|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਮੋਦੀ ਨਾਲ ਮੁਲਾਕਾਤ ਤੋਂ ਬਾਅਦ ਬੋਲੇ ਸੰਨੀ ਦਿਓਲ- ਹੁਣ ਚੱਕ ਦਿਆਂਗੇ ਫੱਟੇ

ਚੰਡੀਗੜ੍ਹ (ਵਿਕਰਮ ਸਹਿਜਪਾਲ) : ਗੁਰਦਾਸਪੁਰ ਲੋਕ ਸਭਾ ਹਲਕੇ ਤੋਂ ਭਾਜਪਾ ਦੇ ਉਮੀਦਵਾਰ ਅਤੇ ਮਸ਼ਹੂਰ ਅਦਾਕਾਰ ਸੰਨੀ ਦਿਓਲ ਨੇ ਐਤਵਾਰ ਨੂੰ ਦਿੱਲੀ ਵਿਖੇ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਕੀਤੀ। ਸੰਨੀ ਦਿਓਲ ਨਾਲ ਇਸ ਮੁਲਾਕਾਤ ਦੀ ਤਸਵੀਰ ਪ੍ਰਧਾਨ ਮੰਤਰੀ ਮੋਦੀ ਨੇ ਟਵਿੱਟਰ 'ਤੇ ਸਾਂਝੀ ਕੀਤੀ। ਟਵੀਟ ਕਰਦਿਆਂ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਚੰਗੇ ਭਾਰਤ ਲਈ ਸੰਨੀ ਦਿਓਲ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਚੰਡੀਗੜ੍ਹ (ਵਿਕਰਮ ਸਹਿਜਪਾਲ) : ਗੁਰਦਾਸਪੁਰ ਲੋਕ ਸਭਾ ਹਲਕੇ ਤੋਂ ਭਾਜਪਾ ਦੇ ਉਮੀਦਵਾਰ ਅਤੇ ਮਸ਼ਹੂਰ ਅਦਾਕਾਰ ਸੰਨੀ ਦਿਓਲ ਨੇ ਐਤਵਾਰ ਨੂੰ ਦਿੱਲੀ ਵਿਖੇ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਕੀਤੀ। ਸੰਨੀ ਦਿਓਲ ਨਾਲ ਇਸ ਮੁਲਾਕਾਤ ਦੀ ਤਸਵੀਰ ਪ੍ਰਧਾਨ ਮੰਤਰੀ ਮੋਦੀ ਨੇ ਟਵਿੱਟਰ 'ਤੇ ਸਾਂਝੀ ਕੀਤੀ। ਟਵੀਟ ਕਰਦਿਆਂ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਚੰਗੇ ਭਾਰਤ ਲਈ ਸੰਨੀ ਦਿਓਲ ਦੀ ਨਿਮਰਤਾ ਅਤੇ ਜਨੂੰਨ ਨੇ ਉਨ੍ਹਾਂ ਨੂੰ ਪ੍ਰਭਾਵਿਤ ਕੀਤਾ।

ਸੰਬੰਧਿਤ ਖ਼ਬਰਾਂ

ਮੋਦੀ ਨੇ ਕਿਹਾ ਕਿ ਸੰਨੀ ਨੂੰ ਮਿਲ ਕੇ ਉਨ੍ਹਾਂ ਨੂੰ ਖ਼ੁਸ਼ੀ ਹੋਈ।

ਸੰਨੀ ਦਿਓਲ ਨੇ ਵੀ ਟਵੀਟ ਕਰਦਿਆਂ ਕਿਹਾ," ਪ੍ਰਧਾਨ ਮੰਤਰੀ ਮੋਦੀ ਜੀ ਨੂੰ ਅੱਜ ਮਿਲ ਕੇ ਮੇਰਾ ਆਤਮ ਵਿਸ਼ਵਾਸ ਵੱਧ ਗਿਆ ਹੈ, ਹੁਣ ਚੱਕ ਦਿਆਂਗੇ ਫੱਟੇ।"ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਮੰਤੀ ਨੂੰ ਮਿਲਣ ਤੋਂ ਬਾਅਦ ਸੰਨੀ ਦਿਓਲ ਅੰਮ੍ਰਿਤਸਰ ਪੁੱਜੇ ਹਨ ਜਿੱਥੇ ਦਰਬਾਰ ਸਾਹਿਬ ਨਤਮਸਤਕ ਹੋਣ ਤੋਂ ਬਾਅਦ ਉਹ ਭਾਜਪਾ ਆਗੂਆਂ ਨਾਲ ਬੈਠਕ ਕਰਨਗੇ। ਦਿਓਲ ਭਲਕੇ ਗੁਰਦਾਸਪੁਰ ਜਾ ਕੇ ਨਾਮਜ਼ਦਗੀ ਦਾਖ਼ਲ ਕਰਨਗੇ ਅਤੇ ਬਾਅਦ ਵਿੱਚ ਇੱਕ ਚੋਣ ਰੈਲੀ ਨੂੰ ਸੰਬੋਧਨ ਕਰਨਗੇ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!