|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਸਾਉਦੀ ਅਰਬ ‘ਚ ਭਿਆਨਕ ਹਾਦਸਾ: ਮੱਕਾ-ਮਦੀਨਾ ਹਾਈਵੇ ‘ਤੇ ਬੱਸ-ਟੈਂਕਰ ਟੱਕਰ, 42 ਭਾਰਤੀ ਸ਼ਰਧਾਲੂਆਂ ਦੀ ਦਰਦਨਾਕ ਮੌਤ

ਨਵੀਂ ਦਿੱਲੀ (ਪਾਇਲ): ਸਾਊਦੀ ਅਰਬ ਵਿਚ ਅੱਜ ਸਵੇਰੇ ਮੱਕਾ ਤੋਂ ਮਦੀਨਾ ਜਾ ਰਹੀ ਬੱਸ ਤੇ ਡੀਜ਼ਲ ਵਾਲੇ ਟੈਂਕਰ ਵਿਚਾਲੇ ਹੋਈ ਟੱਕਰ ਵਿਚ ਹੈਦਰਾਬਾਦ ਨਾਲ ਸਬੰਧਤ ਘੱਟੋ ਘੱਟ 42 ਉਮਰਾਹ ਸ਼ਰਧਾਲੂਆਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਹਾਦਸਾ ਭਾਰਤੀ ਸਮੇਂ ਮੁਤਾਬਕ ਤੜਕੇ ਡੇਢ ਵਜੇ ਦੇ ਕਰੀਬ ਮੁਫ਼ਰੀਹਾਟ ਇਲਾਕੇ ਵਿਚ ਹੋਇਆ। ਬੱਸ ’ਤੇ ਕੁੱਲ 43 ਯਾਤਰੀ ਸਵਾਰ ਸਨ, ਜਿਨ੍ਹਾਂ ਵਿਚੋਂ ਇਕ

NRI Post Desk · 377 ਦਿਨ ਪਹਿਲਾਂ · ਅੱਪਡੇਟ 377 ਦਿਨ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਸਾਉਦੀ ਅਰਬ ‘ਚ ਭਿਆਨਕ ਹਾਦਸਾ: ਮੱਕਾ-ਮਦੀਨਾ ਹਾਈਵੇ ‘ਤੇ ਬੱਸ-ਟੈਂਕਰ ਟੱਕਰ, 42 ਭਾਰਤੀ ਸ਼ਰਧਾਲੂਆਂ ਦੀ ਦਰਦਨਾਕ ਮੌਤ
📷 NRI Post Desk

ਨਵੀਂ ਦਿੱਲੀ (ਪਾਇਲ): ਸਾਊਦੀ ਅਰਬ ਵਿਚ ਅੱਜ ਸਵੇਰੇ ਮੱਕਾ ਤੋਂ ਮਦੀਨਾ ਜਾ ਰਹੀ ਬੱਸ ਤੇ ਡੀਜ਼ਲ ਵਾਲੇ ਟੈਂਕਰ ਵਿਚਾਲੇ ਹੋਈ ਟੱਕਰ ਵਿਚ ਹੈਦਰਾਬਾਦ ਨਾਲ ਸਬੰਧਤ ਘੱਟੋ ਘੱਟ 42 ਉਮਰਾਹ ਸ਼ਰਧਾਲੂਆਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਹਾਦਸਾ ਭਾਰਤੀ ਸਮੇਂ ਮੁਤਾਬਕ ਤੜਕੇ ਡੇਢ ਵਜੇ ਦੇ ਕਰੀਬ ਮੁਫ਼ਰੀਹਾਟ ਇਲਾਕੇ ਵਿਚ ਹੋਇਆ। ਬੱਸ ’ਤੇ ਕੁੱਲ 43 ਯਾਤਰੀ ਸਵਾਰ ਸਨ, ਜਿਨ੍ਹਾਂ ਵਿਚੋਂ ਇਕ ਹੀ ਬਚਿਆ ਹੈ ਤੇ ਉਹ ਇਸ ਵੇਲੇ ਹਸਪਤਾਲ ਵਿਚ ਜ਼ੇਰੇ ਇਲਾਜ ਹੈ।

ਸੂਤਰਾਂ ਨੇ ਕਿਹਾ ਕਿ ਇਹ ਸ਼ਰਧਾਲੂ ਹੈਦਰਾਬਾਦ ਅਧਾਰਿਤ ਸਮੂਹ ਦਾ ਹਿੱਸਾ ਸਨ, ਜਿਸ ਵਿਚ ਮਹਿਲਾਵਾਂ ਤੇ ਬੱਚੇ ਵੀ ਸ਼ਾਮਲ ਸਨ। ਤਿਲੰਗਾਨਾ ਦੇ ਮੁੱਖ ਮੰਤਰੀ ਏ.ਰੇਵੰਤ ਰੈੱਡੀ ਨੇ ਹਾਦਸੇ ਵਿਚ ਗਈਆਂ ਜਾਨਾਂ ਲਈ ਸੰਵੇਦਨਾ ਜ਼ਾਹਿਰ ਕਰਦਿਆਂ ਮੁੱਖ ਸਕੱਤਰ ਕੇ.ਰਾਮਾਕ੍ਰਿਸ਼ਨਾ ਰਾਓ ਤੇ ਡੀਜੀਪੀ ਸ਼ਿਵਧਰ ਰੈੱਡ ਨੂੰ ਪੀੜਤਾਂ ਬਾਰੇ ਫੌਰੀ ਵੇਰਵੇ ਇਕੱਤਰ ਕਰਨ ਤੇ ਇਹ ਤਸਦੀਕ ਕਰਨ ਲਈ ਕਿਹਾ ਕਿ ਪੀੜਤਾਂ ਵਿਚੋਂ ਕਿੰਨੇ ਵਿਅਕਤੀ ਸੂਬੇ ਨਾਲ ਸਬੰਧਤ ਹਨ।

ਸੰਬੰਧਿਤ ਖ਼ਬਰਾਂ

ਵਿਦੇਸ਼ ਮੰਤਰੀ ਐੱਸ.ਜੈਸ਼ੰਕਰ ਨੇ ਵੀ ਹਾਦਸੇ ’ਤੇ ਦੁੱਖ ਜਤਾਇਆ ਹੈ। ਉਨ੍ਹਾਂ ਐਕਸ ’ਤੇ ਇਕ ਪੋਸਟ ਵਿਚ ਕਿਹਾ, ‘‘ਸਾਊਦੀ ਅਰਬ ਦੇ ਮਦੀਨਾ ਵਿੱਚ ਭਾਰਤੀ ਨਾਗਰਿਕਾਂ ਨਾਲ ਹੋਏ ਹਾਦਸੇ 'ਤੇ ਡੂੰਘਾ ਦੁੱਖ ਹੈ। ਰਿਆਧ ਵਿੱਚ ਸਾਡਾ ਦੂਤਾਵਾਸ ਅਤੇ ਜੇਦਾਹ ਵਿੱਚ ਕੌਂਸੁਲੇਟ ਇਸ ਹਾਦਸੇ ਤੋਂ ਪ੍ਰਭਾਵਿਤ ਭਾਰਤੀ ਨਾਗਰਿਕਾਂ ਅਤੇ ਪਰਿਵਾਰਾਂ ਨੂੰ ਪੂਰਾ ਸਮਰਥਨ ਦੇ ਰਹੇ ਹਨ। ਦੁਖੀ ਪਰਿਵਾਰਾਂ ਨਾਲ ਦਿਲੋਂ ਸੰਵੇਦਨਾ… ਪ੍ਰਾਰਥਨਾ ਕਰੋ।’’

ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਰਾਹਤ ਕਾਰਜਾਂ ਨੂੰ ਤੇਜ਼ ਕਰਨ ਲਈ ਵਿਦੇਸ਼ ਮੰਤਰਾਲੇ ਅਤੇ ਸਾਊਦੀ ਦੂਤਾਵਾਸ ਨਾਲ ਤਾਲਮੇਲ ਕਰਨ ਲਈ ਵੀ ਕਿਹਾ ਹੈ। ਰਾਜ ਸਕੱਤਰੇਤ ਵਿਚ ਇੱਕ ਕੰਟਰੋਲ ਰੂਮ ਨੂੰ ਸਰਗਰਮ ਕਰ ਦਿੱਤਾ ਗਿਆ ਹੈ ਅਤੇ ਰੈਜ਼ੀਡੈਂਟ ਕਮਿਸ਼ਨਰ ਗੌਰਵ ਉੱਪਲ ਨੂੰ ਚੌਕਸ ਰਹਿਣ ਦੀ ਹਦਾਇਤ ਕੀਤੀ ਗਈ ਹੈ।

ਉਧਰ ਹੈਦਰਾਬਾਦ ਤੋਂ ਸੰਸਦ ਮੈਂਬਰ ਅਸਦੁਦੀਨ ਓਵਾਇਸੀ ਨੇ ਕਿਹਾ ਕਿ ਉਨ੍ਹਾਂ ਨੇ ਰਿਆਧ ਵਿੱਚ ਭਾਰਤੀ ਦੂਤਾਵਾਸ ਦੇ ਡਿਪਟੀ ਚੀਫ਼ ਆਫ਼ ਮਿਸ਼ਨ ਅਬੂ ਮਾਥੇਨ ਜੌਰਜ ਨਾਲ ਗੱਲ ਕੀਤੀ ਹੈ, ਜਿਨ੍ਹਾਂ ਨੇ ਉਨ੍ਹਾਂ ਨੂੰ ਜਾਣਕਾਰੀ ਇਕੱਠੀ ਕਰਨ ਦਾ ਭਰੋਸਾ ਦਿੱਤਾ ਹੈ। ਓਵਾਇਸੀ ਨੇ ਕਿਹਾ ਕਿ ਉਨ੍ਹਾਂ ਨੇ ਹੈਦਰਾਬਾਦ ਦੀਆਂ ਦੋ ਟਰੈਵਲ ਏਜੰਸੀਆਂ ਤੋਂ ਪ੍ਰਾਪਤ ਯਾਤਰੀਆਂ ਦੇ ਵੇਰਵੇ ਦੂਤਾਵਾਸ ਅਤੇ ਵਿਦੇਸ਼ ਸਕੱਤਰ ਨਾਲ ਸਾਂਝੇ ਕੀਤੇ ਹਨ। ਸੰਸਦ ਮੈਂਬਰ ਨੇ ਕੇਂਦਰ ਸਰਕਾਰ ਅਤੇ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੂੰ ਅਪੀਲ ਕੀਤੀ ਕਿ ਉਹ ਪੀੜਤਾਂ ਦੀਆਂ ਲਾਸ਼ਾਂ ਭਾਰਤ ਵਾਪਸ ਲਿਆਉਣ ਅਤੇ ਜ਼ਖਮੀਆਂ ਨੂੰ ਸਹੀ ਡਾਕਟਰੀ ਇਲਾਜ ਯਕੀਨੀ ਬਣਾਉਣ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!
ਸਾਉਦੀ ਅਰਬ ‘ਚ ਭਿਆਨਕ ਹਾਦਸਾ: ਮੱਕਾ-ਮਦੀਨਾ ਹਾਈਵੇ ‘ਤੇ ਬੱਸ-ਟੈਂਕਰ ਟੱਕਰ, 42 ਭਾਰਤੀ ਸ਼ਰਧਾਲੂਆਂ ਦੀ ਦਰਦਨਾਕ ਮੌਤ — NRI Post