|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਅਫ਼ਗ਼ਾਨ 'ਚ ਤਾਲਿਬਾਨ ਦਾ ਕਹਿਰ ਭਾਰਤੀ ਦੂਤਘਰ ਦੀ ਸਲਾਹ- ਨਾਗਰਿਕ ਜਲਦ ਕਰਨਗੇ ਭਾਰਤ ਵਾਪਸੀ

ਕਾਬੁਲ (ਦੇਵ ਇੰਦਰਜੀਤ) : ਅਫ਼ਗਾਨਿਸਤਾਨ ’ਚ ਤਾਲਿਬਾਨ ਦੀ ਵਧਦੀ ਹਿੰਸਾ ਵੱਡੀ ਸਿਰਦਰਦੀ ਬਣੀ ਹੋਈ ਹੈ। ਭਾਰਤ ਨੇ ਅਫ਼ਗਾਨਿਸਤਾਨ ’ਚ ਰਹਿਣ ਵਾਲੇ ਆਪਣੇ ਸਾਰੇ ਨਾਗਰਿਕਾਂ ਨੂੰ ਹਵਾਈ ਸੇਵਾਵਾਂ ਬੰਦ ਹੋਣ ਤੋਂ ਪਹਿਲਾਂ ਦੇਸ਼ ਲਈ ਤੁਰੰਤ ਯਾਤਰਾ ਦੀ ਵਿਵਸਥਾ ਕਰਨ ਦੀ ਸਲਾਹ ਦਿੱਤੀ ਹੈ। ਕਾਬੁਲ ਸਥਿਤ ਭਾਰਤੀ ਦੂਤਘਰ ਨੇ ਸੁਰੱਖਿਆ ਸਲਾਹ ਜਾਰੀ ਕੀਤੀ ਹੈ।

NRI Post Desk · 1933 ਦਿਨ ਪਹਿਲਾਂ · ਅੱਪਡੇਟ 1933 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਅਫ਼ਗ਼ਾਨ 'ਚ ਤਾਲਿਬਾਨ ਦਾ ਕਹਿਰ ਭਾਰਤੀ ਦੂਤਘਰ ਦੀ ਸਲਾਹ- ਨਾਗਰਿਕ ਜਲਦ ਕਰਨਗੇ ਭਾਰਤ ਵਾਪਸੀ
📷 NRI Post Desk

ਕਾਬੁਲ (ਦੇਵ ਇੰਦਰਜੀਤ) : ਅਫ਼ਗਾਨਿਸਤਾਨ ’ਚ ਤਾਲਿਬਾਨ ਦੀ ਵਧਦੀ ਹਿੰਸਾ ਵੱਡੀ ਸਿਰਦਰਦੀ ਬਣੀ ਹੋਈ ਹੈ। ਭਾਰਤ ਨੇ ਅਫ਼ਗਾਨਿਸਤਾਨ ’ਚ ਰਹਿਣ ਵਾਲੇ ਆਪਣੇ ਸਾਰੇ ਨਾਗਰਿਕਾਂ ਨੂੰ ਹਵਾਈ ਸੇਵਾਵਾਂ ਬੰਦ ਹੋਣ ਤੋਂ ਪਹਿਲਾਂ ਦੇਸ਼ ਲਈ ਤੁਰੰਤ ਯਾਤਰਾ ਦੀ ਵਿਵਸਥਾ ਕਰਨ ਦੀ ਸਲਾਹ ਦਿੱਤੀ ਹੈ। ਕਾਬੁਲ ਸਥਿਤ ਭਾਰਤੀ ਦੂਤਘਰ ਨੇ ਸੁਰੱਖਿਆ ਸਲਾਹ ਜਾਰੀ ਕੀਤੀ ਹੈ।

ਦੂਤਘਰ ਨੇ ਭਾਰਤੀ ਨਾਗਰਿਕਾਂ ਨੂੰ ਤੁਰੰਤ ਅਫ਼ਗਾਨਿਸਤਾਨ ਛੱਡਣ ਦੀ ਸਲਾਹ ਦਿੱਤੀ ਹੈ। ਭਾਰਤੀ ਨਾਗਰਿਕਾਂ ਨੂੰ ਕਿਹਾ ਗਿਆ ਹੈ ਕਿ ਉਹ ਭਾਰਤ ਪਰਤਣ ਲਈ ਤੁਰੰਤ ਯਾਤਰਾ ਦੀ ਵਿਵਸਥਾ ਕਰਨ। ਇਸ ਤੋਂ ਪਹਿਲਾਂ 29 ਜੂਨ ਅਤੇ 24 ਜੁਲਾਈ ਨੂੰ ਵੀ ਭਾਰਤੀ ਦੂਤਘਰ ਨੇ ਆਪਣੇ ਨਾਗਰਿਕਾਂ ਨੂੰ ਅਫ਼ਗਾਨਿਸਤਾਨ ਦੇ ਹਾਲਾਤ ਨੂੰ ਲੈ ਕੇ ਸਲਾਹ ਜਾਰੀ ਕੀਤੀ ਸੀ।

ਸੰਬੰਧਿਤ ਖ਼ਬਰਾਂ

ਜਿਵੇਂ-ਜਿਵੇਂ ਅਫ਼ਗਾਨਿਸਤਾਨ ਦੇ ਕਈ ਹਿੱਸਿਆਂ ਵਿਚ ਹਿੰਸਾ ਵਧੀ ਹੈ, ਕਈ ਸੂਬਿਆਂ ਅਤੇ ਸ਼ਹਿਰਾਂ ’ਚ ਹਵਾਈ ਯਾਤਰਾ ਬੰਦ ਹੋ ਰਹੀ ਹੈ। ਸਰਕਾਰੀ ਅੰਕੜਿਆਂ ਮੁਤਾਬਕ ਫ਼ਿਲਹਾਲ ਕਰੀਬ 1500 ਭਾਰਤੀ ਅਫ਼ਗਾਨਿਸਤਾਨ ’ਚ ਰਹਿ ਰਹੇ ਹਨ। ਦੂਤਘਰ ਨੇ ਕਿਹਾ ਕਿ ਅਫ਼ਗਾਨਿਸਤਾਨ ’ਚ ਕੰਮ ਕਰ ਰਹੀਆਂ ਭਾਰਤੀ ਕੰਪਨੀਆਂ ਨੂੰ ਹਵਾਈ ਯਾਤਰਾ ਸੇਵਾਵਾਂ ਬੰਦ ਹੋਣ ਤੋਂ ਪਹਿਲਾਂ ਭਾਰਤੀ ਕਾਮਿਆਂ ਨੂੰ ਤੁਰੰਤ ਵਾਪਸ ਬੁਲਾਉਣ ਦੀ ਸਲਾਹ ਦਿੱਤੀ ਜਾਂਦੀ ਹੈ।

ਅਫ਼ਗਾਨਿਸਤਾਨ ’ਚ ਅਫ਼ਗਾਨ ਜਾਂ ਵਿਦੇਸ਼ੀ ਕੰਪਨੀਆਂ ਲਈ ਕੰਮ ਕਰਨ ਵਾਲੇ ਭਾਰਤੀ ਨਾਗਰਿਕਾਂ ਨੂੰ ਤੁਰੰਤ ਆਪਣੇ ਮਾਲਕਾਂ ਨੂੰ ਬੇਨਤੀ ਕਰਨੀ ਚਾਹੀਦੀ ਹੈ ਕਿ ਉਹ ਭਾਰਤ ਦੀ ਯਾਤਰਾ ਦੀ ਸਹੂਲਤ ਪ੍ਰਦਾਨ ਕਰਨ। ਦੂਤਘਰ ਨੇ ਇਸ ਦੇ ਨਾਲ ਹੀ ਕਿਹਾ ਕਿ ਇਹ ਸਲਾਹ ਉਨ੍ਹਾਂ ਭਾਰਤੀ ਪੱਤਰਕਾਰਾਂ ਲਈ ਵੀ ਲਾਗੂ ਹੈ, ਜੋ ਅਫ਼ਗਾਨਿਸਤਾਨ ਵਿਚ ਤਾਜ਼ਾ ਘਟਨਾਕ੍ਰਮ ਨੂੰ ਕਵਰ ਕਰਨ ਲਈ ਗਏ ਹਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!