|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਪੋਰਟਸ

ਭਾਰਤੀ ਟੀਮ ਦੀ ਅੱਜ ਅਫ਼ਗ਼ਾਨਿਸਤਾਨ ਨਾਲ ਹੋਏਗੀ ਟੱਕਰ

ਸਾਉਥੇਂਪਟਨ: ਵਰਲਡ ਕੱਪ ‘ਚ ਅੱਜ ਭਾਰਤ ਦਾ ਮੁਕਾਬਲਾ ਅਫ਼ਗ਼ਾਨਿਸਤਾਨ ਨਾਲ ਹੋਵੇਗਾ। ਮੈਚ ਦੁਪਹਿਰ 3 ਵਜੇ ਤੋਂ ਸਾਉਥੇਂਪਟਨ ਦੇ ਹੈਂਪਸ਼ਾਇਰ ਬਾਉਲ ਮੈਦਾਨ ‘ਚ ਖੇਡਿਆ ਜਾਵੇਗਾ। ਟੂਰਨਾਮੈਂਟ ‘ਚ ਭਾਰਤੀ ਟੀਮ ਦਾ ਇਹ ਪੰਜਵਾਂ ਅਤੇ ਅਫ਼ਗ਼ਾਨਿਸਤਾਨ ਦਾ ਛੇਵਾਂ ਮੈਚ ਹੈ। ਇਸ ਵਰਲਡ ਕੱਪ ‘ਚ ਭਾਰਤੀ ਟੀਮ ਅਜੇ ਤਕ ਇੱਕ ਵੀ ਮੈਚ ਨਹੀ ਹਾਰੀ, ਦੂਜੇ ਪਾਸੇ ਅਫ਼ਗ਼ਾਨਿਸਤਾਨ ਨੂੰ ਇੱਕ ਵੀ ਮੁਕਾਬਲੇ ‘ਚ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਸਾਉਥੇਂਪਟਨ: ਵਰਲਡ ਕੱਪ ‘ਚ ਅੱਜ ਭਾਰਤ ਦਾ ਮੁਕਾਬਲਾ ਅਫ਼ਗ਼ਾਨਿਸਤਾਨ ਨਾਲ ਹੋਵੇਗਾ। ਮੈਚ ਦੁਪਹਿਰ 3 ਵਜੇ ਤੋਂ ਸਾਉਥੇਂਪਟਨ ਦੇ ਹੈਂਪਸ਼ਾਇਰ ਬਾਉਲ ਮੈਦਾਨ ‘ਚ ਖੇਡਿਆ ਜਾਵੇਗਾ। ਟੂਰਨਾਮੈਂਟ ‘ਚ ਭਾਰਤੀ ਟੀਮ ਦਾ ਇਹ ਪੰਜਵਾਂ ਅਤੇ ਅਫ਼ਗ਼ਾਨਿਸਤਾਨ ਦਾ ਛੇਵਾਂ ਮੈਚ ਹੈ। ਇਸ ਵਰਲਡ ਕੱਪ ‘ਚ ਭਾਰਤੀ ਟੀਮ ਅਜੇ ਤਕ ਇੱਕ ਵੀ ਮੈਚ ਨਹੀ ਹਾਰੀ, ਦੂਜੇ ਪਾਸੇ ਅਫ਼ਗ਼ਾਨਿਸਤਾਨ ਨੂੰ ਇੱਕ ਵੀ ਮੁਕਾਬਲੇ ‘ਚ ਜਿੱਤ ਹਾਸਲ ਨਹੀਂ ਹੋਈ।

ਸਾਉਥੇਂਪਟਨ ‘ਚ ਸ਼ਨੀਵਾਰ ਨੂੰ ਬਾਰਸ਼ ਹੋਣ ਦੀ ਕੋਈ ਸੰਭਾਵਨ ਨਹੀਂ ਹੈ ਤੇ ਮੌਸਮ ਠੀਕ ਰਹੇਗਾ। ਦਿਨ ‘ਚ ਧੁੱਪ ਰਹਿਣ ਦੀ ਪੂਰੀ ਉਮੀਦ ਹੈ। ਹੈਂਪਸ਼ਾਇਰ ਬਾਉਲ ‘ਚ ਹੁਣ ਤਕ ਇਸ ਟੂਰਨਾਮੈਂਟ’ਚ ਦੋ ਮੈਚ ਖੇਡੇ ਹਨ ਜਿਸ ‘ਚ ਬਾਅਦ ‘ਚ ਬੱਲੇਬਾਜ਼ੀ ਕਰਨ ਵਾਲੀ ਟੀਮ ਨੇ ਜਿੱਤ ਹਾਸਲ ਕੀਤੀ ਹੈ। ਭਾਰਤੀ ਟੀਮ ਇਸ ਸਮੇਂ ਪੂਰੀ ਫਾਰਮ ‘ਚ ਹੈ।

ਸੰਬੰਧਿਤ ਖ਼ਬਰਾਂ

ਦੱਸ ਦੇਈਏ ਮੈਚ ‘ਚ ਸਲਾਮੀ ਬੱਲੇਬਾਜ਼ ਸ਼ਿਖਰ ਧਵਨ ਦੇ ਬਾਹਰ ਹੋਣ ਤੋਂ ਬਾਅਦ ਟੀਮ ‘ਚ ਰਿਸ਼ਭ ਪੰਤ ਨੂੰ ਥਾਂ ਮਿਲੀ ਹੈ। ਜਿਸ ਨੂੰ ਅੱਜ ਵੱਡਾ ਮੌਕਾ ਮਿਲ ਸਕਦਾ ਹੈ। ਇਸ ਦੇ ਨਾਲ ਹੀ ਭੁਵਨੇਸ਼ਵਰ ਦੇ ਜ਼ਖ਼ਮੀ ਹੋਣ ਤੋਂ ਬਾਅਦ ਟੀਮ ‘ਚ ਮੁਹਮੰਦ ਸ਼ਮੀ ਨੂੰ ਸ਼ਾਮਲ ਕੀਤਾ ਜਾ ਸਕਦਾ ਹੈ।

ਹੋਰ ਖ਼ਬਰਾਂ ਲਈ ਜੁੜੇ ਰਹੋ United NRI Post ਦੇ ਨਾਲ।

🔔 ਸਪੋਰਟਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!