|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਭਾਰਤ 'ਚ ਸੁਰੱਖਿਆ ਬਲਾਂ 'ਤੇ ਅੱਤਵਾਦੀ ਹਮਲੇ ਦਾ ਖ਼ਦਸ਼ਾ...

ਸ੍ਰੀਨਗਰ (ਐਨ.ਆਰ.ਆਈ. ਮੀਡਿਆ) : ਭਾਰਤ ਦੇ ਜੰਮੂ ਕਸ਼ਮੀਰ 'ਚ ਸ਼ੋਪੀਆਂ ਜ਼ਿਲ੍ਹੇ ਦੇ ਆਮਸ਼ੀਪੋਰਾ 'ਚ ਸ਼ਨੀਵਾਰ ਨੂੰ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਦਰਮਿਆਨ ਹੋਈ ਮੁਠਭੇੜ ਵਿੱਚ ਸੁਰੱਖਿਆ ਬਲਾਂ ਨੇ 4 ਅੱਤਵਾਦੀਆਂ ਨੂੰ ਮਾਰ ਦਿੱਤਾ ਸੀ। ਸੈਕਟਰ ਕਮਾਂਡਰ ਬ੍ਰਿਗੇਡੀਅਰ ਅਜੈ ਕਟੋਚ ਨੇ ਮੀਡੀਆ ਨਾਲ ਮੁਠਭੇੜ ਬਾਰੇ ਗੱਲਬਾਤ ਕੀਤੀ। ਉਨ੍ਹਾਂ ਨੇ ਦੱਸਿਆ ਕਿ ਸਾਨੂੰ ਇਲਾਕੇ ਵਿੱਚ ਪਾ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਸ੍ਰੀਨਗਰ (ਐਨ.ਆਰ.ਆਈ. ਮੀਡਿਆ) : ਭਾਰਤ ਦੇ ਜੰਮੂ ਕਸ਼ਮੀਰ 'ਚ ਸ਼ੋਪੀਆਂ ਜ਼ਿਲ੍ਹੇ ਦੇ ਆਮਸ਼ੀਪੋਰਾ 'ਚ ਸ਼ਨੀਵਾਰ ਨੂੰ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਦਰਮਿਆਨ ਹੋਈ ਮੁਠਭੇੜ ਵਿੱਚ ਸੁਰੱਖਿਆ ਬਲਾਂ ਨੇ 4 ਅੱਤਵਾਦੀਆਂ ਨੂੰ ਮਾਰ ਦਿੱਤਾ ਸੀ। ਸੈਕਟਰ ਕਮਾਂਡਰ ਬ੍ਰਿਗੇਡੀਅਰ ਅਜੈ ਕਟੋਚ ਨੇ ਮੀਡੀਆ ਨਾਲ ਮੁਠਭੇੜ ਬਾਰੇ ਗੱਲਬਾਤ ਕੀਤੀ। ਉਨ੍ਹਾਂ ਨੇ ਦੱਸਿਆ ਕਿ ਸਾਨੂੰ ਇਲਾਕੇ ਵਿੱਚ ਪਾਕਿਸਤਾਨੀ ਅੱਤਵਾਦੀਆਂ ਦੇ ਲੁਕੇ ਹੋਣ ਦੀ ਜਾਣਕਾਰੀ ਮਿਲੀ ਸੀ।

ਸੰਬੰਧਿਤ ਖ਼ਬਰਾਂ

ਜਾਣਕਾਰੀ ਦੇ ਆਧਾਰ 'ਤੇ ਰਾਤ ਨੂੰ ਆਮਸ਼ੀਪੋਰਾ 'ਚ ਸੁਰੱਖਿਆ ਬਲਾਂ ਵੱਲੋਂ ਤਲਾਸ਼ੀ ਮੁਹਿੰਮ ਚਲਾਈ ਗਈ ਸੀ। ਉਨ੍ਹਾਂ ਕਿਹਾ ਕਿ ਸੈਨਾ ਨੂੰ ਇਲਾਕੇ ਵਿੱਚ 5 ਅੱਤਵਾਦੀਆਂ ਦੀ ਖ਼ਬਰ ਮਿਲੀ ਸੀ, ਜਿਨ੍ਹਾਂ ਵਿੱਚੋਂ ਫੌਜ ਨੇ 4 ਅੱਤਵਾਦੀਆਂ ਨੂੰ ਮਾਰ ਦਿੱਤਾ ਸੀ। ਉਨ੍ਹਾਂ ਦੱਸਿਆ ਕਿ ਮਾਰੇ ਗਏ ਅੱਤਵਾਦੀ ਪਾਕਿਸਤਾਨ ਨਾਲ ਸਬੰਧਤ ਹਨ।ਉਨ੍ਹਾਂ ਕਿਹਾ ਕਿ ਸੁਰੱਖਿਆ ਬਲਾਂ ਲਈ ਇਹ ਵੱਡੀ ਸਫਲਤਾ ਹੈ ਕਿਉਂਕਿ ਉਨ੍ਹਾਂ ਨੇ ਖੇਤਰ ਨੂੰ ਅੱਤਵਾਦੀ ਮੁਕਤ ਬਣਾ ਦਿੱਤਾ।

ਮਾਰੇ ਗਏ ਅੱਤਵਾਦੀਆਂ ਕੋਲੋਂ ਕੁਝ ਵਿਸਫੋਟਕ ਆਈਈਡੀ ਸਮੱਗਰੀ ਬਰਾਮਦ ਕੀਤੀ ਗਈ ਹੈ। ਕਟੋਚ ਨੇ ਕਿਹਾ ਕਿ ਪਾਕਿਸਤਾਨ ਲਗਾਤਾਰ ਅੱਤਵਾਦੀਆਂ ਨੂੰ ਕਸ਼ਮੀਰ ਭੇਜਣ ਦੀ ਕੋਸ਼ਿਸ਼ ਕਰ ਰਿਹਾ ਹੈ, ਤਾਂ ਜੋ ਇਥੇ ਸ਼ਾਂਤੀ ਭੰਗ ਕੀਤੀ ਜਾ ਸਕੇ।ਉਨ੍ਹਾਂ ਕਿਹਾ ਕਿ ਸੈਨਾ ਕੋਲ ਅੰਦਰੂਨੀ ਜਾਣਕਾਰੀ ਹੈ ਕਿ ਅੱਤਵਾਦੀ ਸੁਰੱਖਿਆ ਬਲਾਂ 'ਤੇ ਹਮਲਾ ਕਰ ਸਕਦੇ ਹਨ, ਪਰ ਫੌਜ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਤਿਆਰ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!