|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪ੍ਰਵਾਸੀ ਮਜ਼ਦੂਰਾਂ ਦੀਆਂ ਝੁੱਗੀਆਂ ਨੂੰ ਲੱਗੀ ਭਿਆਨਕ ਅੱਗ, ਸਾਮਾਨ ਸੜ ਹੋਇਆ ਸੁਆਹ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਟਾਂਡਾ ਉੜਮੁੜ ਦੇ ਪਿੰਡ ਮੁਰਾਦਪੁਰ ਨਰਿਆਲ ਵਿਚ ਰਹਿੰਦੇ ਪ੍ਰਵਾਸੀ ਮਜ਼ਦੂਰਾਂ ਦੀਆਂ ਝੁੱਗੀਆਂ ਨੂੰ ਅਚਾਨਕ ਅੱਗ ਲੱਗ ਗਈ। ਅੱਗ ਲੱਗਣ ਕਾਰਨ ਪ੍ਰਵਾਸੀ ਮਜ਼ਦੂਰਾਂ ਦੀਆਂ ਝੁੱਗੀਆਂ, ਨਕਦੀ ਅਤੇ ਹੋਰ ਸਾਮਾਨ ਸੜ ਗਿਆ ਹੈ। ਇਹ ਅਗਜ਼ਨੀ ਦੀ ਘਟਨਾ ਨੇੜੇ ਹੀ ਕੂੜੇ ਕਰਕਟ ਦੇ ਢੇਰ ਨੂੰ ਲਗਾਈ ਗਈ ਅੱਗ ਕਾਰਨ ਵਾਪਰੀ। ਸਮਾਂ ਹੋਣ ਕਾਰਨ ਸਾਰੇ ਹੀ ਮਜ਼ਦੂਰ ਆਪਣੇ

NRI Post Desk · 1701 ਦਿਨ ਪਹਿਲਾਂ · ਅੱਪਡੇਟ 1701 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਪ੍ਰਵਾਸੀ ਮਜ਼ਦੂਰਾਂ ਦੀਆਂ ਝੁੱਗੀਆਂ ਨੂੰ ਲੱਗੀ ਭਿਆਨਕ ਅੱਗ, ਸਾਮਾਨ ਸੜ ਹੋਇਆ ਸੁਆਹ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਟਾਂਡਾ ਉੜਮੁੜ ਦੇ ਪਿੰਡ ਮੁਰਾਦਪੁਰ ਨਰਿਆਲ ਵਿਚ ਰਹਿੰਦੇ ਪ੍ਰਵਾਸੀ ਮਜ਼ਦੂਰਾਂ ਦੀਆਂ ਝੁੱਗੀਆਂ ਨੂੰ ਅਚਾਨਕ ਅੱਗ ਲੱਗ ਗਈ। ਅੱਗ ਲੱਗਣ ਕਾਰਨ ਪ੍ਰਵਾਸੀ ਮਜ਼ਦੂਰਾਂ ਦੀਆਂ ਝੁੱਗੀਆਂ, ਨਕਦੀ ਅਤੇ ਹੋਰ ਸਾਮਾਨ ਸੜ ਗਿਆ ਹੈ। ਇਹ ਅਗਜ਼ਨੀ ਦੀ ਘਟਨਾ ਨੇੜੇ ਹੀ ਕੂੜੇ ਕਰਕਟ ਦੇ ਢੇਰ ਨੂੰ ਲਗਾਈ ਗਈ ਅੱਗ ਕਾਰਨ ਵਾਪਰੀ। ਸਮਾਂ ਹੋਣ ਕਾਰਨ ਸਾਰੇ ਹੀ ਮਜ਼ਦੂਰ ਆਪਣੇ ਬੱਚਿਆਂ ਸਮੇਤ ਖੇਤਾਂ ਵਿੱਚ ਮਿਹਨਤ ਮਜ਼ਦੂਰੀ ਕਰਨ ਲਈ ਗਏ ਹੋਏ ਸਨ ਪਰ ਅੱਗ ਲੱਗਣ ਕਾਰਨ ਉਨ੍ਹਾਂ ਦਾ ਘਰੇਲੂ ਸਾਮਾਨ ਅਤੇ ਨਕਦੀ ਸੜ ਕੇ ਸੁਆਹ ਹੋ ਗਈ।

ਸੰਬੰਧਿਤ ਖ਼ਬਰਾਂ

ਇਸ ਮੌਕੇ ਪਿੰਡ ਵਾਲਿਆਂ ਨੇ ਹੀ ਕਾਫ਼ੀ ਮਿਹਨਤ ਮੁਸ਼ੱਕਤ ਤੋਂ ਬਾਅਦ ਇਸ ਅੱਗ 'ਤੇ ਕਾਬੂ ਪਾਇਆ ਗਿਆ ਹੈ। ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਨੇ ਮੌਕੇ ਉਤੇ ਜਾ ਕੇ ਹਾਲਾਤ ਦਾ ਜਾਇਜ਼ਾ ਲਿਆ ਅਤੇ ਪ੍ਰਵਾਸੀ ਮਜ਼ਦੂਰਾਂ ਨੂੰ ਹਰ ਸੰਭਵ ਸਹਾਇਤਾ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਇਕੱਤਰ ਹੋਏ ਨਗਰ ਨਿਵਾਸੀਆਂ ਅਤੇ ਗ੍ਰਾਮ ਪੰਚਾਇਤ ਦੇ ਨੁਮਾਇੰਦਿਆਂ ਨੇ ਸੂਬਾ ਸਰਕਾਰ ਤੋਂ ਪ੍ਰਵਾਸੀ ਮਜ਼ਦੂਰਾਂ ਨੂੰ ਮੁਆਵਜ਼ਾ ਦੇਣ ਦੀ ਮੰਗ ਕੀਤੀ ਗਈ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!