|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਪੋਰਟਸ

ਸੁਖਬੀਰ ਬਾਦਲ ਨੇ ਕੀਤਾ ਸਿੱਧੂ ਦਾ 'ਧੰਨਵਾਦ', ਲਿਖਿਆ 'ਠੋਕੋ ਤਾਲੀ'

ਚੰਡੀਗੜ੍ਹ (ਵਿਕਰਮ ਸਹਿਜਪਾਲ) : ਲੋਕ ਸਭਾ ਹਲਕਾ ਬਠਿੰਡਾ ਵਿਖੇ ਨਵਜੋਤ ਸਿੰਘ ਸਿੱਧੂ ਵੱਲੋਂ ਕਾਂਗਰਸ ਉਮੀਦਵਾਰ ਅਮਰਿੰਦਰ ਰਾਜਾ ਵੜਿੰਗ ਦੇ ਹੱਕ 'ਚ ਚੋਣ ਪ੍ਰਚਾਰ ਕਰਦੇ ਸਮੇਂ ਸਟੇਜ ਤੋਂ ਇੱਕ ਬਿਆਨ ਦਿੱਤਾ ਗਿਆ ਸੀ, ਕਿ ਅਕਾਲੀ ਦਲ ਅਤੇ ਕਾਂਗਰਸ ਫਰੈਂਡਲੀ ਮੈਚ ਖੇਡ ਰਹੇ ਹਨ। ਸਿੱਧੂ ਦੇ ਇਸ ਬਿਆਨ 'ਤੇ ਹੁਣ ਸਿਆਸਤ ਭੱਖ ਗਈ ਹੈ। ਇਸ ਮਾਮਲੇ 'ਤੇ ਜਿੱਥੇ ਆਮ ਆਦਮੀ ਪਾਰਟੀ ਨੇ ਪੰਜ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਚੰਡੀਗੜ੍ਹ (ਵਿਕਰਮ ਸਹਿਜਪਾਲ) : ਲੋਕ ਸਭਾ ਹਲਕਾ ਬਠਿੰਡਾ ਵਿਖੇ ਨਵਜੋਤ ਸਿੰਘ ਸਿੱਧੂ ਵੱਲੋਂ ਕਾਂਗਰਸ ਉਮੀਦਵਾਰ ਅਮਰਿੰਦਰ ਰਾਜਾ ਵੜਿੰਗ ਦੇ ਹੱਕ 'ਚ ਚੋਣ ਪ੍ਰਚਾਰ ਕਰਦੇ ਸਮੇਂ ਸਟੇਜ ਤੋਂ ਇੱਕ ਬਿਆਨ ਦਿੱਤਾ ਗਿਆ ਸੀ, ਕਿ ਅਕਾਲੀ ਦਲ ਅਤੇ ਕਾਂਗਰਸ ਫਰੈਂਡਲੀ ਮੈਚ ਖੇਡ ਰਹੇ ਹਨ। ਸਿੱਧੂ ਦੇ ਇਸ ਬਿਆਨ 'ਤੇ ਹੁਣ ਸਿਆਸਤ ਭੱਖ ਗਈ ਹੈ। ਇਸ ਮਾਮਲੇ 'ਤੇ ਜਿੱਥੇ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਅਸਤੀਫ਼ਾ ਮੰਗਿਆ ਹੈ, ਉੱਥੇ ਹੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਵੀ ਚੁੱਟਕੀ ਲਈ ਹੈ।

ਸੰਬੰਧਿਤ ਖ਼ਬਰਾਂ

ਸੁਖਬੀਰ ਬਾਦਲ ਨੇ ਇੱਕ ਟਵੀਟ ਰਾਹੀਂ ਲਿੱਖਿਆ ਹੈ, ਕਿ ਕਾਂਗਰਸ ਨੂੰ ਆਪਣੀ ਹਾਰ ਦਾ ਅਹਿਸਾਸ ਹੋ ਗਿਆ ਹੈ ਤੇ ਹੁਣ ਇੱਕ ਦੂਜੇ ਤੇ ਇਲਜ਼ਾਮ ਲਗਾਉਣ ਲੱਗ ਪਏ ਹਨ। ਉਨ੍ਹਾਂ ਲਿਖਿਆ ਕਿ ਰਾਜਾ ਵੜਿੰਗ ਦੀ ਹਾਰ ਹੁੰਦੀ ਵੇਖ ਨਵਜੋਤ ਸਿੱਧੂ ਨੇ ਆਪਣੀ ਹੀ ਪਾਰਟੀ ਅਤੇ ਅਕਾਲੀ ਦਰਮਿਆਨ ਫਰੈਂਡਲੀ ਮੈਚ ਦਾ ਰਾਗ ਅਲਾਪਿਆ ਹੈ। ਸੁਖਬੀਰ ਬਾਦਲ ਨੇ ਨਵਜੋਤ ਸਿੰਘ ਸਿੱਧੂ ਦਾ ਧੰਨਵਾਦ ਕਰਦਿਆਂ ਲਿਖਿਆ,"ਹਾਰ ਨੂੰ ਵੇਖਦਿਆਂ ਕਾਂਗਰਸ 'ਚ ਸਿਵਲ ਜੰਗ ਸ਼ੁਰੂ ਹੋ ਗਈ ਹੈ, ਠੋਕੋ ਤਾਲੀ।"

🔔 ਸਪੋਰਟਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!