|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਸਿਹਤਮੰਦ ਤੇ ਗਤੀਸ਼ੀਲ ਜੀਵਨਸ਼ੈਲੀ ਲਈ ਸਮਰ ਕੈਂਪ ਬੇਹੱਦ ਮਹੱਤਵਪੂਰਨ

ਕਪੂਰਥਲਾ : ਸਰਕਾਰੀ ਹਾਈ ਸਕੂਲ ਮਨਸੂਰਵਾਲ ਦੋਨਾ ਵਿਖੇ ਪ੍ਰਿੰਸੀਪਲ ਊਸ਼ਾ ਸ਼ਰਮਾ ਦੀ ਅਗਵਾਈ ਹੇਠ 15 ਰੋਜ਼ਾ ਸਮਰ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਵੱਖ-ਵੱਖ ਟ੍ਰੇਨਰਾਂ ਵੱਲੋਂ 104 ਵਿਦਿਆਰਥੀਆਂ ਨੂੰ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ, ਜਿਨਾਂ ਵਿਚ 'ਬਰੇਨ ਜਿੰਮ' ਵਿਸ਼ੇਸ਼ ਖਿੱਚ ਦਾ ਕੇਂਦਰ ਰਿਹਾ। ਇਸ ਤੋਂ ਇਲਾਵਾ ਪੇਂਟਿੰਗ, ਡਾਂਸ, ਸਪੀਡਬਾਲ, ਵੂਸ਼ੂ, ਮੈਡੀਟੇਸ਼ਨ, ਕੈਲੀਗ੍ਰਾਫ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਕਪੂਰਥਲਾ : ਸਰਕਾਰੀ ਹਾਈ ਸਕੂਲ ਮਨਸੂਰਵਾਲ ਦੋਨਾ ਵਿਖੇ ਪ੍ਰਿੰਸੀਪਲ ਊਸ਼ਾ ਸ਼ਰਮਾ ਦੀ ਅਗਵਾਈ ਹੇਠ 15 ਰੋਜ਼ਾ ਸਮਰ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਵੱਖ-ਵੱਖ ਟ੍ਰੇਨਰਾਂ ਵੱਲੋਂ 104 ਵਿਦਿਆਰਥੀਆਂ ਨੂੰ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ, ਜਿਨਾਂ ਵਿਚ 'ਬਰੇਨ ਜਿੰਮ' ਵਿਸ਼ੇਸ਼ ਖਿੱਚ ਦਾ ਕੇਂਦਰ ਰਿਹਾ। ਇਸ ਤੋਂ ਇਲਾਵਾ ਪੇਂਟਿੰਗ, ਡਾਂਸ, ਸਪੀਡਬਾਲ, ਵੂਸ਼ੂ, ਮੈਡੀਟੇਸ਼ਨ, ਕੈਲੀਗ੍ਰਾਫੀ, ਡਰਾਮਾ ਅਤੇ ਸਪੀਕਿੰਗ ਆਦਿ ਗਤੀਵਿਧੀਆਂ ਰਾਹੀਂ ਵਿਦਿਆਰਥੀਆਂ ਦੇ ਹੁਨਰ ਨੂੰ ਨਿਖਾਰਨ ਅਤੇ ਉਨਾਂ ਦੇ ਸਰਬਪੱਖੀ ਵਿਕਾਸ ਦੇ ਉਪਰਾਲੇ ਕੀਤੇ ਗਏ।

ਸੰਬੰਧਿਤ ਖ਼ਬਰਾਂ

ਕੈਂਪ ਦੇ ਸਮਾਪਤੀ ਸਮਾਰੋਹ ਮੌਕੇ ਉੱਪ ਜ਼ਿਲਾ ਸਿੱਖਿਆ ਅਫ਼ਸਰ (ਸ) ਸ੍ਰੀਮਤੀ ਸਪਨਾ ਗੁਪਤਾ ਵਿਸ਼ੇਸ਼ ਤੌਰ 'ਤੇ ਪਹੁੰਚੇ ਅਤੇ ਉਨਾਂ ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਊਸ਼ਾ ਸ਼ਰਮਾ ਅਤੇ ਅਧਿਆਪਕਾ ਸ੍ਰੀਮਤੀ ਸੁਨੀਤਾ ਸਿੰਘ ਵੱਲੋਂ ਇਸ ਕੈਂਪ ਦੀ ਕਾਮਯਾਬੀ ਲਈ ਕੀਤੀਆਂ ਅਣਥੱਕ ਕੋਸ਼ਿਸ਼ਾਂ ਦੀ ਭਰਪੂਰ ਸ਼ਲਾਘਾ ਕੀਤੀ। ਇਸ ਤੋਂ ਇਲਾਵਾ ਸ੍ਰੀ ਸੁਰਿੰਦਰ ਸਿੰਘ ਅਤੇ ਸ੍ਰੀ ਵਿਨੋਦ ਸ਼ਰਮਾ ਨੇ ਵੀ ਕੈਂਪ ਵਿਚ ਵਿਖਾਈ ਰੁਚੀ ਲਈ ਵਿਦਿਆਰਥੀਆਂ ਦੀ ਸ਼ਲਾਘਾ ਕੀਤੀ ਅਤੇ ਉਨਾਂ ਦੇ ਰੋਸ਼ਨ ਭਵਿੱਖ ਦੀ ਕਾਮਨਾ ਕੀਤੀ।

ਕੈਂਪ ਦੀ ਇੰਚਾਰਜ ਅਧਿਆਪਕਾ ਸ੍ਰੀਮਤੀ ਸੁਨੀਤਾ ਸਿੰਘ ਨੇ ਇਸ ਮੌਕੇ ਕਿਹਾ ਕਿ ਸਮਰ ਕੈਂਪ ਦੌਰਾਨ ਕਰਵਾਈਆਂ ਗਈਆਂ ਵੱਖ-ਵੱਖ ਗਤੀਵਿਧੀਆਂ ਵਿਦਿਆਰਥੀਆਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਕਰਦੀਆਂ ਹਨ। ਇਸ ਤੋਂ ਇਲਾਵਾ ਇਹ ਉਨਾਂ ਦੀ ਸਮਾਰਟ ਫੋਨਾਂ ਨਾਲ ਚਿੰਬੜੇ ਰਹਿਣ ਦੀ ਲਤ ਨੂੰ ਦੂਰ ਕਰਕੇ ਸਿਹਤਮੰਦ ਤੇ ਗਤੀਸ਼ੀਲ ਜੀਵਨਸ਼ੈਲੀ ਅਪਣਾਉਣ ਲਈ ਪ੍ਰੇਰਿਤ ਕਰਦੀਆਂ ਹਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!