|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਤਾਇਵਾਨ: 13 ਮੰਜਿ਼ਲਾ ਰਿਹਾਇਸ਼ੀ ਇਮਾਰਤ ’ਚ ਅੱਗ ਨਾਲ 46 ਮੌਤਾਂ

ਤੇਪਈ (ਦੇਵ ਇੰਦਰਜੀਤ)- ਦੱਖਣੀ ਤਾਇਵਾਨ ਦੀ ਰਿਹਾਇਸ਼ੀ ਇਮਾਰਤ ’ਚ ਅੱਗ ਲੱਗਣ ਕਾਰਨ 46 ਵਿਅਕਤੀਆਂ ਦੀਆਂ ਜਾਨਾਂ ਚਲੀਆਂ ਗਈਆਂ ਅਤੇ ਘੱਟੋ-ਘੱਟ 41 ਜਣੇ ਝੁਲਸ ਗਏ। ਇਹ ਜਾਣਕਾਰੀ ਸਥਾਨਕ ਅਧਿਕਾਰੀਆਂ ਨੇ ਵੀਰਵਾਰ ਨੂੰ ਸਾਂਝੀ ਕੀਤੀ। ਕਾਓਸਿਉਂਗ ਸ਼ਹਿਰ ਦੇ ਫਾਇਰ ਅਧਿਕਾਰੀਆਂ ਨੇ ਦੱਸਿਆ ਕਿ 13 ਮੰਜ਼ਿਲਾ ਇਮਾਰਤ ਨੂੰ ਵੀਰਵਾਰ ਤੜਕੇ ਤਿੰਨ ਵਜੇ ਅੱਗ ਲੱਗ ਗਈ। ਅੱਗ ਤੇਜ਼ ਹੋਣ ਕਾਰਨ ਕ

NRI Post Desk · 1868 ਦਿਨ ਪਹਿਲਾਂ · ਅੱਪਡੇਟ 1868 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਤਾਇਵਾਨ: 13 ਮੰਜਿ਼ਲਾ ਰਿਹਾਇਸ਼ੀ ਇਮਾਰਤ ’ਚ ਅੱਗ ਨਾਲ 46 ਮੌਤਾਂ
📷 NRI Post Desk

ਤੇਪਈ (ਦੇਵ ਇੰਦਰਜੀਤ)- ਦੱਖਣੀ ਤਾਇਵਾਨ ਦੀ ਰਿਹਾਇਸ਼ੀ ਇਮਾਰਤ ’ਚ ਅੱਗ ਲੱਗਣ ਕਾਰਨ 46 ਵਿਅਕਤੀਆਂ ਦੀਆਂ ਜਾਨਾਂ ਚਲੀਆਂ ਗਈਆਂ ਅਤੇ ਘੱਟੋ-ਘੱਟ 41 ਜਣੇ ਝੁਲਸ ਗਏ। ਇਹ ਜਾਣਕਾਰੀ ਸਥਾਨਕ ਅਧਿਕਾਰੀਆਂ ਨੇ ਵੀਰਵਾਰ ਨੂੰ ਸਾਂਝੀ ਕੀਤੀ। ਕਾਓਸਿਉਂਗ ਸ਼ਹਿਰ ਦੇ ਫਾਇਰ ਅਧਿਕਾਰੀਆਂ ਨੇ ਦੱਸਿਆ ਕਿ 13 ਮੰਜ਼ਿਲਾ ਇਮਾਰਤ ਨੂੰ ਵੀਰਵਾਰ ਤੜਕੇ ਤਿੰਨ ਵਜੇ ਅੱਗ ਲੱਗ ਗਈ। ਅੱਗ ਤੇਜ਼ ਹੋਣ ਕਾਰਨ ਕਈ ਮੰਜ਼ਿਲਾਂ ਨੂੰ ਨੁਕਸਾਨ ਪੁੱਜਿਆ।

ਸੰਬੰਧਿਤ ਖ਼ਬਰਾਂ

ਮੌਕੇ ’ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਫਾਇਰ ਚੀਫ ਲੀ ਚਿੰਗ-ਹਸ਼ਿਊ ਨੇ ਦੱਸਿਆ ਕਿ 11 ਲਾਸ਼ਾਂ ਨੂੰ ਸਿੱਧਾ ਮੁਰਦਾਘਰ ਅਤੇ 55 ਵਿਅਕਤੀਆਂ ਨੂੰ ਹਸਪਤਾਲ ਲਿਜਾਇਆ ਗਿਆ। ਹਸਪਤਾਲ ਵੱਲੋਂ ਮੌਤਾਂ ਦੀ ਪੁਸ਼ਟੀ ਕੀਤੀ ਗਈ। ਤਾਇਵਾਨੀ ਟੈਲੀਵਿਜ਼ਨ ਵੱਲੋਂ ਦਿਖਾਈਆਂ ਗਈਆਂ ਵੀਡੀਓਜ਼ ਵਿੱਚ ਅੱਗ ਦੀਆਂ ਲਪਟਾਂ ਉੱਠਦੀਆਂ ਦਿਖਾਈ ਦੇ ਰਹੀਆਂ ਹਨ ਅਤੇ ਇਮਾਰਤ ਦੀਆਂ ਹੇਠਲੀਆਂ ਮੰਜ਼ਿਲਾਂ ਤੋਂ ਧੂੰਆਂ ਨਿਕਲ ਰਿਹਾ ਹੈ। ਇਸ ਦੌਰਾਨ ਅੱਗ ਬੁਝਾਊ ਦਸਤੇ ਦੇ ਮੈਂਬਰ ਅੱਗ ’ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਵਿੱਚ ਜੁਟੇ ਹੋਏ ਸਨ। ਅੱਗ ਬੁਝਾਊ ਵਿਭਾਗ ਵੱਲੋਂ ਜਾਰੀ ਕੀਤੇ ਗਏ ਬਿਆਨ ਮੁਤਾਬਕ ਅੱਗ ਲੱਗਣ ਦੇ ਕਾਰਨ ਅਜੇ ਸਪੱਸ਼ਟ ਨਹੀਂ ਹੋਏ। ਚਸ਼ਮਦੀਦਾਂ ਨੇ ਤਾਇਵਾਨੀ ਮੀਡੀਆ ਨੂੰ ਦੱਸਿਆ ਕਿ ਕਿ ਉਨ੍ਹਾਂ ਨੂੰ ਤੜਕੇ ਧਮਾਕੇ ਦੀ ਆਵਾਜ਼ ਸੁਣਾਈ ਦਿੱਤੀ। ਜ਼ਿਕਰਯੋਗ ਹੈ ਕਿ ਇਹ ਇਮਾਰਤ ਲਗਪਗ 40 ਸਾਲ ਪੁਰਾਣੀ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!