|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਤਰਨਤਾਰਨ ਦੇ ਬਾਰਡਰ ਇਲਾਕੇ 'ਚ ਅੱਤਵਾਦੀਆਂ ਵੱਲੋਂ 4 ਹੋਰ ਡਰੋਨ ਲੁਕਾਏ ਜਾਣ ਦਾ ਖੁਲਾਸਾ

ਤਰਨਤਾਰਨ (Vikram Sehajpal) : ਪਾਕਿਸਤਾਨ ਪੰਜਾਬ 'ਚ ਅੱਤਵਾਦੀ ਵਾਰਦਾਤ ਦੇ ਨਾਪਾਕ ਮਨਸੂਬੇ ਤੋਂ ਬਾਜ਼ ਨਹੀਂ ਆ ਰਿਹਾ ਹੈ। ਅੰਮ੍ਰਿਤਸਰ ਦੇ ਸਰਹੱਦੀ ਖੇਤਰ ਦੇ ਇਕ ਪਿੰਡ 'ਚ ਸ਼ੁੱਕਰਵਾਰ ਨੂੰ ਇਕ ਹੋਰ ਡਰੋਨ ਮਿਲਣ ਦੀ ਸੂਚਨਾ ਹੈ। ਦੂਸਰੇ ਪਾਸੇ ਤਰਨਤਾਰਨ ਦੇ ਬਾਰਡਰ ਇਲਾਕੇ 'ਚ ਅੱਤਵਾਦੀਆਂ ਵੱਲੋਂ ਚਾਰ ਹੋਰ ਡਰੋਨ ਲੁਕਾਏ ਜਾਣ ਦਾ ਖੁਲਾਸਾ ਹੋਇਆ ਹੈ। ਪਾਕਿਸਤਾਨੀ ਡਰੋਨ ਨਾਲ ਸਰਹ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਤਰਨਤਾਰਨ (Vikram Sehajpal) : ਪਾਕਿਸਤਾਨ ਪੰਜਾਬ 'ਚ ਅੱਤਵਾਦੀ ਵਾਰਦਾਤ ਦੇ ਨਾਪਾਕ ਮਨਸੂਬੇ ਤੋਂ ਬਾਜ਼ ਨਹੀਂ ਆ ਰਿਹਾ ਹੈ। ਅੰਮ੍ਰਿਤਸਰ ਦੇ ਸਰਹੱਦੀ ਖੇਤਰ ਦੇ ਇਕ ਪਿੰਡ 'ਚ ਸ਼ੁੱਕਰਵਾਰ ਨੂੰ ਇਕ ਹੋਰ ਡਰੋਨ ਮਿਲਣ ਦੀ ਸੂਚਨਾ ਹੈ। ਦੂਸਰੇ ਪਾਸੇ ਤਰਨਤਾਰਨ ਦੇ ਬਾਰਡਰ ਇਲਾਕੇ 'ਚ ਅੱਤਵਾਦੀਆਂ ਵੱਲੋਂ ਚਾਰ ਹੋਰ ਡਰੋਨ ਲੁਕਾਏ ਜਾਣ ਦਾ ਖੁਲਾਸਾ ਹੋਇਆ ਹੈ। ਪਾਕਿਸਤਾਨੀ ਡਰੋਨ ਨਾਲ ਸਰਹੱਦ ਅੰਦਰ 'ਚ ਹਥਿਆਰ ਪਹੁੰਚਾਉਣ ਦੀ ਵੱਡੀ ਸਾਜ਼ਿਸ਼ ਹੈ। ਖੇਮਕਰਨ ਇਲਾਕੇ 'ਚ ਡਰੋਨ ਰਾਹੀਂ ਹਥਿਆਰ ਭੇਜੇ ਜਾਣ ਤੋਂ ਬਾਅਦ ਲਗਾਤਾਰ ਖੁਲਾਸੇ ਹੋ ਰਹੇ ਹਨ।

ਸੰਬੰਧਿਤ ਖ਼ਬਰਾਂ

ਸ਼ੁੱਕਰਵਾਰ ਨੂੰ ਭਾਰਤ-ਪਾਕਿਸਤਾਨ ਸਰਹੱਦ 'ਤੇ ਕੰਡਿਆਲੀ ਤਾਰ ਨੇੜੇ ਵਸੇ ਅੰਮ੍ਰਿਤਸਰ ਦੇ ਮਹਾਭਾ ਪਿੰਡ 'ਚ ਇਕ ਡਰੋਨ ਮਿਲਣ ਦੀ ਸੂਚਨਾ ਹੈ। ਫਿਲਹਾਲ ਪੁਲਿਸ ਨੂੰ ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ। ਪੁਲਿਸ ਦੇ ਵੱਡੇ ਅਧਿਕਾਰੀ ਵੀ ਅਜਿਹੀ ਜਾਣਕਾਰੀ ਮਿਲਣ ਤੋਂ ਇਨਕਾਰ ਕਰ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਪਿੰਡ ਵਾਸੀਆਂ ਨੇ ਇਹ ਪਾਕਿਸਤਾਨੀ ਡਰੋਨ ਦੇਖਿਆ। ਜਿਸ ਮਗਰੋਂ ਇਲਾਕੇ 'ਚ ਦਹਿਸ਼ਤ ਫੈਲ ਗਈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!