|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਮਾਂ-ਪਿਓ ਨੂੰ ਕਮਰੇ 'ਚ ਬੰਦ ਕਰ ਕੇ ਧੀ ਨਾਲ ਕੀਤਾ ਜਬਰ ਜਨਾਹ, ਮੁਲਜ਼ਮ ਫ਼ਰਾਰ

ਤਰਨਤਾਰਨ: ਪੱਟੀ ਸ਼ਹਿਰ 'ਚ ਮਾਂ-ਪਿਓ ਨੂੰ ਕਮਰੇ ਵਿਚ ਬੰਦ ਕਰ ਕੇ ਧੀ ਨਾਲ ਜਬਰ ਜਨਾਹ ਕਰਨ ਦੇ ਕਥਿਤ ਦੋਸ਼ ਤਹਿਤ ਥਾਣਾ ਸਿਟੀ ਪੱਟੀ ਦੀ ਪੁਲਿਸ ਨੇ ਚਾਰ ਲੋਕਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੀੜਤ ਲੜਕੀ ਤਰਨਤਾਰਨ ਦੇ ਪ੍ਰਾਈਵੇਟ ਹਸਪਤਾਲ 'ਚ ਦਾਖਲ ਹੈ। ਮੁਲਜ਼ਮ ਅਜੇ ਫਰਾਰ ਦੱਸੇ ਜਾ ਰਹੇ ਹਨ।

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਤਰਨਤਾਰਨ: ਪੱਟੀ ਸ਼ਹਿਰ 'ਚ ਮਾਂ-ਪਿਓ ਨੂੰ ਕਮਰੇ ਵਿਚ ਬੰਦ ਕਰ ਕੇ ਧੀ ਨਾਲ ਜਬਰ ਜਨਾਹ ਕਰਨ ਦੇ ਕਥਿਤ ਦੋਸ਼ ਤਹਿਤ ਥਾਣਾ ਸਿਟੀ ਪੱਟੀ ਦੀ ਪੁਲਿਸ ਨੇ ਚਾਰ ਲੋਕਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੀੜਤ ਲੜਕੀ ਤਰਨਤਾਰਨ ਦੇ ਪ੍ਰਾਈਵੇਟ ਹਸਪਤਾਲ 'ਚ ਦਾਖਲ ਹੈ। ਮੁਲਜ਼ਮ ਅਜੇ ਫਰਾਰ ਦੱਸੇ ਜਾ ਰਹੇ ਹਨ।

ਸੰਬੰਧਿਤ ਖ਼ਬਰਾਂ

ਇਕ ਵਿਅਕਤੀ ਨੇ ਪੁਲਿਸ ਨੂੰ ਦਰਜ ਕਰਵਾਈ ਸ਼ਿਕਾਇਤ 'ਚ ਕਥਿਤ ਤੌਰ 'ਤੇ ਦੋਸ਼ ਲਗਾਇਆ ਕਿ ਉਹ ਆਪਣੀ ਪਤਨੀ ਤੇ ਧੀ ਨਾਲ ਘਰ 'ਚ ਮੌਜੂਦ ਸੀ। ਇਸ ਦੌਰਾਨ ਉਨ੍ਹਾਂ ਦੇ ਘਰ ਵਿਵੇਕ ਕੁਮਾਰ ਪੁੱਤਰ ਬ੍ਰਿਜ ਭੂਸ਼ਣ, ਰਾਜ ਕੁਮਾਰ ਪੁੱਤਰ ਦਿਵਾਨ ਚੰਦ, ਰਣਜੀਤਕ ਸਿੰਘ ਪੁੱਤਰ ਸੁਖਦੇਵ ਸਿੰਘ ਤੇ ਪਰਮਿੰਦਰ ਸਿੰਘ ਪੁੱਤਰ ਤਰਲੋਚਨ ਸਿੰਘ ਵਾਸੀ ਪੱਟੀ ਆਏ। ਉਨ੍ਹਾਂ ਆਉਂਦਿਆਂ ਹੀ ਉਸ ਨੂੰ ਤੇ ਉਸ ਦੀ ਪਤਨੀ ਨੂੰ ਇਕ ਕਮਰੇ 'ਚ ਬੰਦ ਕਰ ਦਿੱਤਾ ਅਤੇ ਲ਼ੜਕੀ ਨਾਲ ਕਥਿਤ ਤੌਰ 'ਤੇ ਜਬਰ ਜਨਾਹ ਕੀਤਾ। ਜਾਂਚ ਅਧਿਕਾਰੀ ਏਐੱਸਆਈ ਸਵਿੰਦਰਪਾਲ ਸਿੰਘ ਨੇ ਕਿਹਾ ਪੁਲਿਸ ਨੇ ਫਿਲਹਾਲ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਲੜਕੀ ਦੇ ਬਿਆਨ ਕਲਮਬੰਦ ਕਰਨ ਤੇ ਮੈਡੀਕਲ ਰਿਪੋਰਟ ਲੈਣ ਉਪਰੰਤ ਅਗਲੇਰੀ ਕਾਰਵਾਈ ਕੀਤੀ ਜਾਵੇਗੀ।

ਹੋਰ ਖ਼ਬਰਾਂ ਲਈ ਜੁੜੇ ਰਹੋ United NRI Post ਦੇ ਨਾਲ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!