|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਅੰਮ੍ਰਿਤਸਰ 'ਚ ਖ਼ਤਮ ਹੋਇਆ ਐਤਵਾਰ ਦਾ ਕਰਫ਼ਿਊ, ਰਾਤ 8 ਵਜੇ ਤੱਕ ਖੁੱਲ੍ਹਣਗੀਆਂ ਸਾਰੀਆਂ ਦੁਕਾਨਾਂ

ਅੰਮ੍ਰਿਤਸਰ (ਦੇਵ ਇੰਦਰਜੀਤ) : ਸਿਹਤ ਵਿਭਾਗ ਵੱਲੋਂ ਕੋਰੋਨਾ ਕੇਸਾਂ ਦੀ ਗਿਣਤੀ ਲਗਾਤਾਰ ਘੱਟ ਦੱਸੀ ਜਾ ਰਹੀ ਹੈ, ਜਿਸਨੂੰ ਵੇਖਦੇ ਹੋਏ ਪ੍ਰਸ਼ਾਸਨ ਨੇ ਇਹ ਰਾਹਤ ਦਿੱਤੀ ਹੈ। ਜ਼ਿਲ੍ਹੇ ਦੇ ਵਪਾਰਕ ਸੰਗਠਨਾਂ ਦੇ ਵੱਲੋਂ ਇਹ ਲੰਬੇ ਸਮੇਂ ਤੋਂ ਮੰਗ ਕੀਤੀ ਜਾ ਰਹੀ ਸੀ ਕਿ ਐਤਵਾਰ ਨੂੰ ਵੀ ਦੁਕਾਨਾਂ ਖੋਲ੍ਹਣ ਦੀ ਆਗਿਆ ਦਿੱਤੀ ਜਾਵੇ ਜਿਸਨੂੰ ਪ੍ਰਸ਼ਾਸਨ ਨੇ ਪੂਰਾ ਕਰ ਦਿੱਤਾ ਹੈ ਹਾਲਾਂਕਿ

NRI Post Desk · 1980 ਦਿਨ ਪਹਿਲਾਂ · ਅੱਪਡੇਟ 1980 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਅੰਮ੍ਰਿਤਸਰ 'ਚ ਖ਼ਤਮ ਹੋਇਆ ਐਤਵਾਰ ਦਾ ਕਰਫ਼ਿਊ, ਰਾਤ 8 ਵਜੇ ਤੱਕ ਖੁੱਲ੍ਹਣਗੀਆਂ ਸਾਰੀਆਂ ਦੁਕਾਨਾਂ
📷 NRI Post Desk

ਅੰਮ੍ਰਿਤਸਰ (ਦੇਵ ਇੰਦਰਜੀਤ) : ਸਿਹਤ ਵਿਭਾਗ ਵੱਲੋਂ ਕੋਰੋਨਾ ਕੇਸਾਂ ਦੀ ਗਿਣਤੀ ਲਗਾਤਾਰ ਘੱਟ ਦੱਸੀ ਜਾ ਰਹੀ ਹੈ, ਜਿਸਨੂੰ ਵੇਖਦੇ ਹੋਏ ਪ੍ਰਸ਼ਾਸਨ ਨੇ ਇਹ ਰਾਹਤ ਦਿੱਤੀ ਹੈ। ਜ਼ਿਲ੍ਹੇ ਦੇ ਵਪਾਰਕ ਸੰਗਠਨਾਂ ਦੇ ਵੱਲੋਂ ਇਹ ਲੰਬੇ ਸਮੇਂ ਤੋਂ ਮੰਗ ਕੀਤੀ ਜਾ ਰਹੀ ਸੀ ਕਿ ਐਤਵਾਰ ਨੂੰ ਵੀ ਦੁਕਾਨਾਂ ਖੋਲ੍ਹਣ ਦੀ ਆਗਿਆ ਦਿੱਤੀ ਜਾਵੇ ਜਿਸਨੂੰ ਪ੍ਰਸ਼ਾਸਨ ਨੇ ਪੂਰਾ ਕਰ ਦਿੱਤਾ ਹੈ ਹਾਲਾਂਕਿ ਜਿਸ ਤਰ੍ਹਾਂ ਨਾਲ ਆਮ ਜਨਤਾ ਅਤੇ ਵਪਾਰਕ ਅਦਾਰਿਆਂ ’ਚ ਕੋਰੋਨਾ ਸਬੰਧੀ ਸਰਕਾਰ ਦੇ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਦੀ ਉਲੰਘਣਾ ਹੋ ਰਹੀ ਹੈ ਉਸਨੂੰ ਲੈ ਕੇ ਪ੍ਰਸ਼ਾਸਨ ਦੀ ਕਾਫ਼ੀ ਆਲੋਚਨਾ ਵੀ ਹੋ ਰਹੀ ਹੈ। ਜ਼ਿਆਦਾਤਰ ਜਨਤਕ ਸਥਾਨਾਂ ’ਤੇ ਲੋਕ ਮਾਸਕ ਨਹੀਂ ਪਾ ਰਹੇ ਹੈ ਅਤੇ ਸੋਸ਼ਲ ਡਿਸਟੈਂਸ ਦੀ ਵੀ ਪਾਲਣਾ ਨਹੀਂ ਕਰ ਰਹੇ।

ਸੰਬੰਧਿਤ ਖ਼ਬਰਾਂ

ਜ਼ਿਲ੍ਹਾ ਮੈਜਿਸਟਰੇਟ ਅਤੇ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਇਕ ਹੁਕਮ ਜਾਰੀ ਕਰਦੇ ਹੋਏ ਅੰਮ੍ਰਿਤਸਰ ਜ਼ਿਲ੍ਹੇ ’ਚ ਲਗਾਇਆ ਗਿਆ ਐਤਵਾਰ ਦਾ ਕਰਫ਼ਿਊ ਖ਼ਤਮ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ ਇਸ ਐਤਵਾਰ ਤੋਂ ਰਾਤ 8 ਵਜੇ ਤੱਕ ਹਰੇਕ ਤਰ੍ਹਾਂ ਦੀਆਂ ਸਾਰੀਆਂ ਦੁਕਾਨਾਂ ਖੋਲ੍ਹੀਆਂ ਜਾ ਸਕਦੀਆਂ ਹਨ ਪਰ ਰਾਤ 8 ਵਜੇ ਦੇ ਬਾਅਦ ਕਰਫ਼ਿਊ ਦੇ ਹੁਕਮ ਦੀ ਪਾਲਣਾ ਸਾਰਿਆਂ ਨੂੰ ਕਰਨੀ ਹੋਵੇਗੀ।

ਦੂਜੇ ਪਾਸੇ ਡੀ.ਸੀ. ਨੇ ਆਮ ਜਨਤਾ ਤੋਂ ਇਕ ਵਾਰ ਫਿਰ ਅਪੀਲ ਕੀਤੀ ਹੈ ਅਤੇ ਸਰਕਾਰੀ ਹੁਕਮਾਂ ਦਾ ਪਾਲਣ ਕਰਨ ਲਈ ਕਿਹਾ ਹੈ। ਡੀ.ਸੀ. ਨੇ ਕਿਹਾ ਕਿ ਇਹ ਰਾਹਤ ਲੋਕਾਂ ਦੀ ਮੰਗ ਨੂੰ ਵੇਖਦੇ ਹੋਏ ਦਿੱਤੀ ਗਈ ਹੈ ਪਰ ਅਜੇ ਵੀ ਖ਼ਤਰਾ ਟਲਿਆ ਨਹੀਂ ਹੈ। ਲੋਕਾਂ ਨੇ ਸਰਕਾਰ ਦੇ ਨਿਰਦੇਸ਼ਾਂ ਦਾ ਪਾਲਣ ਨਾ ਕੀਤਾ ਤਾਂ ਪ੍ਰਸ਼ਾਸਨ ਦੁਬਾਰਾ ਰੋਕ ਲਗਾਉਣ ’ਤੇ ਮਜਬੂਰ ਹੋ ਜਾਵੇਗਾ। ਇਸ ਲਈ ਸਾਰੇ ਨਾਗਰਿਕਾਂ ਨੂੰ ਮਾਸਕ ਪਾਉਣਾ, ਸੋਸ਼ਲ ਡਿਸਟੈਂਸ ਦਾ ਪਾਲਣ ਕਰਨਾ ਅਤੇ ਹੱਥਾਂ ਨੂੰ ਸੈਨੇਟਾਇਜ ਕਰਨ ਸਬੰਧੀ ਹੁਕਮਾਂ ਦਾ ਇਮਾਨਦਾਰੀ ਨਾਲ ਪਾਲਣ ਕਰਨਾ ਚਾਹੀਦਾ ਹੈ ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!