|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਸੁਖਬੀਰ ਸਿੰਘ ਬਾਦਲ ਨੇ ਦਿੱਤਾ ਵੱਡਾ ਬਿਆਨ, ਕਿਹਾ- ਅਜਿਹੇ ਨਤੀਜਿਆਂ ਦੀ ਕਿਸੇ ਨੂੰ ਉਮੀਦ ਨਹੀਂ ਸੀ

ਨਿਊਜ਼ ਡੈਸਕ : ਵਿਧਾਨ ਸਭਾ ਚੋਣਾਂ ਦੇ ਨਤੀਜੇ ਕੱਲ੍ਹ ਆ ਗਏ ਹਨ ਤੇ ਸਾਫ ਹੋ ਗਿਆ ਹੈ ਤੇ ਜਿੱਤ ਦਾ ਸਹਿਰਾ ਆਮ ਆਦਮੀ ਪਾਰਟੀ ਦੇ ਸਿਰ ਸਜਿਆ ਹੈ। ਇਨ੍ਹਾਂ ’ਚ ‘ਆਪ’ ਨੇ ਵੱਡੇ ਬਹੁਤ ਨਾਲ ਪੰਜਾਬ ’ਚ ਜਿੱਤ ਦਰਜ ਕਰਵਾਈ ਹੈ, ਉਥੇ ਹੀ ਸ਼੍ਰੋਮਣੀ ਅਕਾਲੀ ਦਲ ਨੂੰ 4 ਸੀਟਾਂ ਅਤੇ ਕਾਂਗਰਸ ਨੂੰ 18 ਸੀਟਾਂ ਹਾਸਲ ਹੋਈਆਂ ਹਨ। ਵਿਧਾਨ ਸਭਾ ਦੀਆਂ ਚੋਣਾਂ ’ਚ ਸ਼੍ਰੋਮਣੀ ਅਕਾਲੀ ਦਲ ਦੀ ਕਰਾ

NRI Post Desk · 1721 ਦਿਨ ਪਹਿਲਾਂ · ਅੱਪਡੇਟ 1721 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਸੁਖਬੀਰ ਸਿੰਘ ਬਾਦਲ ਨੇ ਦਿੱਤਾ ਵੱਡਾ ਬਿਆਨ, ਕਿਹਾ- ਅਜਿਹੇ ਨਤੀਜਿਆਂ ਦੀ ਕਿਸੇ ਨੂੰ ਉਮੀਦ ਨਹੀਂ ਸੀ
📷 NRI Post Desk

ਨਿਊਜ਼ ਡੈਸਕ : ਵਿਧਾਨ ਸਭਾ ਚੋਣਾਂ ਦੇ ਨਤੀਜੇ ਕੱਲ੍ਹ ਆ ਗਏ ਹਨ ਤੇ ਸਾਫ ਹੋ ਗਿਆ ਹੈ ਤੇ ਜਿੱਤ ਦਾ ਸਹਿਰਾ ਆਮ ਆਦਮੀ ਪਾਰਟੀ ਦੇ ਸਿਰ ਸਜਿਆ ਹੈ। ਇਨ੍ਹਾਂ ’ਚ ‘ਆਪ’ ਨੇ ਵੱਡੇ ਬਹੁਤ ਨਾਲ ਪੰਜਾਬ ’ਚ ਜਿੱਤ ਦਰਜ ਕਰਵਾਈ ਹੈ, ਉਥੇ ਹੀ ਸ਼੍ਰੋਮਣੀ ਅਕਾਲੀ ਦਲ ਨੂੰ 4 ਸੀਟਾਂ ਅਤੇ ਕਾਂਗਰਸ ਨੂੰ 18 ਸੀਟਾਂ ਹਾਸਲ ਹੋਈਆਂ ਹਨ। ਵਿਧਾਨ ਸਭਾ ਦੀਆਂ ਚੋਣਾਂ ’ਚ ਸ਼੍ਰੋਮਣੀ ਅਕਾਲੀ ਦਲ ਦੀ ਕਰਾਰੀ ਹਾਰ ਦੀ ਸੁਖਬੀਰ ਸਿੰਘ ਸਿੰਘ ਬਾਦਲ ਨੇ ਜ਼ਿੰਮੇਵਾਰੀ ਲਈ ਹੈ। ਸੁਖਬੀਰ ਸਿੰਘ ਬਾਦਲ ਨੇ ਮੰਨਿਆ ਕਿ ਚੋਣਾਂ 'ਚ ਜੋ ਨਤੀਜੇ ਆਏ ਹਨ, ਅਜਿਹੇ ਨਤੀਜੇ ਦੀ ਕਿਸੇ ਨੂੰ ਉਮੀਦ ਨਹੀਂ ਸੀ।

ਸੰਬੰਧਿਤ ਖ਼ਬਰਾਂ

ਉਨ੍ਹਾਂ ਕਿਹਾ ਕਿ ਜਨਤਾ ਦੀ ਆਵਾਜ਼ ਰੱਬ ਦੀ ਆਵਾਜ਼ ਹੈ ਅਤੇ ਸਿਰ ਨੂੰ ਝੁਕਾ ਕੇ ਅਸੀਂ ਆਪਣੀ ਹਾਰ ਨੂੰ ਸਵੀਕਾਰ ਕਰਦੇ ਹਾਂ, ਜੋ ਕੱਲ ਨਤੀਜੇ ਆਏ ਹਨ, ਉਨ੍ਹਾਂ ਨਤੀਜਿਆਂ ਨੂੰ ਅਸੀਂ ਸਵੀਕਾਰ ਕਰਦੇ ਹਾਂ। ਉਥੇ ਹੀ ਉਨ੍ਹਾਂ ਕਿਹਾ ਕਿ ਜੰਗ ’ਚ ਹਰ ਪਾਰਟੀ ਨੇ ਆਪਣਾ ਪੂਰਾ ਜ਼ੋਰ ਲਗਾਇਆ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਵੱਲੋਂ ਸੋਮਵਾਰ ਨੂੰ ਕੋਰ ਕਮੇਟੀ ਦੀ ਮੀਟਿੰਗ ਸੱਦੀ ਗਈ ਹੈ, ਜਿੱਥੇ ਹਾਰ ’ਤੇ ਮੰਥਨ ਕੀਤਾ ਜਾਵੇਗਾ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!