ਚੰਡੀਗੜ : ਆਮ ਆਦਮੀ ਪਾਰਟੀ ਤੋਂ ਬਾਗ਼ੀ ਹੋ ਕੇ ਨਵੀਂ ਪਾਰਟੀ ਪੰਜਾਬ ਏਕਤਾ ਪਾਰਟੀ ਬਣਾ ਕੇ ਅਤੇ ਬਠਿੰਡਾ ਤੋਂ ਚੋਣ ਮੈਦਾਨ ਵਿਚ ਕੁੱਦੇ ਸੁਖਪਾਲ ਸਿੰਘ ਖਹਿਰਾ ਨੇ ਅੱਜ ਵਿਧਾਇਕ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ ਉਨ੍ਹਾਂ ਨੇ ਆਪਣਾ ਅਸਤੀਫ਼ਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰਪਾਲ ਸਿੰਘ ਨੂੰ ਈ-ਮੇਲ ਰਾਹੀਂ ਭੇਜਿਆ ਹੈ।ਦੱਸਣਾ ਬਣਦਾ ਹੈ ਕਿ ਪੰਜਾਬ ਵਿਧਾਨ ਸਭਾ ਵਲੋਂ ਸੁਖਪਾਲ ਸਿੰਘ ਖਹਿਰਾ ਨੂੰ ਡਿਸਕੁਆਲੀਫਾਈਡ (ਵਿਧਾਇਕ ਅਹੁਦੇ ਤੋਂ ਖਾਰਜ) ਕਰਨ ਦੀ ਕਾਰਵਾਈ ਸ਼ੁਰੂ ਕੀਤੀ ਹੋਈ ਸੀ।
ਸੰਬੰਧਿਤ ਖ਼ਬਰਾਂ
ਸੁਖਪਾਲ ਖਹਿਰਾ ਨੇ 29 ਮਾਰਚ ਨੂੰ ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰਪਾਲ ਸਿੰਘ ਨੂੰ ਪੱਤਰ ਭੇਜ ਕੇ ਮੰਗ ਕੀਤੀ ਸੀ ਕਿ ਉਹ ਲੋਕ ਸਭਾ ਦੀਆਂ ਚੋਣਾਂ ਵਿਚ ਰੁਝੇ ਹੋਏ ਹਨ ਅਤੇ ਚੋਣ ਪ੍ਰਕਿਰਿਆ ਮੁਕੰਮਲ ਹੋਣ ਤਕ ਉਨ੍ਹਾਂ ਨੂੰ ਜਵਾਬ ਦੇਣ ਦਾ ਸਮਾਂ ਦਿੱਤਾ ਜਾਵੇ ਪਰ ਅੱਜ ਉਨ੍ਹਾਂ ਨੇ ਅਚਾਨਕ ਈ ਮੇਲ ਭੇਜ ਕੇ ਆਪਣਾ ਅਸਤੀਫਾ ਦੇ ਦਿੱਤਾ ਹੈ।ਇੱਥੇ ਦੱਸਿਆ ਜਾਂਦਾ ਹੈ ਕਿ ਸੁਖਪਾਲ ਖਹਿਰਾ ਵਲੋਂ ਆਪਣਾ ਪੰਜਾਬ ਪਾਰਟੀ ਬਣਾਉਣ ਤੋਂ ਬਾਅਦ ਐਡਵੋਕੇਟ ਹਰਸਿਮਰਨ ਸਿੰਘ ਅਤੇ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਸੁਖਪਾਲ ਖਹਿਰਾ ਦੀ ਬਤੌਰ ਵਿਧਾਇਕ ਮੈਂਬਰਸ਼ਿਪ ਖਾਰਜ ਕਰਨ ਦੀ ਮੰਗ ਕੀਤੀ ਸੀ|






