|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪਾਕਿਸਤਾਨ ਦੇ ਖੈਬਰ ਪਖਤੂਨਖਵਾ ’ਚ ਅੱਤਵਾਦੀ ਹਮਲਾ ਕੈਪਟਨ ਸਣੇ 12 ਫੌਜੀਆਂ ਦੀ ਮੌਤ

ਖੈਬਰ ਪਖਤੂਨਖਵਾ (ਦੇਵ ਇੰਦਰਜੀਤ) : ਪਾਕਿਸਤਾਨੀ ਫੌਜ ’ਤੇ ਇਕ ਵੱਡਾ ਅੱਤਵਾਦੀ ਹਮਲਾ ਹੋਇਆ ਹੈ। ਜਾਣਕਾਰੀ ਅਨੁਸਾਰ ਮੰਗਲਵਾਰ ਨੂੰ ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ’ਚ ਸਥਿਤ ਕੁਰੱਮ ’ਚ ਅੱਤਵਾਦੀਆਂ ਨੇ ਪਾਕਿਸਤਾਨੀ ਫੌਜ ’ਤੇ ਹਮਲਾ ਕਰ ਦਿੱਤਾ ਹੈ, ਜਿਸ ’ਚ ਪਾਕਿਸਤਾਨੀ ਫੌਜ ਦੇ ਕੈਪਟਨ ਅਬਦੁਲ ਬਾਸਿਤ ਸਮੇਤ 12 ਜਵਾਨਾਂ ਦੀ ਮੌਤ ਹੋ ਗਈ ਹੈ, ਜਦਕਿ 15 ਜਵਾਨਾਂ ਦੇ ਜ਼ਖਮੀ

NRI Post Desk · 1962 ਦਿਨ ਪਹਿਲਾਂ · ਅੱਪਡੇਟ 1962 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਪਾਕਿਸਤਾਨ ਦੇ ਖੈਬਰ ਪਖਤੂਨਖਵਾ ’ਚ ਅੱਤਵਾਦੀ ਹਮਲਾ ਕੈਪਟਨ ਸਣੇ 12 ਫੌਜੀਆਂ ਦੀ ਮੌਤ
📷 NRI Post Desk

ਖੈਬਰ ਪਖਤੂਨਖਵਾ (ਦੇਵ ਇੰਦਰਜੀਤ) : ਪਾਕਿਸਤਾਨੀ ਫੌਜ ’ਤੇ ਇਕ ਵੱਡਾ ਅੱਤਵਾਦੀ ਹਮਲਾ ਹੋਇਆ ਹੈ। ਜਾਣਕਾਰੀ ਅਨੁਸਾਰ ਮੰਗਲਵਾਰ ਨੂੰ ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ’ਚ ਸਥਿਤ ਕੁਰੱਮ ’ਚ ਅੱਤਵਾਦੀਆਂ ਨੇ ਪਾਕਿਸਤਾਨੀ ਫੌਜ ’ਤੇ ਹਮਲਾ ਕਰ ਦਿੱਤਾ ਹੈ, ਜਿਸ ’ਚ ਪਾਕਿਸਤਾਨੀ ਫੌਜ ਦੇ ਕੈਪਟਨ ਅਬਦੁਲ ਬਾਸਿਤ ਸਮੇਤ 12 ਜਵਾਨਾਂ ਦੀ ਮੌਤ ਹੋ ਗਈ ਹੈ, ਜਦਕਿ 15 ਜਵਾਨਾਂ ਦੇ ਜ਼ਖਮੀ ਹੋਣ ਦੀ ਖਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਪਾਕਿਸਤਾਨੀ ਫੌਜ ’ਤੇ ਇਸ ਹਮਲੇ ਦੇ ਪਿੱਛੇ ਤਹਿਰੀਕ ਏ ਤਾਲਿਬਾਨ ਪਾਕਿਸਤਾਨ ਦਾ ਹੱਥ ਹੈ।

ਸੰਬੰਧਿਤ ਖ਼ਬਰਾਂ

ਖਬਰ ਹੈ ਕਿ ਅੱਤਵਾਦੀਆਂ ਨੇ ਕੁਝ ਜਵਾਨਾਂ ਨੂੰ ਵੀ ਬੰਧਕ ਬਣਾ ਲਿਆ ਹੈ। ਇਸ ਖਬਰ ਨਾਲ ਗੁਆਂਢੀ ਮੁਲਕ ’ਚ ਤਰਥੱਲੀ ਮਚੀ ਹੋਈ ਹੈ। ਜਾਣਕਾਰੀ ਅਨੁਸਾਰ ਪਾਕਿਸਤਾਨੀ ਫੌਜ ਖੁੱਰਮ ਇਲਾਕੇ ’ਚ ਟੀ. ਟੀ.ਪੀ. ਦੇ ਅੱਤਵਾਦੀਆਂ ਖਿਲਾਫ ਆਪ੍ਰੇਸ਼ਨ ਚਲਾ ਰਹੀ ਸੀ। ਇਸੇ ਦੌਰਾਨ ਟੀ. ਟੀ.ਪੀ. ਦੇ ਅੱਤਵਾਦੀਆਂ ਵੱਲੋਂ ਕੀਤੇ ਗਏ ਹਮਲੇ ’ਚ ਕੈਪਟਨ ਅਬਦੁਲ ਬਾਸਿਤ ਖਾਨ ਸਮੇਤ 12 ਜਵਾਨਾਂ ਦੀ ਮੌਤ ਹੋ ਗਈ ਹੈ, ਜਦਕਿ 15 ਜ਼ਖਮੀ ਹੋ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਅੱਤਵਾਦੀਆਂ ਖਿਲਾਫ ਚਲਾਏ ਜਾ ਰਹੇ ਆਪ੍ਰੇਸ਼ਨ ਨੂੰ ਕੈਪਟਨ ਅਬਦੁਲ ਬਾਸਿਤ ਖਾਨ ਲੀਡ ਕਰ ਰਹੇ ਸਨ।

ਜਾਣਕਾਰੀ ਅਨੁਸਾਰ ਅੱਤਵਾਦੀਆਂ ਨੇ 6 ਟੈਲੀਕਾਮ ਆਪ੍ਰੇਟਰਾਂ ਨੂੰ ਬੰਧਕ ਬਣਾ ਲਿਆ ਹੈ। ਪਾਕਿਸਤਾਨ ਆਰਮੀ ’ਤੇ ਇਹ ਹਮਲਾ ਹੰਗੂ ’ਚ ਹੋਇਆ ਹੈ। ਤੁਹਾਨੂੰ ਦੱਸ ਦੇਈਏ ਕਿ ਪਾਕਿਸਤਾਨ ’ਚ ਟੀ. ਟੀ. ਪੀ. ਵੱਲੋਂ ਅਕਸਰ ਅੱਤਵਾਦੀ ਹਮਲੇ ਕੀਤਾ ਜਾਂਦੇ ਰਹੇ ਹਨ। ਇਸ ਅੱਤਵਾਦੀ ਸੰਗਠਨ ਦਾ ਮਕਸਦ ਪਾਕਿਸਤਾਨ ’ਚ ਇਕ ਕੱਟੜਪੰਥੀ ਇਸਲਾਮੀ ਸ਼ਾਸਨ ਕਾਇਮ ਕਰਨਾ ਹੈ। ਇਹ ਵੀ ਦੱਸਣਯੋਗ ਹੈ ਕਿ 16 ਦਸੰਬਰ 2014 ਨੂੰ ਟੀ. ਟੀ. ਪੀ. ਵੱਲੋਂ ਹੀ ਪਾਕਿਸਤਾਨ ਦੇ ਪੇਸ਼ਾਵਰ ’ਚ ਆਰਮੀ ਸਕੂਲ ’ਤੇ ਹਮਲਾ ਕੀਤਾ ਗਿਆ ਸੀ। ਇਸ ਹਮਲੇ ’ਚ 200 ਬੱਚਿਆਂ ਦੀ ਮੌਤ ਹੋ ਗਈ ਸੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!