|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਇਮੀਗ੍ਰੇਸ਼ਨ

ਭਿਆਨਕ ਹਾਦਸਾ: ਇਕ ਦੀ ਮੌਤ, 14 ਪਰਵਾਸੀ ਮਜ਼ਦੂਰ ਜ਼ਖ਼ਮੀ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਗੁਰਾਇਆ ਦੇ ਪਿੰਡ ਔਜਲਾ ਢੱਕ ਵਿਖੇ ਵਾਪਰੇ ਇਕ ਦਰਦਨਾਕ ਹਾਦਸੇ ਵਿਚ ਇਕ ਦੀ ਮੌਤ ਹੋ ਗਈ ਜਦਕਿ 14 ਦੇ ਕਰੀਬ ਪਰਵਾਸੀ ਮਜ਼ਦੂਰ ਜ਼ਖ਼ਮੀ ਹੋ ਗਏ। ਜਾਣਕਾਰੀ ਦਿੰਦੇ ਹੋਏ ਪਰਵਾਸੀ ਮਜ਼ਦੂਰ ਜੁਗਲ ਮੰਡਲ ਅਤੇ ਉਸ ਦੇ ਸਾਥੀ ਨੇ ਦੱਸਿਆ ਕਿ ਉਹ ਪਿੰਡ ਅੱਪਰਾ ਦੇ ਸ਼ੈਲਰ ਤੋਂ ਟਰਾਲੀ ਵਿਚ ਸਵਾਰ ਹੋ ਕੇ ਫਗਵਾੜਾ ਦੀ ਦਾਣਾ ਮੰਡੀ ਨੂੰ ਆ ਰਹੇ ਸਨ। ਇਸ ਦੌਰਾਨ ਦੁਸ

NRI Post Desk · 1689 ਦਿਨ ਪਹਿਲਾਂ · ਅੱਪਡੇਟ 1689 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਭਿਆਨਕ ਹਾਦਸਾ: ਇਕ ਦੀ ਮੌਤ, 14 ਪਰਵਾਸੀ ਮਜ਼ਦੂਰ ਜ਼ਖ਼ਮੀ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਗੁਰਾਇਆ ਦੇ ਪਿੰਡ ਔਜਲਾ ਢੱਕ ਵਿਖੇ ਵਾਪਰੇ ਇਕ ਦਰਦਨਾਕ ਹਾਦਸੇ ਵਿਚ ਇਕ ਦੀ ਮੌਤ ਹੋ ਗਈ ਜਦਕਿ 14 ਦੇ ਕਰੀਬ ਪਰਵਾਸੀ ਮਜ਼ਦੂਰ ਜ਼ਖ਼ਮੀ ਹੋ ਗਏ। ਜਾਣਕਾਰੀ ਦਿੰਦੇ ਹੋਏ ਪਰਵਾਸੀ ਮਜ਼ਦੂਰ ਜੁਗਲ ਮੰਡਲ ਅਤੇ ਉਸ ਦੇ ਸਾਥੀ ਨੇ ਦੱਸਿਆ ਕਿ ਉਹ ਪਿੰਡ ਅੱਪਰਾ ਦੇ ਸ਼ੈਲਰ ਤੋਂ ਟਰਾਲੀ ਵਿਚ ਸਵਾਰ ਹੋ ਕੇ ਫਗਵਾੜਾ ਦੀ ਦਾਣਾ ਮੰਡੀ ਨੂੰ ਆ ਰਹੇ ਸਨ। ਇਸ ਦੌਰਾਨ ਦੁਸਾਂਝਾਂ ਰੋਡ ’ਤੇ ਪਿੰਡ ਔਜਲਾ ਢੱਕ ਨੇੜੇ ਸਾਹਮਣੇ ਤੋਂ ਆ ਰਹੇ ਖਾਦ ਦੇ ਭਰੇ ਇਕ ਟਰੱਕ ਦੀ ਟਰਾਲੀ ਨਾਲ ਆਹਮੋ-ਸਾਹਮਣੇ ਟੱਕਰ ਹੋ ਗਈ ਜਿਸ ਨਾਲ ਟਰਾਲੀ ’ਚ ਸਵਾਰ ਮਜ਼ਦੂਰਾਂ ਦੇ ਗੰਭੀਰ ਸੱਟਾਂ ਆਈਆਂ ਜਦਕਿ ਟਰੱਕ ਡਰਾਈਵਰ ਸੰਤੋਖ ਸਿੰਘ ਵਾਸੀ ਬੰਗਾ ਦੀ ਮੌਕੇ ’ਤੇ ਹੀ ਦਰਦਨਾਕ ਮੌਤ ਹੋ ਗਈ ਪੁਲਿਸ ਨੇ ਮਾਮਲਾ ਦਰਜ ਕਰਕੇ ਅਗੇ ਦੀ ਕਾਰਵਾਈ ਸ਼ੁਰੂ ਕਰ ਦਿਤੀ ਹੈ।

🔔 ਇਮੀਗ੍ਰੇਸ਼ਨ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!