|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਸੁਨੀਲ ਜਾਖੜ ਦਾ ਸਿਆਸੀ ਪਾਰਟੀਆਂ ਵੱਲੋਂ ਕੀਤੇ ਜਾ ਰਹੇ ਪ੍ਰਚਾਰ ਤੇ ਵੱਡਾ ਬਿਆਨ..

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਸਿਆਸੀ ਪਾਰਟੀਆਂ ਵੱਲੋਂ ਕੀਤੇ ਜਾ ਰਹੇ ਮਾੜੇ ਪ੍ਰਚਾਰ ਨੂੰ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਹੈ ਕਿ ਸਥਿਤੀ ਦਾ ਸਹੀ ਮੁਲਾਂਕਣ ਕੀਤੇ ਬਿਨਾਂ ਉਨ੍ਹਾਂ ’ਤੇ ਦੂਸ਼ਣਬਾਜ਼ੀ ਕਰਨਾ ਬਿਲਕੁਲ ਅਣਉਚਿਤ ਹੈ। ਇਸ ਮੁੱਦੇ ’ਤੇ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਨਾਲ ਸਾਰੀਆਂ ਸਿਆਸੀ ਪਾਰਟੀਆਂ ਅਤੇ ਨੇਤ

NRI Post Desk · 1692 ਦਿਨ ਪਹਿਲਾਂ · ਅੱਪਡੇਟ 1692 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਸੁਨੀਲ ਜਾਖੜ ਦਾ ਸਿਆਸੀ ਪਾਰਟੀਆਂ ਵੱਲੋਂ ਕੀਤੇ ਜਾ ਰਹੇ ਪ੍ਰਚਾਰ ਤੇ ਵੱਡਾ ਬਿਆਨ..
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਸਿਆਸੀ ਪਾਰਟੀਆਂ ਵੱਲੋਂ ਕੀਤੇ ਜਾ ਰਹੇ ਮਾੜੇ ਪ੍ਰਚਾਰ ਨੂੰ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਹੈ ਕਿ ਸਥਿਤੀ ਦਾ ਸਹੀ ਮੁਲਾਂਕਣ ਕੀਤੇ ਬਿਨਾਂ ਉਨ੍ਹਾਂ ’ਤੇ ਦੂਸ਼ਣਬਾਜ਼ੀ ਕਰਨਾ ਬਿਲਕੁਲ ਅਣਉਚਿਤ ਹੈ। ਇਸ ਮੁੱਦੇ ’ਤੇ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਨਾਲ ਸਾਰੀਆਂ ਸਿਆਸੀ ਪਾਰਟੀਆਂ ਅਤੇ ਨੇਤਾਵਾਂ ਨੂੰ ਗੁਰੇਜ ਕਰਨਾ ਚਾਹੀਦਾ ਹੈ।

ਸੰਬੰਧਿਤ ਖ਼ਬਰਾਂ

ਜਾਖੜ ਨੇ ਕਿਹਾ ਕਿ ਮੇਰਾ ਸਿਆਸੀ ਜੀਵਨ ਦਲਿਤਾਂ ਅਤੇ ਕਮਜ਼ੋਰ ਵਰਗਾਂ ਦੇ ਅਧਿਕਾਰਾਂ ਦੀ ਰੱਖਿਆ ਲਈ ਚਲਾਈਆਂ ਗਈਆਂ ਮੁਹਿੰਮਾਂ ਨਾਲ ਸੰਪੂਰਨ ਰਿਹਾ ਹੈ। ਇਨ੍ਹਾਂ ਵਰਗਾਂ ਨੂੰ ਤੰਗ-ਪ੍ਰੇਸ਼ਾਨ ਕਰਨ ਦੀ ਜਦੋਂ ਵੀ ਕਿਸੇ ਨੇ ਕੋਸ਼ਿਸ਼ ਕੀਤੀ ਮੈਂ ਨਿਆਂ ਦਿਵਾਉਣ ਲਈ ਦਿਨ-ਰਾਤ ਸੰਘਰਸ਼ ਕੀਤਾ ਅਤੇ ਉਸ ਦੇ ਜਿਹੜੇ ਨਤੀਜੇ ਨਿਕਲੇ, ਉਹ ਭੁਲਾਏ ਨਹੀਂ ਜਾ ਸਕਦੇ। ਕਿਸੇ ਵੀ ਵਰਗ ਪ੍ਰਤੀ ਮਾੜੀ ਭਾਵਨਾ ਰੱਖਣ ਜਾਂ ਪ੍ਰਗਟ ਕਰਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!