|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਬਿਜਲੀ ਦਰਾਂ ਬਾਰੇ ਲਏ ਫ਼ੈਸਲੇ 'ਤੇ 'ਸੁਖਪਾਲ ਖਹਿਰਾ' ਦਾ ਟਵੀਟ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਭਗਵੰਤ ਮਾਨ ਸਰਕਾਰ ਵੱਲੋਂ ਬਿਜਲੀ ਦਰਾਂ ਬਾਰੇ ਲਏ ਗਏ ਫ਼ੈਸਲੇ ਸਬੰਧੀ ਹਲਕਾ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਸਵਾਲ ਚੁੱਕੇ ਹਨ। ਸੁਖਪਾਲ ਖਹਿਰਾ ਨੇ ਟਵੀਟ ਕਰਦਿਆਂ ਕਿਹਾ ਹੈ ਕਿ ਅਸੀਂ ਉਮੀਦ ਕੀਤੀ ਸੀ ਕਿ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਗਰੀਬ ਤਬਕੇ ਲਈ ਬਿਜਲੀ ਦੀਆਂ 300 ਯੂਨਿਟਾਂ ਮੁਫ਼ਤ ਕਰਨ ਦੀ

NRI Post Desk · 1700 ਦਿਨ ਪਹਿਲਾਂ · ਅੱਪਡੇਟ 1700 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਬਿਜਲੀ ਦਰਾਂ ਬਾਰੇ ਲਏ ਫ਼ੈਸਲੇ 'ਤੇ 'ਸੁਖਪਾਲ ਖਹਿਰਾ' ਦਾ ਟਵੀਟ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਭਗਵੰਤ ਮਾਨ ਸਰਕਾਰ ਵੱਲੋਂ ਬਿਜਲੀ ਦਰਾਂ ਬਾਰੇ ਲਏ ਗਏ ਫ਼ੈਸਲੇ ਸਬੰਧੀ ਹਲਕਾ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਸਵਾਲ ਚੁੱਕੇ ਹਨ। ਸੁਖਪਾਲ ਖਹਿਰਾ ਨੇ ਟਵੀਟ ਕਰਦਿਆਂ ਕਿਹਾ ਹੈ ਕਿ ਅਸੀਂ ਉਮੀਦ ਕੀਤੀ ਸੀ ਕਿ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਗਰੀਬ ਤਬਕੇ ਲਈ ਬਿਜਲੀ ਦੀਆਂ 300 ਯੂਨਿਟਾਂ ਮੁਫ਼ਤ ਕਰਨ ਦੀ ਜਿਹੜੀ ਗਾਰੰਟੀ ਦਿੱਤੀ ਸੀ, ਉਸ ਨੂੰ ਮੁੱਖ ਮੰਤਰੀ ਭਗਵੰਤ ਮਾਨ ਆਪਣੀ ਪਹਿਲੀ ਕੈਬਨਿਟ ਮੀਟਿੰਗ ਦੌਰਾਨ ਪੂਰਾ ਕਰਨਗੇ।

ਸੰਬੰਧਿਤ ਖ਼ਬਰਾਂ

ਸੁਖਪਾਲ ਖਹਿਰਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਪੰਜਾਬੀਆਂ ਨੂੰ ਜੋ ਹੋਰ ਗਾਰੰਟੀਆਂ ਦਿੱਤੀਆਂ ਗਈਆਂ ਹਨ, ਉਨ੍ਹਾਂ ਨੂੰ ਵੀ ਵਾਅਦੇ ਮੁਤਾਬਕ ਲਾਗੂ ਕਰਨਾ ਚਾਹੀਦਾ ਹੈ। ਪੰਜਾਬ ਸਰਕਾਰ ਨੇ 1 ਅਪ੍ਰੈਲ, 2022 ਤੋਂ 2023 ਤੱਕ ਬਿਜਲੀ ਦੀਆਂ ਪੁਰਾਣੀਆਂ ਦਰਾਂ ਲਾਗੂ ਕਰਨ ਦਾ ਬੀਤੇ ਦਿਨ ਫ਼ੈਸਲਾ ਲਿਆ ਹੈ, ਜਦੋਂ ਕਿ 300 ਯੂਨਿਟਾਂ ਮੁਫ਼ਤ ਦੇਣ ਬਾਰੇ ਕੋਈ ਫ਼ੈਸਲਾ ਅਜੇ ਨਹੀਂ ਲਿਆ ਗਿਆ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!