|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਟਰੇਨ ਨੂੰ ਲੱਗੀ ਭਿਆਨਕ ਅੱਗ, ਕਈ ਬੋਗੀਆਂ ਹੋਈਆਂ ਸੜ ਕੇ ਸੁਆਹ

ਨਿਊਜ਼ ਡੈਸਕ : ਬਿਹਾਰ ਦੇ ਮਧੁਬਨੀ ਰੇਲਵੇ ਸਟੇਸ਼ਨ ਤੋਂ ਇਕ ਵੱਡੀ ਘਟਨਾ ਸਾਹਮਣੇ ਆਈ ਹੈ, ਜਦੋਂ ਇਕ ਖੜ੍ਹੀ ਟਰੇਨ ’ਚ ਅਚਾਨਕ ਅੱਗ ਲੱਗ ਗਈ। ਜਾਣਕਾਰੀ ਮੁਤਾਬਕ ਦਿੱਲੀ ਤੋਂ ਆਉਣ ਵਾਲੀ (ਸੁਤੰਤਰਤਾ ਸੈਨਾਨੀ ਐਕਸਪ੍ਰੈੱਸ) ਵਿਚ ਸਵੇਰੇ ਅਚਾਨਕ ਅੱਗ ਲੱਗ ਗਈ। ਦੇਖਦੇ ਹੀ ਦੇਖਦੇ ਟਰੇਨ ਦੀਆਂ ਕਈ ਬੋਗੀਆਂ ਸੜ ਕੇ ਸੁਆਹ ਗਈਆਂ। ਸਾਹਮਣੇ ਆਏ ਵੀਡੀਓ ’ਚ ਵੇਖਿਆ ਜਾ ਸਕਦਾ ਹੈ ਕਿ ਅੱਗ ਕਿ

NRI Post Desk · 1741 ਦਿਨ ਪਹਿਲਾਂ · ਅੱਪਡੇਟ 1728 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਟਰੇਨ ਨੂੰ ਲੱਗੀ ਭਿਆਨਕ ਅੱਗ, ਕਈ ਬੋਗੀਆਂ ਹੋਈਆਂ ਸੜ ਕੇ ਸੁਆਹ
📷 NRI Post Desk

ਨਿਊਜ਼ ਡੈਸਕ : ਬਿਹਾਰ ਦੇ ਮਧੁਬਨੀ ਰੇਲਵੇ ਸਟੇਸ਼ਨ ਤੋਂ ਇਕ ਵੱਡੀ ਘਟਨਾ ਸਾਹਮਣੇ ਆਈ ਹੈ, ਜਦੋਂ ਇਕ ਖੜ੍ਹੀ ਟਰੇਨ ’ਚ ਅਚਾਨਕ ਅੱਗ ਲੱਗ ਗਈ। ਜਾਣਕਾਰੀ ਮੁਤਾਬਕ ਦਿੱਲੀ ਤੋਂ ਆਉਣ ਵਾਲੀ (ਸੁਤੰਤਰਤਾ ਸੈਨਾਨੀ ਐਕਸਪ੍ਰੈੱਸ) ਵਿਚ ਸਵੇਰੇ ਅਚਾਨਕ ਅੱਗ ਲੱਗ ਗਈ। ਦੇਖਦੇ ਹੀ ਦੇਖਦੇ ਟਰੇਨ ਦੀਆਂ ਕਈ ਬੋਗੀਆਂ ਸੜ ਕੇ ਸੁਆਹ ਗਈਆਂ। ਸਾਹਮਣੇ ਆਏ ਵੀਡੀਓ ’ਚ ਵੇਖਿਆ ਜਾ ਸਕਦਾ ਹੈ ਕਿ ਅੱਗ ਕਿੰਨੀ ਜ਼ਿਆਦਾ ਭਿਆਨਕ ਸੀ। ਉੱਥੇ ਮੌਜੂਦ ਲੋਕ ਪਾਣੀ ਪਾ ਕੇ ਅੱਗ ਬੁਝਾਉਣ ਦੀ ਕੋਸ਼ਿਸ਼ ਕਰ ਰਹੇ ਸਨ।

ਸੰਬੰਧਿਤ ਖ਼ਬਰਾਂ

ਦੱਸਿਆ ਜਾ ਰਿਹਾ ਹੈ ਕਿ ਟਰੇਨ ਰਾਤ ਨੂੰ ਦਿੱਲੀ ਤੋਂ ਮਧੁਬਨੀ ਪਹੁੰਚੀ ਸੀ ਅਤੇ ਸਟੇਸ਼ਨ ’ਤੇ ਖੜ੍ਹੀ ਰਹਿਣ ਦੌਰਾਨ ਇਸ ਵਿਚ ਅੱਗ ਲੱਗ ਗਈ। ਤੁਰੰਤ ਹੀ ਸਟੇਸ਼ਨ ’ਤੇ ਮੌਜੂਦ ਲੋਕਾਂ ਅਤੇ ਕਰਮੀਆਂ ਨੇ ਅੱਗ ਬੁਝਾਉਣ ਦੀ ਕਵਾਇਦ ਸ਼ੁਰੂ ਕੀਤੀ। ਇਸ ਦਰਮਿਆਨ ਫਾਇਰ ਬਿ੍ਰਗੇਡ ਦੀ ਟੀਮ ਮੌਕੇ ’ਤੇ ਪਹੁੰਚੀ ਅਤੇ ਅੱਗ ’ਤੇ ਕਾਬੂ ਪਾਉਣ ’ਚ ਜੁਟ ਗਏ। ਅਜੇ ਇਹ ਸਾਫ ਨਹੀਂ ਹੋ ਸਕਿਆ ਕਿ ਅੱਗ ਕਿਵੇਂ ਲੱਗੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!