|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਜੰਮੂ-ਕਸ਼ਮੀਰ ਦੇ ਸੋਪੋਰ ਜਿਲੇ 'ਚ ਅੱਤਵਾਦੀ ਹਮਲਾ 2 ਪੁਲਸ ਸਣੇ 4 ਦੀ ਮੌਤ

ਸੋਪੋਰ(ਦੇਵ ਇੰਦਰਜੀਤ) : ਸੋਪੋਰ ਸ਼ਹਿਰ ਦੇ ਮੁੱਖ ਬਜ਼ਾਰ 'ਚ ਹੋਏ ਇਸ ਹਮਲੇ 'ਚ 4 ਪੁਲਸ ਮੁਲਾਜ਼ਮ ਅਤੇ ਤਿੰਨ ਨਾਗਰਿਕ ਵੀ ਜ਼ਖਮੀ ਹੋ ਗਏ। ਪੁਲਸ ਨੇ ਕਿਹਾ,ਤਲਾਸ਼ ਕਰਨ ਲਈ ਸੁਰੱਖਿਆ ਫ਼ੋਰਸ ਮੌਕੇ 'ਤੇ ਪਹੁੰਚ ਗਏ ਹਨ। ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਗਈ ਹੈ।ਜੰਮੂ ਕਸ਼ਮੀਰ ਦੇ ਸੋਪੋਰ ਕਸਬੇ 'ਚ ਸ਼ਨੀਵਾਰ ਨੂੰ ਸੁਰੱਖਿਆ ਫ਼ੋਰਸਾਂ 'ਤੇ ਹੋਏ ਅੱਤਵਾਦੀ ਹਮਲੇ 'ਚ 2 ਪੁਲਸ ਮੁਲਾਜ਼ਮ ਸ਼

NRI Post Desk · 1993 ਦਿਨ ਪਹਿਲਾਂ · ਅੱਪਡੇਟ 1993 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਜੰਮੂ-ਕਸ਼ਮੀਰ ਦੇ ਸੋਪੋਰ ਜਿਲੇ 'ਚ ਅੱਤਵਾਦੀ ਹਮਲਾ 2 ਪੁਲਸ ਸਣੇ 4 ਦੀ ਮੌਤ
📷 NRI Post Desk

ਸੋਪੋਰ(ਦੇਵ ਇੰਦਰਜੀਤ) : ਸੋਪੋਰ ਸ਼ਹਿਰ ਦੇ ਮੁੱਖ ਬਜ਼ਾਰ 'ਚ ਹੋਏ ਇਸ ਹਮਲੇ 'ਚ 4 ਪੁਲਸ ਮੁਲਾਜ਼ਮ ਅਤੇ ਤਿੰਨ ਨਾਗਰਿਕ ਵੀ ਜ਼ਖਮੀ ਹੋ ਗਏ। ਪੁਲਸ ਨੇ ਕਿਹਾ,ਤਲਾਸ਼ ਕਰਨ ਲਈ ਸੁਰੱਖਿਆ ਫ਼ੋਰਸ ਮੌਕੇ 'ਤੇ ਪਹੁੰਚ ਗਏ ਹਨ। ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਗਈ ਹੈ।ਜੰਮੂ ਕਸ਼ਮੀਰ ਦੇ ਸੋਪੋਰ ਕਸਬੇ 'ਚ ਸ਼ਨੀਵਾਰ ਨੂੰ ਸੁਰੱਖਿਆ ਫ਼ੋਰਸਾਂ 'ਤੇ ਹੋਏ ਅੱਤਵਾਦੀ ਹਮਲੇ 'ਚ 2 ਪੁਲਸ ਮੁਲਾਜ਼ਮ ਸ਼ਹੀਦ ਹੋ ਗਏ ਅਤੇ 2 ਨਾਗਰਿਕਾਂ ਦੀ ਮੌਤ ਹੋ ਗਈ। ਇਸ ਹਾਦਸੇ 'ਚ 7 ਹੋਰ ਲੋਕ ਜ਼ਖਮੀ ਹੋ ਗਏ। ਪੁਲਸ ਨੇ ਕਿਹਾ ਕਿ ਸੋਪੋਰ ਕਸਬੇ 'ਚ ਸੁਰੱਖਿਆ ਫ਼ੋਰਸਾਂ 'ਤੇ ਅੱਤਵਾਦੀਆਂ ਵਲੋਂ ਕੀਤੇ ਗਏ ਗ੍ਰਨੇਡ ਹਮਲੇ 'ਚ 2 ਨਾਗਰਿਕ ਅਤੇ 2 ਪੁਲਸ ਮੁਲਾਜ਼ਮ ਜ਼ਖਮੀ ਹੋ ਗਏ। ਬਾਅਦ 'ਚ ਗੰਭੀਰ ਰੂਪ ਨਾਲ ਜ਼ਖਮੀਆਂ ਨੇ ਇਲਾਜ ਦੌਰਾਨ ਹਸਪਤਾਲ 'ਚ ਦਮ ਤੋੜ ਦਿੱਤਾ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!