|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਪੋਰਟਸ

IPL T20 : ਬੈਂਗਲੁਰੂ ਨੂੰ ਹੈਦਰਾਬਾਦ ਨੇ 118 ਦੌਡ਼ਾਂ ਨਾਲ ਹਰਾਇਆ

ਹੈਦਰਾਬਾਦ (ਵਿਕਰਮ ਸਹਿਜਪਾਲ) : ਆਈ. ਪੀ. ਐੱਲ. ਸੀਜ਼ਨ 12 ਦਾ 11ਵਾਂ ਮੁਕਾਬਲਾ ਰਜੀਵ ਗਾਂਧੀ ਅੰਤਰਰਾਸ਼ਟਰੀ ਸਟੇਡੀਅਮ ਵਿਚ ਰਾਇਲ ਚੈਲੰਜਰਜ਼ ਬੈਂਗਲੁਰੂ ਅਤੇ ਸਨਰਾਈਜ਼ਰਸ ਹੈਦਰਾਬਾਦ ਵਿਚਾਲੇ ਖੇਡਿਆ ਜਾ ਰਿਹਾ ਹੈ ਜਿਸ ਵਿਚ ਬੈਂਗਲੁਰੂ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਦਾ ਫੈਸਲਾ ਲਿਆ । ਟਾਸ ਹਾਰ ਕੇ ਬੱਲੇਬਾਜ਼ੀ ਕਰਨ ਆਈ ਹੈਦਰਾਬਾਦ ਨੇ ਆਪਣੇ ਡੇਵਿਡ ਵਾਰਨਰ ਤੇ ਜਾਨੀ ਬੇਅਰਸਟੋ

NRI Post Desk · 2301 ਦਿਨ ਪਹਿਲਾਂ · ਅੱਪਡੇਟ 2298 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਹੈਦਰਾਬਾਦ (ਵਿਕਰਮ ਸਹਿਜਪਾਲ) : ਆਈ. ਪੀ. ਐੱਲ. ਸੀਜ਼ਨ 12 ਦਾ 11ਵਾਂ ਮੁਕਾਬਲਾ ਰਜੀਵ ਗਾਂਧੀ ਅੰਤਰਰਾਸ਼ਟਰੀ ਸਟੇਡੀਅਮ ਵਿਚ ਰਾਇਲ ਚੈਲੰਜਰਜ਼ ਬੈਂਗਲੁਰੂ ਅਤੇ ਸਨਰਾਈਜ਼ਰਸ ਹੈਦਰਾਬਾਦ ਵਿਚਾਲੇ ਖੇਡਿਆ ਜਾ ਰਿਹਾ ਹੈ ਜਿਸ ਵਿਚ ਬੈਂਗਲੁਰੂ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਦਾ ਫੈਸਲਾ ਲਿਆ । ਟਾਸ ਹਾਰ ਕੇ ਬੱਲੇਬਾਜ਼ੀ ਕਰਨ ਆਈ ਹੈਦਰਾਬਾਦ ਨੇ ਆਪਣੇ ਡੇਵਿਡ ਵਾਰਨਰ ਤੇ ਜਾਨੀ ਬੇਅਰਸਟੋ ਦੇ ਸੈਂਕਡ਼ਿਆਂ ਦੀ ਬਦੌਲਤ 232 ਦੌਡ਼ਾਂ ਦਾ ਪਹਾਡ਼ ਵਰਗਾ ਟੀਚਾ ਦਿੱਤਾ ਜਿਸ ਨੂੰ ਬੈਂਗਲੁਰੂ ਹਾਸਲ ਕਰਨ 'ਚ ਅਸਫਲ ਰਹੀ ਅਤੇ 113 ਦੌਡ਼ਾਂ ਬਣਾ ਕੇ ਆਲਆਊਟ ਹੋ ਗਈ। ਟੀਚੇ ਦਾ ਪਿੱਛਾ ਕਰਨ ਉੱਤਰੀ ਬੈਂਗਲੁਰੂ ਦੀ ਟੀਮ ਦੀ ਸ਼ੁਰੂਆਤ ਬੇਹੱਦ ਖਰਾਬ ਰਹੀ।

ਸੰਬੰਧਿਤ ਖ਼ਬਰਾਂ

22 ਦੌਡ਼ਾਂ ਦੇ ਅੰਦਰ ਟੀਮ ਨੂੰ 3 ਵਿਕਟਾਂ ਦਾ ਨੁਕਸਾਨ ਝੱਲਣਾ ਪਿਆ। ਪਾਰਥਿਵ ਪਟੇਲ 11, ਹੇਟਮਾਇਰ 9 ਜਦਿਕ ਸਭ ਤੋਂ ਭਰੋਸੇਮੰਦ ਖਿਡਾਰੀ ਏ. ਬੀ. ਡਿਵਿਲੀਅਰਜ਼ 1 ਦੌਡ਼ ਬਣਾ ਕੇ ਪਵੇਲੀਅਨ ਪਰਤ ਗਏ। ਤਿਨਾ ਬੱਲੇਬਾਜ਼ਾਂ ਨੂੰ ਮੁਹੰਮਦ ਨਬੀ ਨੇ ਪਵੇਲੀਅਨ ਦਾ ਰਾਹ ਦਿਖਾਇਆ। ਇਸ ਦੌਰਾਨ ਵਿਰਾਟ ਕੋਹਲੀ ਵੀ ਕਪਤਾਨੀ ਪਾਰੀ ਖੇਡਣ ਤੋਂ ਖੁੰਝ ਗਏ ਤੇ 3 ਦੌਡ਼ਾਂ ਬਣਾ ਕੇ ਸੰਦੀਪ ਸ਼ਰਮਾ ਦਾ ਸ਼ਿਕਾਰ ਹੋ ਗਏ। ਮੋਈਨ ਅਲੀ 2 ਦੌਡ਼ਾਂ, ਸ਼ਿਵਮ ਦੂਬੇ 5 ਅਤੇ ਪ੍ਰਿਆਸ ਬਰਮਨ 19 ਦੌਡ਼ਾਂ ਬਣਾ ਕੇ ਆਊਟ ਗਏ। 8ਵਾਂ ਝਟਕਾ ਉਮੇਸ਼ ਯਾਦਵ (14) ਤੇ 9ਵਾਂ ਝਟਕਾ ਕੌਲਿਨ ਡੀ ਗ੍ਰੈਂਡਹੋਮ (37) ਦੇ ਰੂਪ 'ਚ ਲੱਗਾ।

🔔 ਸਪੋਰਟਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!