|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਸੁਪਰੀਮ ਕੋਰਟ : ਲਖੀਮਪੁਰ ਖੀਰੀ ਮਾਮਲਾ 'ਚ ਕਿੰਨੇ ਮੁਲਜ਼ਮ ਗਿ੍ਰਫ਼ਤਾਰ ਹੋਏ ?

ਦਿੱਲੀ (ਦੇਵ ਇੰਦਰਜੀਤ) : ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ’ਚ 3 ਅਕਤੂਬਰ ਦੀ ਹਿੰਸਕ ਘਟਨਾ ’ਤੇ ਅੱਜ ਯਾਨੀ ਕਿ ਵੀਰਵਾਰ ਨੂੰ ਸੁਪਰੀਮ ਕੋਰਟ ’ਚ ਸੁਣਵਾਈ ਹੋਈ। ਸੁਣਵਾਈ ਦੌਰਾਨ ਅਦਾਲਤ ਨੇ ਯੂ. ਪੀ. ਸਰਕਾਰ ਤੋਂ ਪੁੱਛਿਆ ਕਿ ਕੌਣ ਮੁਲਜ਼ਮ ਹੈ, ਹੁਣ ਤਕ ਕਿੰਨੀਆਂ ਗਿ੍ਰਫ਼ਤਾਰੀਆਂ ਹੋਈਆਂ।

NRI Post Desk · 1876 ਦਿਨ ਪਹਿਲਾਂ · ਅੱਪਡੇਟ 1876 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਸੁਪਰੀਮ ਕੋਰਟ : ਲਖੀਮਪੁਰ ਖੀਰੀ ਮਾਮਲਾ 'ਚ ਕਿੰਨੇ ਮੁਲਜ਼ਮ ਗਿ੍ਰਫ਼ਤਾਰ ਹੋਏ ?
📷 NRI Post Desk

ਦਿੱਲੀ (ਦੇਵ ਇੰਦਰਜੀਤ) : ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ’ਚ 3 ਅਕਤੂਬਰ ਦੀ ਹਿੰਸਕ ਘਟਨਾ ’ਤੇ ਅੱਜ ਯਾਨੀ ਕਿ ਵੀਰਵਾਰ ਨੂੰ ਸੁਪਰੀਮ ਕੋਰਟ ’ਚ ਸੁਣਵਾਈ ਹੋਈ। ਸੁਣਵਾਈ ਦੌਰਾਨ ਅਦਾਲਤ ਨੇ ਯੂ. ਪੀ. ਸਰਕਾਰ ਤੋਂ ਪੁੱਛਿਆ ਕਿ ਕੌਣ ਮੁਲਜ਼ਮ ਹੈ, ਹੁਣ ਤਕ ਕਿੰਨੀਆਂ ਗਿ੍ਰਫ਼ਤਾਰੀਆਂ ਹੋਈਆਂ।

ਕਿਸ ਦੇ ਖ਼ਿਲਾਫ਼ ਐੱਫ. ਆਈ. ਆਰ. ਦਰਜ ਹੋਈ? ਅਦਾਲਤ ਨੇ ਇਸ ਮਾਮਲੇ ’ਚ ਯੂ. ਪੀ. ਸਰਕਾਰ ਤੋਂ ਰਿਪੋਰਟ ਮੰਗੀ ਹੈ। ਅਦਾਲਤ ਨੇ ਕੱਲ੍ਹ ਤਕ ਰਿਪੋਰਟ ਦਾਖ਼ਲ ਕਰਨ ਨੂੰ ਕਿਹਾ ਹੈ। ਇਸ ਮਾਮਲੇ ’ਤੇ ਕੱਲ੍ਹ ਯਾਨੀ ਕਿ 8 ਅਕਤੂਬਰ ਨੂੰ ਫਿਰ ਸੁਣਵਾਈ ਹੋਵੇਗੀ।

ਸੰਬੰਧਿਤ ਖ਼ਬਰਾਂ

ਓਧਰ ਯੂ. ਪੀ. ਸਰਕਾਰ ਵਲੋਂ ਪੇਸ਼ ਵਕੀਲ ਗਰਿਮਾ ਪ੍ਰਸਾਦ ਨੇ ਅੱਜ ਅਦਾਲਤ ਵਿਚ ਕਿਹਾ ਕਿ ਇਹ ਘਟਨਾ ਬਦਕਿਸਮਤੀ ਪੂਰਨ ਹੈ। ਐੱਫ. ਆਈ. ਆਰ. ਦਰਜ ਕੀਤੀ ਗਈ ਹੈ। ਇਸ ਤੋਂ ਇਲਾਵਾ ਹਾਈ ਕੋਰਟ ਦੇ ਰਿਟਾਇਰਡ ਜੱਜ ਦੀ ਅਗਵਾਈ ਵਿਚ ਜਾਂਚ ਟੀਮ ਬਣਾ ਦਿੱਤੀ ਹੈ।

ਇਸ ’ਤੇ ਚੀਫ਼ ਜਸਟਿਸ ਨੇ ਕਿਹਾ ਕਿ ਹਾਈ ਕੋਰਟ ਵਿਚ ਇਸ ਮਾਮਲੇ ਨੂੰ ਲੈ ਕੇ ਕਿੰਨੀਆਂ ਪਟੀਸ਼ਨਾਂ ਦਾਖ਼ਲ ਹੋਈਆਂ, ਉਨ੍ਹਾਂ ਦੀ ਤਫਸੀਲ ਅਤੇ ਰਿਪੋਰਟ ਦਾਖ਼ਲ ਕਰੋ। ਇਸ ਤੋਂ ਇਲਾਵਾ ਚੀਫ਼ ਜਸਟਿਸ ਨੇ ਕਿਹਾ ਕਿ ਕਿੰਨੀਆਂ ਐੱਫ. ਆਈ. ਆਰ. ਹੋਈਆਂ, ਕਿੰਨੇ ਗਿ੍ਰਫ਼ਤਾਰ ਹੋਏ ਅਤੇ ਕਿੰਨੇ ਮੁਲਜ਼ਮ ਹਨ ਸਭ ਕੁਝ ਦੱਸੋ।

ਲਖੀਮਪੁਰ ਖੀਰੀ ’ਚ ਐਤਵਾਰ 3 ਅਕਤੂਬਰ ਨੂੰ ਹੋਈ ਹਿੰਸਾ ’ਚ 4 ਕਿਸਾਨਾਂ ਸਮੇਤ 8 ਲੋਕਾਂ ਦੀ ਮੌਤ ਹੋ ਗਈ ਸੀ। ਵੱਡੀ ਗਿਣਤੀ ’ਚ ਕਿਸਾਨ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਜ਼ਿਲ੍ਹੇ ਦੇ ਤਿਕੁਨੀਆ ਇਲਾਕੇ ਵਿਚ ਕੇਂਦਰੀ ਮੰਤਰੀਆਂ ਦਾ ਵਿਰੋਧ ਕਰਨ ਲਈ ਇਕੱਠੇ ਹੋਏ ਸਨ। ਕਿਸਾਨਾਂ ਨੇ ਕੇਂਦਰੀ ਮੰਤਰੀ ਅਜੇ ਮਿਸ਼ਰਾ ਟੇਨੀ ਦੇ ਪੁੱਤਰ ਆਸ਼ੀਸ਼ ਮਿਸ਼ਰਾ ਖ਼ਿਲਾਫ਼ ਲਖੀਮਪੁਰ ਦੇ ਤਿਕੁਨੀਆ ਵਿਚ ਹਿੰਸਾ ਨੂੰ ਲੈ ਕੇ ਕੇਸ ਦਰਜ ਕਰਵਾਇਆ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!