|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਅਧਿਆਪਕਾਂ ਨੇ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੇ ਰਿਹਾਇਸ਼ ਬਾਹਰ ਪ੍ਰਦਰਸ਼ਨ ਕੀਤਾ

ਸੰਗਰੂਰ (ਇੰਦਰਜੀਤ ਸਿੰਘ) : ਐਤਵਾਰ ਨੂੰ ਟੀਈਟੀ ਪਾਸ ਬੇਰੁਜ਼ਗਾਰ ਬੀਐੱਡ ਅਧਿਆਪਕ, ਟੀਈਟੀ ਪਾਸ ਬੇਰੁਜ਼ਗਾਰ ਈਟੀਟੀ ਅਧਿਆਪਕਾਂ ਨੇ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੇ ਰਿਹਾਇਸ਼ ਬਾਹਰ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਦੇ ਭੜਕਨ 'ਤੇ ਪੁਲਿਸ ਨੇ ਵਾਟਰ ਕੈਨਨ ਨਾਲ ਪਾਣੀ ਦੀਆਂ ਵਾਛੜਾਂ ਕੀਤੀਆਂ ਤੇ ਇਸ ਤੋਂ ਬਾਅਦ ਲਾਠੀਚਾਰਜ ਕੀਤਾ। ਇਸ ਨਾਲ ਕਈ ਪ੍ਰਦਰਸ਼ਨਕਾਰੀ ਜ਼ਖ਼ਮੀ ਹੋ ਗ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਸੰਗਰੂਰ (ਇੰਦਰਜੀਤ ਸਿੰਘ) : ਐਤਵਾਰ ਨੂੰ ਟੀਈਟੀ ਪਾਸ ਬੇਰੁਜ਼ਗਾਰ ਬੀਐੱਡ ਅਧਿਆਪਕ, ਟੀਈਟੀ ਪਾਸ ਬੇਰੁਜ਼ਗਾਰ ਈਟੀਟੀ ਅਧਿਆਪਕਾਂ ਨੇ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੇ ਰਿਹਾਇਸ਼ ਬਾਹਰ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਦੇ ਭੜਕਨ 'ਤੇ ਪੁਲਿਸ ਨੇ ਵਾਟਰ ਕੈਨਨ ਨਾਲ ਪਾਣੀ ਦੀਆਂ ਵਾਛੜਾਂ ਕੀਤੀਆਂ ਤੇ ਇਸ ਤੋਂ ਬਾਅਦ ਲਾਠੀਚਾਰਜ ਕੀਤਾ। ਇਸ ਨਾਲ ਕਈ ਪ੍ਰਦਰਸ਼ਨਕਾਰੀ ਜ਼ਖ਼ਮੀ ਹੋ ਗਏ।

ਸੰਬੰਧਿਤ ਖ਼ਬਰਾਂ

ਪ੍ਰਦਰਸ਼ਨ 'ਚ ਕਈ ਕਿਸਾਨ, ਮਜ਼ਦੂਰ ਤੇ ਵਿਦਿਆਰਥੀ ਸੰਗਠਨਾਂ ਨੇ ਹਿੱਸਾ ਲਿਆ।ਟੀਈਟੀ ਪਾਸ ਬੇਰੁਜ਼ਗਾਰ ਬੀਐੱਡ ਅਧਿਆਪਕ, ਟੀਈਟੀ ਪਾਸ ਬੇਰੁਜ਼ਗਾਰ ਈਟੀਟੀ ਅਧਿਆਪਕ ਕਾਫੀ ਗਿਣਤੀ 'ਚ ਇੱਥੇ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੀ ਰਿਹਾਇਸ਼ ਬਾਹਰ ਪਹੁੰਚੇ। ਇਸ ਤੋਂ ਬਾਅਦ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਦੱਬ ਕੇ ਨਾਅਰੇਬਾਜ਼ੀ ਕੀਤੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!