|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਸੁਪਰੀਮ ਕੋਰਟ ਨੇ ਕੇਂਦਰ ਪੈਨਲ ਵੱਲੋਂ ਹਵਾ ਪ੍ਰਦੂਸ਼ਣ ਨੂੰ ਰੋਕਣ ਲਈ ਚੁੱਕੇ ਗਏ ਕਦਮਾਂ 'ਤੇ ਪ੍ਰਗਟਾਈ ਸੰਤੁਸ਼ਟੀ

ਨਿਊਜ਼ ਡੈਸਕ (ਜਸਕਮਲ) : ਸੁਪਰੀਮ ਕੋਰਟ ਨੇ ਵੀਰਵਾਰ ਨੂੰ ਹਵਾ ਪ੍ਰਦੂਸ਼ਣ ਨੂੰ ਰੋਕਣ ਲਈ ਐੱਨਸੀਆਰ ਤੇ ਨਾਲ ਲੱਗਦੇ ਖੇਤਰਾਂ 'ਚ ਹਵਾ ਗੁਣਵੱਤਾ ਪ੍ਰਬੰਧਨ ਲਈ ਕੇਂਦਰ ਤੇ ਕਮਿਸ਼ਨ ਦੁਆਰਾ ਚੁੱਕੇ ਗਏ ਉਪਾਵਾਂ 'ਤੇ ਤਸੱਲੀ ਪ੍ਰਗਟਾਈ। ਸੀਜੇਆਈ ਐੱਨਵੀ ਰਮਨਾ ਦੀ ਅਗਵਾਈ ਵਾਲੇ ਬੈਂਚ ਨੇ ਕਮਿਸ਼ਨ ਨੂੰ ਅਗਲੇ ਕਦਮਾਂ ਬਾਰੇ ਜਨਤਾ ਤੇ ਮਾਹਰਾਂ ਤੋਂ ਸੁਝਾਅ ਮੰਗਣ ਲਈ ਕਿਹਾ।

NRI Post Desk · 1806 ਦਿਨ ਪਹਿਲਾਂ · ਅੱਪਡੇਟ 1806 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਸੁਪਰੀਮ ਕੋਰਟ ਨੇ ਕੇਂਦਰ ਪੈਨਲ ਵੱਲੋਂ ਹਵਾ ਪ੍ਰਦੂਸ਼ਣ ਨੂੰ ਰੋਕਣ ਲਈ ਚੁੱਕੇ ਗਏ ਕਦਮਾਂ 'ਤੇ ਪ੍ਰਗਟਾਈ ਸੰਤੁਸ਼ਟੀ
📷 NRI Post Desk

ਨਿਊਜ਼ ਡੈਸਕ (ਜਸਕਮਲ) : ਸੁਪਰੀਮ ਕੋਰਟ ਨੇ ਵੀਰਵਾਰ ਨੂੰ ਹਵਾ ਪ੍ਰਦੂਸ਼ਣ ਨੂੰ ਰੋਕਣ ਲਈ ਐੱਨਸੀਆਰ ਤੇ ਨਾਲ ਲੱਗਦੇ ਖੇਤਰਾਂ 'ਚ ਹਵਾ ਗੁਣਵੱਤਾ ਪ੍ਰਬੰਧਨ ਲਈ ਕੇਂਦਰ ਤੇ ਕਮਿਸ਼ਨ ਦੁਆਰਾ ਚੁੱਕੇ ਗਏ ਉਪਾਵਾਂ 'ਤੇ ਤਸੱਲੀ ਪ੍ਰਗਟਾਈ। ਸੀਜੇਆਈ ਐੱਨਵੀ ਰਮਨਾ ਦੀ ਅਗਵਾਈ ਵਾਲੇ ਬੈਂਚ ਨੇ ਕਮਿਸ਼ਨ ਨੂੰ ਅਗਲੇ ਕਦਮਾਂ ਬਾਰੇ ਜਨਤਾ ਤੇ ਮਾਹਰਾਂ ਤੋਂ ਸੁਝਾਅ ਮੰਗਣ ਲਈ ਕਿਹਾ।

ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਅਦਾਲਤ ਨੂੰ ਦੱਸਿਆ ਕਿ ਕਮਿਸ਼ਨ ਨੇ ਹਵਾ ਦੀ ਗੁਣਵੱਤਾ 'ਚ ਸੁਧਾਰ ਦੇ ਮੱਦੇਨਜ਼ਰ ਮੈਡੀਕਲ, ਝੋਨਾ, ਡੇਅਰੀ, ਕਾਗਜ਼ ਤੇ ਟੈਕਸਟਾਈਲ ਉਦਯੋਗਾਂ ਤੋਂ ਪਾਬੰਦੀ ਹਟਾ ਦਿੱਤੀ ਹੈ। ਹਾਲਾਂਕਿ, ਨਿਰਮਾਣ ਗਤੀਵਿਧੀਆਂ 'ਤੇ ਪਾਬੰਦੀ ਜਾਰੀ ਰਹੇਗੀ ਤੇ ਸਕੂਲ ਫਿਲਹਾਲ ਵਰਚੂਅਲ ਮੋਡ 'ਚ ਕੰਮ ਕਰਦੇ ਰਹਿਣਗੇ, ਕਮਿਸ਼ਨ ਨੇ ਅਦਾਲਤ ਨੂੰ ਦੱਸਿਆ।

ਸੰਬੰਧਿਤ ਖ਼ਬਰਾਂ

ਮਹਿਤਾ ਨੇ ਕਿਹਾ, "ਸਾਰੇ ਹਸਪਤਾਲ ਦੇ ਨਿਰਮਾਣ ਦੀ ਇਜਾਜ਼ਤ ਹੈ ਤੇ ਬਾਕੀ ਉਸਾਰੀ ਗਤੀਵਿਧੀਆਂ ਲਈ ਅੰਦਰੂਨੀ ਆਦਿ ਜਾਰੀ ਰਹਿ ਸਕਦੇ ਹਨ ਪਰ ਅਸਲ ਨਿਰਮਾਣ ਨਹੀਂ। 40 ਫਲਾਇੰਗ ਸਕੁਐਡ ਦੁਆਰਾ ਲਗਾਤਾਰ ਨਿਰੀਖਣ ਕੀਤਾ ਜਾ ਰਿਹਾ ਹੈ।"

ਕਮਿਸ਼ਨ ਨੇ ਅਦਾਲਤ ਨੂੰ ਦੱਸਿਆ ਸੀ ਕਿ ਪੀਐੱਨਜੀ 'ਚ ਸਵਿਚ ਕਰਨ 'ਚ ਅਸਫਲਤਾ ਕਾਰਨ ਬੰਦ ਹੋਏ ਉਦਯੋਗ ਹੁਣ ਦਿਨ 'ਚ ਅੱਠ ਘੰਟੇ ਕੰਮ ਕਰ ਸਕਦੇ ਹਨ, ਰਿਹਾਇਸ਼ੀ ਤੇ ਵਪਾਰਕ ਸਥਾਨਾਂ 'ਚ ਡੀਜ਼ਲ ਜਨਰੇਟਰ ਸੈੱਟਾਂ ਦੀ ਵਰਤੋਂ ਮੁੜ ਸ਼ੁਰੂ ਕਰਨ ਦੀ ਆਗਿਆ ਦਿੱਤੀ ਗਈ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!