|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਬਿਜ਼ਨਸ

ਮੋਦੀ ਨੇ ਮਾਲਦੀਵਜ਼ ਦੀ ਸੰਸਦ ਨੂੰ ਕੀਤਾ ਸੰਬੋਧਨ, ਪਾਕਿਸਤਾਨ ਤੇ ਸਾਧਿਆ ਨਿਸ਼ਾਨਾ

ਮਾਲਦੀਵਜ਼ (ਵਿਕਰਮ ਸਹਿਜਪਾਲ) : ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਾਲਦੀਵਜ਼ ਦੀ ਸੰਸਦ ਨੂੰ ਸੰਬੋਧਨ ਕੀਤਾ। ਇਸ ਮੌਕੇ ਨਰਿੰਦਰ ਮੋਦੀ ਨੇ ਮਾਲਦੀਵਜ਼ ਅਤੇ ਭਾਰਤ ਦੇ ਰਿਸ਼ਤਿਆਂ ਦੀ ਤੁਲਨਾ ਸਮੁੰਦਰ ਦੀਆਂ ਲਹਿਰਾਂ ਨਾਲ ਕੀਤੀ ਤੇ ਕਿਹਾ ਕਿ ਜਿਵੇਂ ਸਮੁੰਦਰ ਦੀਆਂ ਲਹਿਰਾਂ ਅਤੇ ਸਮੁੰਦਰ ਹੈ ਉਵੇਂ ਹੀ ਭਾਰਤ ਅਤੇ ਮਾਲਦੀਵਜ਼ ਹਨ। ਇਸ ਮੌਕੇ ਪੀਐੱਮ ਮੋਦੀ ਨੇ ਅੱਤਵਾਦ ਦੇ ਮੁੱ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਮਾਲਦੀਵਜ਼ (ਵਿਕਰਮ ਸਹਿਜਪਾਲ) : ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਾਲਦੀਵਜ਼ ਦੀ ਸੰਸਦ ਨੂੰ ਸੰਬੋਧਨ ਕੀਤਾ। ਇਸ ਮੌਕੇ ਨਰਿੰਦਰ ਮੋਦੀ ਨੇ ਮਾਲਦੀਵਜ਼ ਅਤੇ ਭਾਰਤ ਦੇ ਰਿਸ਼ਤਿਆਂ ਦੀ ਤੁਲਨਾ ਸਮੁੰਦਰ ਦੀਆਂ ਲਹਿਰਾਂ ਨਾਲ ਕੀਤੀ ਤੇ ਕਿਹਾ ਕਿ ਜਿਵੇਂ ਸਮੁੰਦਰ ਦੀਆਂ ਲਹਿਰਾਂ ਅਤੇ ਸਮੁੰਦਰ ਹੈ ਉਵੇਂ ਹੀ ਭਾਰਤ ਅਤੇ ਮਾਲਦੀਵਜ਼ ਹਨ। ਇਸ ਮੌਕੇ ਪੀਐੱਮ ਮੋਦੀ ਨੇ ਅੱਤਵਾਦ ਦੇ ਮੁੱਦੇ 'ਤੇ ਬੋਲਦਿਆਂ ਕਿਹਾ ਕਿ ਅੱਤਵਾਦ ਦਾ ਕੋਈ ਧਰਮ, ਕੋਈ ਜ਼ਾਤ ਜਾਂ ਦੇਸ਼ ਨਹੀਂ ਹੁੰਦਾ।

ਸੰਬੰਧਿਤ ਖ਼ਬਰਾਂ

ਉਨ੍ਹਾਂ ਕਿਹਾ ਕਿ ਅੱਤਵਾਦ ਦੀ ਨਾ ਕੋਈ ਹਥਿਆਰਾਂ ਦੀ ਫ਼ੈਕਟਰੀ ਅਤੇ ਨਾ ਹੀ ਕੋਈ ਬੈਂਕ ਹੁੰਦੀ ਹੈ ਪਰ ਉਨ੍ਹਾਂ ਕੋਲ ਹਥਿਆਰ ਪਹੁੰਚ ਜਾਂਦੇ ਹਨ। ਮੋਦੀ ਨੇ ਕਿਹਾ ਕਿ ਸਾਰੇ ਦੇਸ਼ਾਂ ਨੂੰ ਇੱਕਠਿਆਂ ਹੋ ਕੇ ਅੱਤਵਾਦ ਖ਼ਿਲਾਫ਼ ਲੜਾਈ ਲੜਨ ਦੀ ਜ਼ਰੁਰਤ ਹੈ। ਨਰਿੰਦਰ ਮੋਦੀ ਨੇ ਮਾਲਦੀਵਜ਼ ਦੇ ਸਭ ਤੋਂ ਵੱਡੇ ਨਾਗਰਿਕ ਸਨਮਾਨ ਮਿਲਣ 'ਤੇ ਧੰਨਵਾਦ ਕੀਤਾ ਤੇ ਕਿਹਾ ਕਿ ਇਹ ਪੂਰੇ ਦੇਸ਼ ਦਾ ਸਨਮਾਨ ਹੈ। ਮੋਦੀ ਨੇ ਕਿਹਾ ਕਿ ਭਾਰਤ ਅਤੇ ਮਾਲਦੀਵਜ਼ ਵਿੱਚਕਾਰ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਉਹ ਕੰਮ ਕਰ ਰਹੇ ਹਨ।

🔔 ਬਿਜ਼ਨਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!