ ਵਿੱਚ ਸੜਕ ਹਾਦਸੇ ’ਚ ਗਲਤ ਦੋਸ਼ਾਂ ਵਿਚ ਘਿਰੇ ਦੀਨਾਨਗਰ ਦੇ ਪਿੰਡ ਪੁਰਾਣਾ ਸ਼ਾਲਾ ਦੇ ਅੰਮ੍ਰਿਤਧਾਰੀ ਸਿੱਖ ਨੌਜਵਾਨ ਜਸ਼ਨਪ੍ਰੀਤ ਸਿੰਘ (21) ਲਈ ਇਨਸਾਫ਼ ਦੀ ਮੰਗ ਕਰਦਿਆਂ ਉਸ ਦੇ ਪਰਿਵਾਰ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ।

ਇਸ ਮਾਮਲੇ ਸਬੰਧੀ ਸ੍ਰੀ ਬਾਦਲ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਰਾਹੀਂ ਭਾਰਤ ਦੇ ਵਿਦੇਸ਼ ਮਾਮਲਿਆਂ ਬਾਰੇ ਮੰਤਰੀ ਡਾ. ਐਸ. ਜੈਸ਼ੰਕਰ ਨੂੰ ਜਸ਼ਨਪ੍ਰੀਤ ਸਿੰਘ ਦੇ ਅਧਿਕਾਰਾਂ ਦੀ ਰੱਖਿਆ ਯਕੀਨੀ ਬਣਾਉਣ ਦੀ ਅਪੀਲ ਕੀਤੀ।

ਸੰਬੰਧਿਤ ਖ਼ਬਰਾਂ

ਪਰਿਵਾਰ ਵੱਲੋੰ ਅੱਜ ਪਿੰਡ ਬਾਦਲ ਵਿਖੇ ਮੁਲਾਕਾਤ ਦੌਰਾਨ ਅਕਾਲੀ ਦਲ ਦੇ ਹਲਕਾ ਇੰਚਾਰਜ ਕਮਲਜੀਤ ਸਿੰਘ ਚਾਵਲਾ ਵੀ ਮੌਜੂਦ ਸਨ।

ਪਰਿਵਾਰ ਨੇ ਪਿੰਡ ਬਾਦਲ ਰਿਹਾਇਸ਼ੀ 'ਤੇ ਮੁਲਾਕਾਤ ਮੌਕੇ ਸ੍ਰੀ ਬਾਦਲ ਨੂੰ ਦੱਸਿਆ ਕਿ ਜਸ਼ਨਪ੍ਰੀਤ ਇੱਕ ਮਿਹਨਤੀ, ਸੰਜੀਦਾ ਅਤੇ ਧਾਰਮਿਕ ਨੌਜਵਾਨ ਹੈ, ਜਿਸ ਉੱਤੇ ਨਸ਼ੇ ਦੇ ਅਸਰ ਹੇਠ ਹੋਣ ਦਾ ਦੋਸ਼ ਬਿਲਕੁਲ ਗਲਤ ਹੈ। ਉਨ੍ਹਾਂ ਦੱਸਿਆ ਕਿ ਟੌਕਸੀਕੋਲੋਜੀ ਰਿਪੋਰਟਾਂ ਗਲਤ ਤਰੀਕੇ ਨਾਲ ਤਿਆਰ ਕੀਤੀਆਂ ਗਈਆਂ ਹਨ ਅਤੇ ਇਸ ਦੀ ਦੁਬਾਰਾ ਜਾਂਚ ਜ਼ਰੂਰੀ ਹੈ।

ਬਾਦਲ ਨੇ ਇਸ ਹਾਦਸੇ ’ਚ ਮੌਤਾਂ ’ਤੇ ਦੁੱਖ ਦਾ ਇਜ਼ਹਾਰ ਕਰਦਿਆਂ ਦੁਖੀ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ। ਉਨ੍ਹਾਂ ਅਮਰੀਕੀ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਪੂਰੇ ਮਾਮਲੇ ਦੀ ਇਮਾਨਦਾਰੀ ਅਤੇ ਨਿਰਪੱਖਤਾ ਨਾਲ ਜਾਂਚ ਹੋਵੇ।

ਸਾਬਕਾ ਉਪ ਮੁੱਖ ਮੰਤਰੀ ਨੇ ਜਸ਼ਨਪ੍ਰੀਤ ਸਿੰਘ ਦੀਆਂ ਅਮਰੀਕੀ ਅਦਾਲਤ ਵਿਚ ਬਿਨਾਂ ਦਸਤਾਰ ਵਾਲੀਆਂ ਤਸਵੀਰਾਂ ਸਾਹਮਣੇ ਆਉਣ ਨੂੰ ਬਹੁਤ ਹੀ ਦੁਖਦਾਈ ਅਤੇ ਸਿੱਖ ਪਹਿਚਾਣ ਦੀ ਉਲੰਘਣਾ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਵਿਦੇਸ਼ ਵਿਚ ਰਹਿੰਦਾ ਹਰ ਸਿੱਖ ਨੌਜਵਾਨ ਆਪਣੀ ਪਹਿਚਾਣ ਨਾਲ ਜੁੜੀ ਮਰਿਆਦਾ ਦਾ ਸਤਿਕਾਰ ਦਾ ਪੂਰਾ ਹੱਕਦਾਰ ਹੈ।

🔔 ਅਮਰੀਕਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!
ਅਮਰੀਕਾ 'ਚ ਗੁਰਦਾਸਪੁਰ ਦੇ ਨੌਜਵਾਨ ਦੀ ਹਾਦਸੇ ਦੌਰਾਨ ਸੱਚਾਈ ਪਤਾ ਲਗਾਉਣ ਲਈ ਸੁਖਬੀਰ ਬਾਦਲ ਨੇ ਨਿਰਪੱਖ ਜਾਂਚ ਦੀ ਕੀਤੀ ਮੰਗ! — NRI Post