|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਤਰਨਤਾਰਨ : BSF ਨੇ ਭਾਰਤ-ਪਾਕਿ ਸਰਹੱਦ ਤੋਂ ਬਰਾਮਦ ਕੀਤੀ ਕਰੋੜਾਂ ਦੀ ਹੈਰੋਇਨ

ਨਿਊਜ਼ ਡੈਸਕ (ਜਸਕਮਲ) : ਸੈਕਟਰ ਖੇਮਕਰਨ ਵਿਖੇ ਤਾਇਨਾਤ ਬੀਐੱਸਐੱਫ ਦੀ 101 ਬਟਾਲੀਅਨ ਨੇ ਪਾਕਿਸਤਾਨੀ ਤਸਕਰਾਂ ਦੇ ਮਨਸੂਬਿਆਂ ਨੂੰ ਨਾਕਾਮ ਕਰਦੇ ਹੋਏ ਵੱਡੀ ਕਾਮਯਾਬੀ ਹਾਸਲ ਕੀਤੀ ਹੈ । ਸੂਤਰਾਂ ਮੁਤਾਬਕ ਬੀਐੱਸਐੱਫ ਵਲੋਂ ਸਰਹੱਦੀ ਚੌਕੀ ਮੀਆਂਵਾਲੀ ਦੇ ਇਲਾਕੇ 'ਚੋਂ 22 ਪੈਕੇਟ ਹੈਰੋਇਨ ਬਰਾਮਦ ਕੀਤੀ ਗਈ ਹੈ ਤੇ ਇਲਾਕੇ ਦੀ ਛਾਣਬੀਣ ਜਾਰੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁ

NRI Post Desk · 1796 ਦਿਨ ਪਹਿਲਾਂ · ਅੱਪਡੇਟ 1796 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਤਰਨਤਾਰਨ : BSF ਨੇ ਭਾਰਤ-ਪਾਕਿ ਸਰਹੱਦ ਤੋਂ ਬਰਾਮਦ ਕੀਤੀ ਕਰੋੜਾਂ ਦੀ ਹੈਰੋਇਨ
📷 NRI Post Desk

ਨਿਊਜ਼ ਡੈਸਕ (ਜਸਕਮਲ) : ਸੈਕਟਰ ਖੇਮਕਰਨ ਵਿਖੇ ਤਾਇਨਾਤ ਬੀਐੱਸਐੱਫ ਦੀ 101 ਬਟਾਲੀਅਨ ਨੇ ਪਾਕਿਸਤਾਨੀ ਤਸਕਰਾਂ ਦੇ ਮਨਸੂਬਿਆਂ ਨੂੰ ਨਾਕਾਮ ਕਰਦੇ ਹੋਏ ਵੱਡੀ ਕਾਮਯਾਬੀ ਹਾਸਲ ਕੀਤੀ ਹੈ । ਸੂਤਰਾਂ ਮੁਤਾਬਕ ਬੀਐੱਸਐੱਫ ਵਲੋਂ ਸਰਹੱਦੀ ਚੌਕੀ ਮੀਆਂਵਾਲੀ ਦੇ ਇਲਾਕੇ 'ਚੋਂ 22 ਪੈਕੇਟ ਹੈਰੋਇਨ ਬਰਾਮਦ ਕੀਤੀ ਗਈ ਹੈ ਤੇ ਇਲਾਕੇ ਦੀ ਛਾਣਬੀਣ ਜਾਰੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਜਵਾਨਾਂ ਵੱਲੋਂ ਬਰਾਮਦ ਕੀਤੀ ਗਈ ਹੈਰੋਇਨ ਦੀ ਕੀਮਤ ਕਰੋੜਾਂ 'ਚ ਹਾਲਾਂਕਿ ਇਸ ਦੀ ਹਾਲੇ ਤਕ ਕੋਈ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ।

ਸੰਬੰਧਿਤ ਖ਼ਬਰਾਂ

ਇਸ ਬਰਾਮਦਗੀ ਦੌਰਾਨ ਬੀਐੱਸਐੱਫ ਅਤੇ ਤਸਕਰਾਂ ਵਿਚਕਾਰ ਫਾਇਰਿੰਗ ਬਾਰੇ ਹਾਲੇ ਕੋਈ ਜਾਣਕਾਰੀ ਨਹੀਂ ਮਿਲ ਸਕੀ। ਦੱਸਣਯੋਗ ਹੈ ਕਿ ਬੁਧਵਾਰ ਰਾਤ ਨੂੰ ਇਸ ਇਲਾਕੇ ਅੰਦਰ ਪਾਕਿਸਤਾਨੀ ਡਰੋਨ ਦੀ ਆਮਦ ਵੀ ਦਰਜ ਕੀਤੀ ਗਈ ਸੀ, ਜਿਸ ਤੋਂ ਬਾਅਦ ਹੈਰੋਇਨ ਦੀ ਇਹ ਵੱਡੀ ਖੇਪ ਤਸਕਰਾਂ ਵਲੋਂ ਭਾਰਤ ਵੱਲ ਭੇਜਣ ਦੀ ਕੋਸ਼ਿਸ ਕੀਤੀ ਗਈ ਹੈ। ਪਾਕਿਸਤਾਨ ਲਗਾਤਾਰ ਆਪਣੀਆਂ ਕੋਝੀਆਂ ਚਾਲਾਂ ਚੱਲ ਰਿਹਾ ਹੈ ਪਰ ਬੀਐੱਸਐੱਫ ਦੀ ਮੁਸਤੈਦੀ ਕਾਰਨ ਪਾਕਿਸਤਾਨ ਨੂੰ ਮੂੰਹ ਦੀ ਖਾਣੀ ਪੈ ਰਹੀ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!