|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਬਿਜ਼ਨਸ

ਮੁਅੱਤਲ DIG ਭੁੱਲਰ ਦੇ ਪਰਿਵਾਰ ਨੂੰ ਆਰਥਿਕ ਮੁਸ਼ਕਲਾਂ ਦਾ ਕਰਨਾ ਪਿਆ ਸਾਹਮਣਾ, ਅਦਾਲਤ ਤੋਂ ਮਦਦ ਦੀ ਮੰਗ!

ਚੰਡੀਗੜ੍ਹ (ਪਾਇਲ): ਸੀ.ਬੀ. ਆਈ. ਨੇ ਰਿਸ਼ਵਤ ਮਾਮਲੇ ’ਚ ਗ੍ਰਿਫ਼ਤਾਰ ਮੁਅੱਤਲ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਤੇ ਉਨ੍ਹਾਂ ਦੇ ਪਰਿਵਾਰ ਦੇ ਬੈਂਕ ਖਾਤਿਆਂ ਨੂੰ ਫ੍ਰੀਜ਼ ਕਰ ਦਿੱਤਾ ਹੈ। ਇਸ ਕਾਰਨ ਭੁੱਲਰ ਦੇ ਪਰਿਵਾਰ ਲਈ ਘਰ ਦਾ ਖ਼ਰਚ ਚਲਾਉਣਾ ਮੁ਼ਸ਼ਕਲ ਹੋ ਗਿਆ ਹੈ। ਭੁੱਲਰ ਨੇ ਵਕੀਲ ਰਾਹੀਂ ਬੈਂਕ ਖਾਤੇ ਡੀ-ਫ੍ਰੀਜ਼ ਕਰਵਾਉਣ ਦੀ ਮੰਗ ਨੂੰ ਲੈ ਕੇ ਜ਼ਿਲ੍ਹਾ ਅਦਾਲਤ ’ਚ ਅਰਜ਼ੀ ਦ

NRI Post Desk · 376 ਦਿਨ ਪਹਿਲਾਂ · ਅੱਪਡੇਟ 376 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਮੁਅੱਤਲ DIG ਭੁੱਲਰ ਦੇ ਪਰਿਵਾਰ ਨੂੰ ਆਰਥਿਕ ਮੁਸ਼ਕਲਾਂ ਦਾ ਕਰਨਾ ਪਿਆ ਸਾਹਮਣਾ, ਅਦਾਲਤ ਤੋਂ ਮਦਦ ਦੀ ਮੰਗ!
📷 NRI Post Desk

ਚੰਡੀਗੜ੍ਹ (ਪਾਇਲ): ਸੀ.ਬੀ. ਆਈ. ਨੇ ਰਿਸ਼ਵਤ ਮਾਮਲੇ ’ਚ ਗ੍ਰਿਫ਼ਤਾਰ ਮੁਅੱਤਲ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਤੇ ਉਨ੍ਹਾਂ ਦੇ ਪਰਿਵਾਰ ਦੇ ਬੈਂਕ ਖਾਤਿਆਂ ਨੂੰ ਫ੍ਰੀਜ਼ ਕਰ ਦਿੱਤਾ ਹੈ। ਇਸ ਕਾਰਨ ਭੁੱਲਰ ਦੇ ਪਰਿਵਾਰ ਲਈ ਘਰ ਦਾ ਖ਼ਰਚ ਚਲਾਉਣਾ ਮੁ਼ਸ਼ਕਲ ਹੋ ਗਿਆ ਹੈ। ਭੁੱਲਰ ਨੇ ਵਕੀਲ ਰਾਹੀਂ ਬੈਂਕ ਖਾਤੇ ਡੀ-ਫ੍ਰੀਜ਼ ਕਰਵਾਉਣ ਦੀ ਮੰਗ ਨੂੰ ਲੈ ਕੇ ਜ਼ਿਲ੍ਹਾ ਅਦਾਲਤ ’ਚ ਅਰਜ਼ੀ ਦਾਖ਼ਲ ਕੀਤੀ ਹੈ। ਅਰਜ਼ੀ ’ਤੇ ਅਦਾਲਤ ਨੇ ਸੀ.ਬੀ.ਆਈ. ਨੂੰ ਜਵਾਬ ਦਾਖ਼ਲ ਕਰਨ ਲਈ ਨੋਟਿਸ ਜਾਰੀ ਕੀਤਾ ਹੈ, ਜਿਸ ’ਤੇ 20 ਨਵੰਬਰ ਨੂੰ ਸੁਣਵਾਈ ਹੋਵੇਗੀ। ਭੁੱਲਰ ਦੇ ਵਕੀਲ ਨੇ ਅਰਜ਼ੀ ’ਚ ਕਿਹਾ ਕਿ ਸੀ.ਬੀ.ਆਈ. ਆਮਦਨ ਤੋਂ ਜ਼ਿਆਦਾ ਮਾਮਲੇ ਦੀ ਜਾਂਚ ਜਾਰੀ ਰੱਖੇ ਪਰ ਬੈਂਕ ਖਾਤੇ ਡੀ-ਫ੍ਰੀਜ਼ ਕਰ ਦਿੱਤੇ ਜਾਣ। ਉਨ੍ਹਾਂ ਦੇ ਪਰਿਵਾਰ ਨੂੰ ਜੋ ਆਮਦਨ ਹੋ ਰਹੀ ਹੈ, ਉਹ ਤਾਂ ਉਨ੍ਹਾਂ ਨੂੰ ਮਿਲਣੀ ਚਾਹੀਦੀ ਹੈ। ਉਨ੍ਹਾਂ ਦੇ ਘਰ ਦਾ ਖ਼ਰਚ ਚਲਾਉਣਾ ਮੁਸ਼ਕਲ ਹੋ ਗਿਆ ਹੈ। ਉਨ੍ਹਾਂ ਦਾ ਖੇਤੀ ਦਾ ਵੀ ਕੰਮ ਹੈ, ਜਿਸ ਲਈ ਵੀ ਪੈਸਿਆਂ ਦੀ ਜ਼ਰੂਰਤ ਹੁੰਦੀ ਹੈ। ਇਸ ਲਈ ਬੈਂਕ ਖਾਤਿਆਂ ਨੂੰ ਡੀ-ਫ੍ਰੀਜ਼ ਕਰਨ ਦੀ ਮੰਗ ਰੱਖੀ ਗਈ ਹੈ।

ਸੰਬੰਧਿਤ ਖ਼ਬਰਾਂ

ਸੀ.ਬੀ.ਆਈ. ਨੇ ਭੁੱਲਰ ਦੀ ਗ੍ਰਿਫ਼ਤਾਰੀ ਤੋਂ ਬਾਅਦ ਉਨ੍ਹਾਂ ਦਾ ਸੈਲਰੀ ਅਕਾਊਂਟ ਵੀ ਫ੍ਰੀਜ਼ ਕਰ ਦਿੱਤਾ ਹੈ। ਨਾਲ ਹੀ ਪੁੱਤਰ ਦਾ ਸੈਲਰੀ ਅਕਾਊਂਟ ਤੇ ਪਿਤਾ ਦਾ ਪੈਨਸ਼ਨ ਖਾਤਾ ਵੀ ਫ੍ਰੀਜ਼ ਕਰ ਦਿੱਤਾ ਸੀ।ਉਨ੍ਹਾਂ ਦਾ ਪੁੱਤਰ ਪੰਜਾਬ ’ਚ ਅਸਿਸਟੈਂਟ ਐਡਵੋਕੇਟ ਜਨਰਲ ਹੈ। ਪਰਿਵਾਰ ਨੂੰ ਖੇਤੀਬਾੜੀ ਤੇ ਕਿਰਾਏ ਤੋਂ ਹੋ ਰਹੀ ਆਮਦਨ ਵੀ ਖਾਤੇ ’ਚੋਂ ਨਹੀਂ ਨਿਕਲ ਰਹੀ। ਇਹ ਰਕਮ ਉਨ੍ਹਾਂ ਦੀ ਮਾਂ ਦੇ ਖਾਤੇ ’ਚ ਆ ਰਹੀ ਸੀ ਤੇ ਸੀ.ਬੀ.ਆਈ. ਨੇ ਉਹ ਖਾਤਾ ਵੀ ਫ੍ਰੀਜ਼ ਕਰ ਦਿੱਤਾ ਹੈ।

🔔 ਬਿਜ਼ਨਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!
ਮੁਅੱਤਲ DIG ਭੁੱਲਰ ਦੇ ਪਰਿਵਾਰ ਨੂੰ ਆਰਥਿਕ ਮੁਸ਼ਕਲਾਂ ਦਾ ਕਰਨਾ ਪਿਆ ਸਾਹਮਣਾ, ਅਦਾਲਤ ਤੋਂ ਮਦਦ ਦੀ ਮੰਗ! — NRI Post