|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਅੱਤਵਾਦੀਆਂ ਵੱਲੋਂ J&K ਦੇ ਰਾਜਪਾਲ ਅਤੇ ਪੰਜਾਬ ਦੇ ਮੁੱਖ ਮੰਤਰੀ 'ਤੇ ਹਮਲਾ ਕਰਨ ਦੀ ਧਮਕੀ

ਫਿਰੋਜ਼ਪੁਰ (ਇੰਦਰਜੀਤ ਸਿੰਘ) : ਵੀਰਵਾਰ ਨੂੰ ਡੀਆਰਐੱਮ ਫਿਰੋਜ਼ਪੁਰ ਦੇ ਨਾਂ ਅੱਤਵਾਦੀ ਜਥੇਬੰਦੀ ਵੱਲੋਂ ਹੱਥ ਲਿਖਤ ਚਿੱਠੀ ਮਿਲੀ। ਉਕਤ ਚਿੱਠੀ 'ਚ ਜਿਥੇ ਜੰਮੂ-ਕਸ਼ਮੀਰ ਦੇ ਰਾਜਪਾਲ ਅਤੇ ਪੰਜਾਬ ਦੇ ਮੁੱਖ ਮੰਤਰੀ 'ਤੇ ਹਮਲਾ ਕਰਨ ਦੀ ਧਮਕੀ ਦਿੱਤੀ ਗਈ ਹੈ, ਉਥੇ ਹੀ ਪੰਜਾਬ ਦੀਆਂ ਕਈ ਧਾਰਮਿਕ ਥਾਵਾਂ ਤੇ ਰੇਲਵੇ ਸਟੇਸ਼ਨਾਂ ਨੂੰ ਬੰਬ ਨਾਲ ਉਡਾਉਣ ਦੀ ਵੀ ਚਿਤਾਵਨੀ ਦਿੱਤੀ ਗਈ ਹੈ। ਉਕਤ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਫਿਰੋਜ਼ਪੁਰ (ਇੰਦਰਜੀਤ ਸਿੰਘ) : ਵੀਰਵਾਰ ਨੂੰ ਡੀਆਰਐੱਮ ਫਿਰੋਜ਼ਪੁਰ ਦੇ ਨਾਂ ਅੱਤਵਾਦੀ ਜਥੇਬੰਦੀ ਵੱਲੋਂ ਹੱਥ ਲਿਖਤ ਚਿੱਠੀ ਮਿਲੀ। ਉਕਤ ਚਿੱਠੀ 'ਚ ਜਿਥੇ ਜੰਮੂ-ਕਸ਼ਮੀਰ ਦੇ ਰਾਜਪਾਲ ਅਤੇ ਪੰਜਾਬ ਦੇ ਮੁੱਖ ਮੰਤਰੀ 'ਤੇ ਹਮਲਾ ਕਰਨ ਦੀ ਧਮਕੀ ਦਿੱਤੀ ਗਈ ਹੈ, ਉਥੇ ਹੀ ਪੰਜਾਬ ਦੀਆਂ ਕਈ ਧਾਰਮਿਕ ਥਾਵਾਂ ਤੇ ਰੇਲਵੇ ਸਟੇਸ਼ਨਾਂ ਨੂੰ ਬੰਬ ਨਾਲ ਉਡਾਉਣ ਦੀ ਵੀ ਚਿਤਾਵਨੀ ਦਿੱਤੀ ਗਈ ਹੈ। ਉਕਤ ਚਿੱਠੀ ਤੋਂ ਬਾਅਦ ਆਰੀਪੀਐੱਫ ਤੇ ਜੀਆਰਪੀ ਵੱਲੋਂ ਸੁਰੱਖਿਆ ਵਧਾ ਦਿੱਤੀ ਗਈ ਹੈ।

ਸੰਬੰਧਿਤ ਖ਼ਬਰਾਂ

ਹਿੰਦੀ 'ਚ ਲਿਖੀ ਚਿੱਠੀ 'ਚ 8 ਅਕਤੂਬਰ ਨੂੰ ਫਿਰੋਜ਼ਪੁਰ ਛਾਉਣੀ, ਬਠਿੰਡਾ, ਫਗਵਾੜਾ ਸਮੇਤ ਕਈ ਸਟੇਸ਼ਨਾਂ ਨੂੰ ਅਤੇ 28 ਅਕਤੂਬਰ ਨੂੰ ਪੰਜਾਬ ਦੇ ਕਈ ਮਸ਼ਹੂਰ ਇਤਿਹਾਸਕ ਗੁਰਦੁਆਰਿਆਂ ਅਤੇ ਮੰਦਰਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਅੱਤਵਾਦੀ ਜਥੇਬੰਦੀ ਜੈਸ਼-ਏ-ਮੁਹੰਮਦ ਦੇ ਨਾਂ ਹੇਠ ਕਿਸੇ ਮਸੂਦ ਅਹਿਮਦ ਏਰੀਆ ਕਮਾਂਡਰ ਦੇ ਦਸਤਖਤਾਂ ਵਾਲੀ ਚਿੱਠੀ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਜੰਮੂ-ਕਸ਼ਮੀਰ ਦੇ ਗਵਰਨਰ ਨੂੰ ਵੀ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਹੈ।

ਜੀਆਰਪੀ ਥਾਣਾ ਫਿਰੋਜ਼ਪੁਰ ਦੇ ਮੁਖੀ ਸੁਖਦੇਵ ਸਿੰਘ ਨੇ ਦੱਸਿਆ ਕਿ ਚਿੱਠੀ ਦੀ ਜਾਂਚ ਕੀਤੀ ਜਾ ਰਹੀ ਹੈ ਪਰ ਅਹਿਤਿਆਤ ਦੇ ਤੌਰ 'ਤੇ ਗੱਡੀਆਂ ਅਤੇ ਸਟੇਸ਼ਨਾਂ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਹਰ ਸਾਲ ਤਿਉਹਾਰਾਂ ਦੇ ਦਿਨਾਂ 'ਚ ਅਜਿਹੀ ਧਮਕੀ ਭਰੀ ਚਿੱਠੀ ਪਹਿਲਾਂ ਵੀ ਕਈ ਵਾਰ ਮਿਲ ਚੁੱਕੀ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!