|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਬਿਜ਼ਨਸ

ਪਲੇਸਮੈਂਟ ਕੈਂਪਾਂ ਵਿਚ ਚੁਣੇ ਗਏ ਉਮੀਦਵਾਰਾਂ ਦਾ ਟ੍ਰੇਨਿੰਗ ਉਪਰੰਤ ਹੋਇਆ ਟੈਸਟ

ਕਪੂਰਥਲਾ (ਇੰਦਰਜੀਤ ਸਿੰਘ) : ਪੰਜਾਬ ਸਰਕਾਰ ਦੇ ‘ਘਰ-ਘਰ ਰੋਜ਼ਗਾਰ ਮਿਸ਼ਨ’ ਤਹਿਤ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿੳੂਰੋ, ਕਪੂਰਥਲਾ ਵਿਖੇ ‘ਕਾਮਨ ਸਰਵਿਸ ਸੈਂਟਰ ਈ ਗਵਰਨੈਸ ਪ੍ਰਾਈਵੇਟ ਲਿਮਟਿਡ ਇੰਡੀਆ’ ਵੱਲੋਂ ਪੰਜਾਬ ਭਰ ਵਿਚ ਆਰਥਿਕ ਸਰਵੇ ਕਰਨ ਲਈ ਡੀ. ਬੀ. ਈ. ਈ ਕਪੂਰਥਲਾ ਵਿਚ ਦਸੰਬਰ 2019 ਦੌਰਾਨ ਲਗਾਏ ਗਏ ਪਲੇਸਮੈਂਟ ਕੈਂਪਾਂ ਵਿਚੋਂ ਚੋਣ ਕੀਤੇ ਉਮੀਦਵਾਰਾਂ ਦੀ ਟ੍ਰੇਨਿੰਗ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਕਪੂਰਥਲਾ (ਇੰਦਰਜੀਤ ਸਿੰਘ) : ਪੰਜਾਬ ਸਰਕਾਰ ਦੇ ‘ਘਰ-ਘਰ ਰੋਜ਼ਗਾਰ ਮਿਸ਼ਨ’ ਤਹਿਤ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿੳੂਰੋ, ਕਪੂਰਥਲਾ ਵਿਖੇ ‘ਕਾਮਨ ਸਰਵਿਸ ਸੈਂਟਰ ਈ ਗਵਰਨੈਸ ਪ੍ਰਾਈਵੇਟ ਲਿਮਟਿਡ ਇੰਡੀਆ’ ਵੱਲੋਂ ਪੰਜਾਬ ਭਰ ਵਿਚ ਆਰਥਿਕ ਸਰਵੇ ਕਰਨ ਲਈ ਡੀ. ਬੀ. ਈ. ਈ ਕਪੂਰਥਲਾ ਵਿਚ ਦਸੰਬਰ 2019 ਦੌਰਾਨ ਲਗਾਏ ਗਏ ਪਲੇਸਮੈਂਟ ਕੈਂਪਾਂ ਵਿਚੋਂ ਚੋਣ ਕੀਤੇ ਉਮੀਦਵਾਰਾਂ ਦੀ ਟ੍ਰੇਨਿੰਗ ਉਪਰੰਤ ਉਨਾਂ ਦਾ ਟੈਸਟ ਲਿਆ ਗਿਆ। ਇਹ ਜਾਣਕਾਰੀ ਦਿੰਦਿਆਂ ਜ਼ਿਲਾ ਰੋਜ਼ਗਾਰ ਜਨਰੇਸ਼ਨ ਅਤੇ ਟ੍ਰੇਨਿੰਗ ਅਫ਼ਸਰ ਕਪੂਰਥਲਾ ਸ੍ਰੀਮਤੀ ਨੀਲਮ ਮਹੇ ਨੇ ਦੱਸਿਆ ਕਿ ਇਸ ਟ੍ਰੇਨਿੰਗ ਵਿਚ ਕੁਲ 40 ਉਮੀਦਵਾਰਾਂ ਨੇ ਭਾਗ ਲਿਆ।

ਸੰਬੰਧਿਤ ਖ਼ਬਰਾਂ

ਉਨਾਂ ਜ਼ਿਲਾ ਕਪੂਰਥਲਾ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਜੇਕਰ ਭਵਿੱਖ ਵਿਚ ਕੋਈ ਪ੍ਰਾਜੈਕਟ ਨਾਲ ਜੁੜਨਾ ਚਾਹੁੰਦਾ ਹੈ ਜਾਂ ਇਸ ਸਬੰਧੀ ਵਧੇਰੇ ਜਾਣਕਾਰੀ ਲੈਣਾ ਚਾਹੁੰਦਾ ਹੈ, ਤਾਂ ਉਹ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿੳੂਰੋ ਨਾਲ 01822-297219 ਉੱਤੇ ਸੰਪਰਕ ਕਰ ਸਕਦਾ ਹੈ। ਉਨਾਂ ਕਿਹਾ ਕਿ ਕਾਮਨ ਸਰਵਿਸ ਸੈਂਟਰ ਦੇ ਜ਼ਿਲਾ ਅਧਿਕਾਰੀ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿੳੂਰੋ ਕਪੂਰਥਲਾ ਵਿਖੇ ਰੈਗੂਲਰ ਬੈਠਦੇ ਹਨ ਅਤੇ ਕਾਮਨ ਸਰਵਿਸ ਸੈਂਟਰ ਦੁਆਰਾ ਸਮੇਂ-ਸਮੇਂ ’ਤੇ ਵੱਖ-ਵੱਖ ਸਕੀਮਾਂ ਅਧੀਨ ਪ੍ਰਾਰਥੀਆਂ ਦੀ ਚੋਣ ਕੀਤੀ ਜਾਂਦੀ ਹੈ।

🔔 ਬਿਜ਼ਨਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!