|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਤਾਲਿਬਾਨ ਨੇ ਅਫਗਾਨਿਸਤਾਨ ’ਚ ਗੁਰਦੁਆਰੇ ਤੋਂ ਨਿਸ਼ਾਨ ਸਾਹਿਬ ਕੀਤਾ ਗ਼ਾਇਬ

ਕਾਬੁਲ (ਦੇਵ ਇੰਦਰਜੀਤ) : ਭਾਰਤ ਨੇ ਅਫਗਾਨਿਸਤਾਨ ਦੇ ਪਕਤੀਆ ਸੂਬੇ ਵਿਚ ਇਕ ਗੁਰਦੁਆਰਾ ਸਾਹਿਬ ਦੀ ਛੱਤ ਤੋਂ ਸਿੱਖ ਧਾਰਮਿਕ ਝੰਡੇ ਨੂੰ ਕਥਿਤ ਤੌਰ ’ਤੇ ਹਟਾਉਣ ਦੀ ਨਿੰਦਾ ਕੀਤੀ ਹੈ। ਸਰਕਾਰੀ ਸੂਤਰਾਂ ਨੇ ਇਸ ਦੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਭਾਰਤ ਦਾ ਦ੍ਰਿੜ੍ਹ ਵਿਸ਼ਵਾਸ ਰਿਹਾ ਹੈ ਕਿ ਅਫਗਾਨਿਸਤਾਨ ਦਾ ਭਵਿੱਖ ਅਜਿਹਾ ਹੋਣਾ ਚਾਹੀਦਾ ਹੈ, ਜਿੱਥੇ ਘੱਟ ਗਿਣਤੀ ਭਾਈਚਾਰਿਆਂ

NRI Post Desk · 1937 ਦਿਨ ਪਹਿਲਾਂ · ਅੱਪਡੇਟ 1937 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਤਾਲਿਬਾਨ ਨੇ ਅਫਗਾਨਿਸਤਾਨ ’ਚ ਗੁਰਦੁਆਰੇ ਤੋਂ ਨਿਸ਼ਾਨ ਸਾਹਿਬ ਕੀਤਾ ਗ਼ਾਇਬ
📷 NRI Post Desk

ਕਾਬੁਲ (ਦੇਵ ਇੰਦਰਜੀਤ) : ਭਾਰਤ ਨੇ ਅਫਗਾਨਿਸਤਾਨ ਦੇ ਪਕਤੀਆ ਸੂਬੇ ਵਿਚ ਇਕ ਗੁਰਦੁਆਰਾ ਸਾਹਿਬ ਦੀ ਛੱਤ ਤੋਂ ਸਿੱਖ ਧਾਰਮਿਕ ਝੰਡੇ ਨੂੰ ਕਥਿਤ ਤੌਰ ’ਤੇ ਹਟਾਉਣ ਦੀ ਨਿੰਦਾ ਕੀਤੀ ਹੈ। ਸਰਕਾਰੀ ਸੂਤਰਾਂ ਨੇ ਇਸ ਦੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਭਾਰਤ ਦਾ ਦ੍ਰਿੜ੍ਹ ਵਿਸ਼ਵਾਸ ਰਿਹਾ ਹੈ ਕਿ ਅਫਗਾਨਿਸਤਾਨ ਦਾ ਭਵਿੱਖ ਅਜਿਹਾ ਹੋਣਾ ਚਾਹੀਦਾ ਹੈ, ਜਿੱਥੇ ਘੱਟ ਗਿਣਤੀ ਭਾਈਚਾਰਿਆਂ ਅਤੇ ਬੀਬੀਆਂ ਸਮੇਤ ਅਫਗਾਨ ਸਮਾਜ ਦੇ ਸਾਰੇ ਵਰਗਾਂ ਦੇ ਹਿੱਤਾਂ ਦੀ ਰੱਖਿਆ ਹੋਵੇ।

ਸੰਬੰਧਿਤ ਖ਼ਬਰਾਂ

ਅਸੀਂ ਅਫਗਾਨਿਸਤਾਨ ਦੇ ਪਕਤੀਆ ਸੂਬੇ ਵਿਚ ਗੁਰਦੁਆਰਾ ਥਾਲਾ ਸਾਹਿਬ, ਚਮਕਨੀ ਦੀ ਛੱਤ ਤੋਂ ਸਿੱਖ ਧਾਰਮਿਕ ਝੰਡਾ ਨਿਸ਼ਾਨ ਸਾਹਿਬ ਨੂੰ ਹਟਾਏ ਜਾਣ ਦੇ ਬਾਰੇ ਵਿਚ ਮੀਡੀਆ ਰਿਪੋਰਟ ਦੇਖੀ ਹੈ। ਸੂਤਰਾਂ ਨੇ ਕਿਹਾ, ‘ਭਾਰਤ ਇਸ ਦੀ ਨਿੰਦਾ ਕਰਦਾ ਹੈ ਅਤੇ ਦੇਸ਼ ਦੇ ਦ੍ਰਿੜ੍ਹ ਵਿਸ਼ਵਾਸ ਨੂੰ ਦੁਹਰਾਉਂਦਾ ਹੈ ਕਿ ਅਫਗਾਨਿਸਤਾਨ ਦਾ ਭਵਿੱਖ ਅਜਿਹਾ ਹੋਣਾ ਚਾਹੀਦਾ ਹੈ, ਜਿੱਥੇ ਘੱਟ ਗਿਣਤੀ ਭਾਈਚਾਰਿਆਂ ਅਤੇ ਬੀਬੀਆਂ ਸਮੇਤ ਅਫਗਾਨ ਸਮਾਜ ਦੇ ਸਾਰੇ ਵਰਗਾਂ ਦੇ ਹਿੱਤਾਂ ਦੀ ਰੱਖਿਆ ਕੀਤੀ ਜਾਏ।’

ਅਫਗਾਨਿਸਤਾਨ ਤੋਂ ਅਮਰੀਕੀ ਫ਼ੌਜੀਆਂ ਵੱਲੋਂ 1 ਮਈ ਤੋਂ ਵਾਪਸੀ ਸ਼ੁਰੂ ਕਰਨ ਦੇ ਬਾਅਦ ਤੋਂ ਤਾਲਿਬਾਨ ਵਿਆਪਕ ਹਿੰਸਾ ਦਾ ਸਹਾਰਾ ਲੈ ਕੇ ਪੂਰੇ ਦੇਸ਼ ਵਿਚ ਤੇਜ਼ੀ ਨਾਲ ਅੱਗੇ ਵੱਧ ਰਿਹਾ ਹੈ। ਅਮਰੀਕਾ ਪਹਿਲਾਂ ਹੀ ਆਪਣੀਆਂ ਜ਼ਿਆਦਾਤਰ ਸੁਰੱਖਿਆ ਫੋਰਸਾਂ ਨੂੰ ਵਾਪਸ ਸੱਦ ਚੁੱਕਾ ਹੈ ਅਤੇ 31 ਅਗਸਤ ਤੱਕ ਸਾਰੇ ਫ਼ੌਜੀਆਂ ਨੂੰ ਵਾਪਸ ਸੱਦਣ ਦੀ ਪ੍ਰਕਿਰਿਆ ਨੂੰ ਪੂਰਾ ਕਰਨਾ ਚਾਹੁੰਦਾ ਹੈ। ਵਿਦੇਸ਼ ਮੰਤਰਾਲਾ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਵੀਰਵਾਰ ਨੂੰ ਕਿਹਾ ਸੀ ਕਿ ਭਾਰਤ ਅਫਗਾਨਿਸਤਾਨ ਵਿਚ ਵਿਕਸਿਤ ਹੋ ਰਹੀ ਸੁਰੱਖਿਆ ਸਥਿਤੀ ਦੀ ਬਾਰੀਕੀ ਨਾਲ ਨਿਗਰਾਨੀ ਕਰ ਰਿਹਾ ਹੈ ਅਤੇ ਉਹ ਤੁਰੰਤ ਅਤੇ ਵਿਆਪਕ ਜੰਗਬੰਦੀ ਦੀ ਮੰਗ ਕਰਦਾ ਰਿਹਾ ਹੈ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!