|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਅੱਤਵਾਦੀ ਸੰਗਠ ਅਤੇ ਉਨ੍ਹਾਂ ਦੇ ਮੁਖੀ ਬਹੁਤ ਵੱਡੀ ਗਲਤੀ ਕਰ ਬੈਠੇ ਨੇ : ਮੋਦੀ

ਨਵੀਂ ਦਿੱਲੀ (ਵਿਕਰਮ ਸਹਿਜਪਾਲ) : ਤੁਹਾਨੂੰ ਦੱਸ ਦਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਸੀ. ਆਰ. ਪੀ. ਐੱਫ. ਦੇ ਸੁਰੱਖਿਆ ਬਲਾਂ 'ਤੇ ਹੋਏ ਅੱਤਵਾਦੀ ਹਮਲੇ ਦੀ ਨਿੰਦਿਆ ਕੀਤੀ। ਉਨ੍ਹਾਂ ਨੇ ਕਿਹਾ ਹੈ ਕਿ ਮੈਂ ਪੁਲਵਾਮਾ ਦੇ ਅੱਤਵਾਦੀ ਹਮਲੇ 'ਚ ਸਹੀਦ ਜ਼ਵਾਨਾਂ ਨੂੰ ਸ਼ਰਧਾਂਜਲੀ ਪ੍ਰਦਾਨ ਕਰਦਾ ਹਾਂ। ਉਨ੍ਹਾਂ ਨੇ ਦੇਸ਼ ਦੀ ਸੇਵਾ ਕਰਦੇ ਹੋਏ ਆਪਣੀ

NRI Post Desk · 2301 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਨਵੀਂ ਦਿੱਲੀ (ਵਿਕਰਮ ਸਹਿਜਪਾਲ) : ਤੁਹਾਨੂੰ ਦੱਸ ਦਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਸੀ. ਆਰ. ਪੀ. ਐੱਫ. ਦੇ ਸੁਰੱਖਿਆ ਬਲਾਂ 'ਤੇ ਹੋਏ ਅੱਤਵਾਦੀ ਹਮਲੇ ਦੀ ਨਿੰਦਿਆ ਕੀਤੀ। ਉਨ੍ਹਾਂ ਨੇ ਕਿਹਾ ਹੈ ਕਿ ਮੈਂ ਪੁਲਵਾਮਾ ਦੇ ਅੱਤਵਾਦੀ ਹਮਲੇ 'ਚ ਸਹੀਦ ਜ਼ਵਾਨਾਂ ਨੂੰ ਸ਼ਰਧਾਂਜਲੀ ਪ੍ਰਦਾਨ ਕਰਦਾ ਹਾਂ। ਉਨ੍ਹਾਂ ਨੇ ਦੇਸ਼ ਦੀ ਸੇਵਾ ਕਰਦੇ ਹੋਏ ਆਪਣੀ ਜਾਨ ਵਾਰ ਦਿੱਤੀ ਹੈ। ਦੁੱਖ ਦੀ ਇਸ ਘੜੀ 'ਚ ਮੇਰੀਆਂ ਭਾਵਨਾਵਾਂ ਉਨ੍ਹਾਂ ਦੇ ਪਰਿਵਾਰਾਂ ਨਾਲ ਹਨ। ਪੀ. ਐੱਮ. ਮੋਦੀ ਨੇ ਕਿਹਾ ਹੈ ਕਿ ਸੁਰੱਖਿਆ ਬਲਾਂ ਨੂੰ ਖੁੱਲ੍ਹੀ ਛੁੱਟੀ ਦਿੱਤੀ ਗਈ ਹੈ।

ਸੰਬੰਧਿਤ ਖ਼ਬਰਾਂ

ਇਸ ਹਮਲੇ ਤੋਂ ਦੇਸ਼ 'ਚ ਬਹੁਤ ਜ਼ਿਆਦਾ ਗੁੱਸਾ ਭਰ ਗਿਆ ਹੈ, ਲੋਕਾਂ ਦਾ ਖੂਨ ਖੌਲ ਰਿਹਾ ਹੈ। ਨਾਲ ਹੀ ਪੀ. ਐੱਮ. ਮੋਦੀ ਨੇ ਕਿਹਾ ਹੈ ਕਿ ਸਾਨੂੰ ਆਪਣੇ ਜਵਾਨਾਂ ਦੀ ਬਹਾਦਰੀ 'ਤੇ ਪੂਰਾ ਭਰੋਸਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਮੈਂ ਅੱਤਵਾਦੀ ਸੰਗਠਨਾਂ ਅਤੇ ਉਨ੍ਹਾਂ ਦੇ ਮੁਖੀਆਂ ਨੂੰ ਕਹਿਣਾ ਚਾਹੁੰਦਾ ਹਾਂ ਕਿ ਉਨ੍ਹਾਂ ਨੇ ਬਹੁਤ ਵੱਡੀ ਗਲਤੀ ਕਰ ਦਿੱਤੀ ਹੈ। ਮੈ ਦੇਸ਼ ਨੂੰ ਵਿਸ਼ਵਾਸ਼ ਦਿਵਾਉਂਦਾ ਹਾਂ ਕਿ ਹਮਲੇ ਪਿੱਛੇ ਜੋ ਵੀ ਗੁਨਾਹਗਾਰ ਹੈ, ਉਨ੍ਹਾਂ ਨੂੰ ਇਸ ਦੀ ਸਜ਼ਾ ਜ਼ਰੂਰ ਮਿਲੇਗੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!