|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪੰਜਾਬ 'ਚ ਵਾਪਰਿਆ ਭਿਆਨਕ ਸੜਕ ਹਾਦਸਾ, 1 ਦੀ ਮੌਤ

ਲੁਧਿਆਣਾ (ਨੇਹਾ): ਲਾਪਰਵਾਹੀ ਦੇ ਚਲਦੇ ਲੁਧਿਆਣਾ ਦੇ ਹੰਬੜਾ ਰੋਡ 'ਤੇ ਦੇਰ ਰਾਤ ਇੱਕ ਭਿਆਨਕ ਹਾਦਸਾ ਵਾਪਰ ਗਿਆ। ਮੋਟਰਸਾਈਕਲ ਸਵਾਰ ਤਿੰਨ ਕਸ਼ਮੀਰੀ ਵਿਦਿਆਰਥੀਆਂ ਨੂੰ ਇੱਕ ਤੇਜ਼ ਰਫਤਾਰ ਸਵਿਫਟ ਕਾਰ ਨੇ ਇਨੀਂ ਜ਼ਬਰਦਸਤ ਟੱਕਰ ਮਾਰੀ ਕਿ ਉਨ੍ਹਾਂ ਦੀ ਹਾਲਤ ਖਰਾਬ ਹੋ ਗਈ। ਫੱਟੜ ਹਾਲਤ ਵਿੱਚ ਲੜਕਿਆਂ ਨੂੰ ਲੁਧਿਆਣਾ ਦੇ ਡੀਐਮਸੀ ਹਸਪਤਾਲ ਦਾਖਲ ਕਰਵਾਇਆ ਗਿਆ। ਜਿੱਥੇ ਡਾਕਟਰਾਂ ਵੱ

NRI Post Desk · 488 ਦਿਨ ਪਹਿਲਾਂ · ਅੱਪਡੇਟ 488 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਪੰਜਾਬ 'ਚ ਵਾਪਰਿਆ ਭਿਆਨਕ ਸੜਕ ਹਾਦਸਾ, 1 ਦੀ ਮੌਤ
📷 NRI Post Desk

ਲੁਧਿਆਣਾ (ਨੇਹਾ): ਲਾਪਰਵਾਹੀ ਦੇ ਚਲਦੇ ਲੁਧਿਆਣਾ ਦੇ ਹੰਬੜਾ ਰੋਡ 'ਤੇ ਦੇਰ ਰਾਤ ਇੱਕ ਭਿਆਨਕ ਹਾਦਸਾ ਵਾਪਰ ਗਿਆ। ਮੋਟਰਸਾਈਕਲ ਸਵਾਰ ਤਿੰਨ ਕਸ਼ਮੀਰੀ ਵਿਦਿਆਰਥੀਆਂ ਨੂੰ ਇੱਕ ਤੇਜ਼ ਰਫਤਾਰ ਸਵਿਫਟ ਕਾਰ ਨੇ ਇਨੀਂ ਜ਼ਬਰਦਸਤ ਟੱਕਰ ਮਾਰੀ ਕਿ ਉਨ੍ਹਾਂ ਦੀ ਹਾਲਤ ਖਰਾਬ ਹੋ ਗਈ। ਫੱਟੜ ਹਾਲਤ ਵਿੱਚ ਲੜਕਿਆਂ ਨੂੰ ਲੁਧਿਆਣਾ ਦੇ ਡੀਐਮਸੀ ਹਸਪਤਾਲ ਦਾਖਲ ਕਰਵਾਇਆ ਗਿਆ। ਜਿੱਥੇ ਡਾਕਟਰਾਂ ਵੱਲੋਂ ਇੱਕ ਵਿਦਿਆਰਥੀ ਨੂੰ ਮ੍ਰਿਤਕ ਐਲਾਨ ਕਰ ਦਿੱਤਾ ਗਿਆ ।

ਸੰਬੰਧਿਤ ਖ਼ਬਰਾਂ

ਸੂਤਰਾਂ ਮੁਤਾਬਕ ਮ੍ਰਿਤਕ ਦੀ ਪਛਾਣ ਕਸ਼ਮੀਰ ਦੇ ਸ੍ਰੀਨਗਰ ਇਲਾਕੇ ਦੇ ਰਹਿਣ ਵਾਲੇ ਮੁਦਾਸਿਰ ਅਹਿਮਦ ਵਜੋਂ ਹੋਈ ਹੈ। ਡੀਐਮਸੀ ਵਿੱਚ ਦਾਖਲ ਮੁਦਾਸਿਰ ਦੇ ਸਹਿਪਾਠੀ ਜਾਹਿਦ ਅਹਿਮਦ ਅਤੇ ਮੋਮਿਨ ਅਹਿਮਦ ਦੀ ਹਾਲਤ ਵੀ ਨਾਜ਼ੁਕ ਦੱਸੀ ਜਾ ਰਹੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ 3 ਨੌਜਵਾਨ ਬੀਐਸਸੀ ਨਰਸਿੰਗ ਦੀ ਪੜ੍ਹਾਈ ਕਰ ਰਹੇ ਸਨ। ਇਹ ਹਾਦਸਾ ਉਸ ਵੇਲੇ ਵਾਪਰਿਆ ਜਦੋਂ ਵਿਦਿਆਰਥੀ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਹੰਬੜਾ ਰੋਡ ਵੱਲ ਨਿਕਲੇ। ਇਸੇ ਦੌਰਾਨ ਇੱਕ ਤੇਜ਼ ਰਫਤਾਰ ਸਵਿਫਟ ਕਾਰ ਨੇ ਮੋਟਰਸਾਈਕਲ ਨੂੰ ਇਨੀ ਬੁਰੀ ਤਰ੍ਹਾਂ ਟੱਕਰ ਮਾਰੀ ਕਿ ਲੜਕਿਆਂ ਦੀ ਹਾਲਤ ਖਰਾਬ ਹੋ ਗਈ।

ਹਾਦਸੇ ਤੋਂ ਬਾਅਦ ਚਾਲਕ ਕਾਰ ਸਮੇਤ ਮੌਕੇ ਤੋਂ ਫਰਾਰ ਹੋ ਗਿਆ। ਲੁਧਿਆਣਾ ਦੇ ਡੀਐਮਸੀ ਹਸਪਤਾਲ ਵਿੱਚ ਭਰਤੀ ਦੋਵਾਂ ਵਿਦਿਆਰਥੀਆਂ ਦੀ ਹਾਲਤ ਜ਼ਿਆਦਾ ਖਰਾਬ ਦੱਸੀ ਜਾ ਰਹੀ ਹੈ। ਇਸ ਮਾਮਲੇ ਵਿੱਚ ਥਾਣਾ ਪੀਏਯੂ ਦੇ ਇੰਚਾਰਜ ਦਾ ਕਹਿਣਾ ਹੈ ਕਿ ਪੁਲਿਸ ਕੇਸ ਦੀ ਡੁੰਘਾਈ ਨਾਲ ਪੜਤਾਲ ਕਰ ਰਹੀ ਹੈ। ਫਿਲਹਾਲ ਲਾਸ਼ ਨੂੰ ਲੁਧਿਆਣਾ ਦੇ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਰਖਵਾ ਦਿੱਤਾ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!