|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਮਜੀਠੀਆ ਦੇ ਜਨਮ ਦਿਨ ਮੌਕੇ ਜੇਲ੍ਹ 'ਚ ਮਿਲਣ ਪਹੁੰਚੇ ਸੁਖਬੀਰ ਸਿੰਘ ਤੇ ਹਰਸਿਮਰਤ ਕੌਰ ਬਾਦਲ

ਨਿਊਜ਼ ਡੈਸਕ : ਡਰੱਗ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨਿਆਂਇਕ ਹਿਰਾਸਤ ’ਚ ਹਨ। ਅੱਜ ਉਨ੍ਹਾਂ ਦਾ ਜਨਮਦਿਨ ਹੈ। ਇਸ ਕਾਰਨ ਸ਼੍ਰੋ੍ਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਉਨ੍ਹਾਂ ਦੀ ਪਤਨੀ ਹਰਸਿਮਰਤ ਕੌਰ ਬਾਦਲ ਬਿਕਰਮ ਸਿੰਘ ਮਜੀਠੀਆ ਨੂੰ ਮਿਲਣ ਲਈ ਪੁੱਜੇ। ਇਸ ਦੌਰਾਨ ਜੇਲ੍ਹ ਦੇ ਬਾਹਰ ਭਾਰੀ ਪੁਲਿਸ ਬਲ ਤਾਇਨਾਤ

NRI Post Desk · 1731 ਦਿਨ ਪਹਿਲਾਂ · ਅੱਪਡੇਟ 1731 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਮਜੀਠੀਆ ਦੇ ਜਨਮ ਦਿਨ ਮੌਕੇ ਜੇਲ੍ਹ 'ਚ ਮਿਲਣ ਪਹੁੰਚੇ ਸੁਖਬੀਰ ਸਿੰਘ ਤੇ ਹਰਸਿਮਰਤ ਕੌਰ ਬਾਦਲ
📷 NRI Post Desk

ਨਿਊਜ਼ ਡੈਸਕ : ਡਰੱਗ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨਿਆਂਇਕ ਹਿਰਾਸਤ ’ਚ ਹਨ। ਅੱਜ ਉਨ੍ਹਾਂ ਦਾ ਜਨਮਦਿਨ ਹੈ। ਇਸ ਕਾਰਨ ਸ਼੍ਰੋ੍ਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਉਨ੍ਹਾਂ ਦੀ ਪਤਨੀ ਹਰਸਿਮਰਤ ਕੌਰ ਬਾਦਲ ਬਿਕਰਮ ਸਿੰਘ ਮਜੀਠੀਆ ਨੂੰ ਮਿਲਣ ਲਈ ਪੁੱਜੇ। ਇਸ ਦੌਰਾਨ ਜੇਲ੍ਹ ਦੇ ਬਾਹਰ ਭਾਰੀ ਪੁਲਿਸ ਬਲ ਤਾਇਨਾਤ ਸੀ। ਨਾਲ ਹੀ ਅਕਾਲੀ ਦਲ ਦੇ ਵਰਕਰਾਂ ਵੱਲੋਂ ਜੇਲ੍ਹ ਅੱਗੇ ਲੰਗਰ ਵੀ ਲਗਾਇਆ ਗਿਆ। ਬਿਕਰਮ ਮਜੀਠੀਆ ਨੂੰ ਮਿਲਣ ਲਈ ਪਹੁੰਚੇ ਸੁਖਬੀਰ ਬਾਦਲ ਨੇ ਕਾਂਗਰਸ ’ਤੇ ਨਿਸ਼ਾਨਾ ਸਾਧਿਆ ਕਿਹਾ ਕਿ ਉਨ੍ਹਾਂ ਵੱਲੋਂ ਧੱਕੇਸ਼ਾਹੀ ਕੀਤੀ ਜਾ ਰਹੀ ਹੈ।

ਸੰਬੰਧਿਤ ਖ਼ਬਰਾਂ

ਉਨ੍ਹਾਂ ਨੇ ਕਿਹਾ ਕਿ ਜਲਦ ਹੀ ਪੰਜਾਬ ਦੇ ਲੋਕ ਇਨ੍ਹਾਂ ਦੀਆਂ ਧੱਕੇਸ਼ਾਹੀਆਂ ਦਾ ਅੰਤ ਕਰ ਦੇਣਗੇ। ਉਨ੍ਹਾਂ ਅੱਗੇ ਕਿਹਾ ਕਿ 10 ਮਾਰਚ ਨੂੰ ਸਭ ਸਾਫ ਹੋ ਜਾਵੇਗਾ ਜਦੋਂ ਕਾਂਗਰਸ ਦੇ ਧੱਕੇਸ਼ਾਹੀ ਵਾਲੇ ਰਾਜ ਦਾ ਅੰਤ ਹੋਵੇਗਾ। ਸੁਖਬੀਰ ਸਿੰਘ ਬਾਦਲ ਤੇ ਹਰਸਿਮਰਤ ਕੌਰ ਬਾਦਲ ਨੇ ਬਿਕਰਮ ਸਿੰਘ ਮਜੀਠੀਆ ਨਾਲ ਚਰਚਾ ਕੀਤੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!