|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਊਧਵ ਠਾਕਰੇ ਨੇ ਸਹੁੰ ਚੁੱਕ ਸਮਾਗਮ ਲਈ PM ਮੋਦੀ ਨੂੰ ਦਿੱਤਾ ਸੱਦਾ

ਮੁੰਬਈ (Vikram Sehajpal) : ਸ਼ਿਵ ਸੈਨਾ ਮੁੱਖੀ ਊਧਵ ਠਾਕਰੇ ਦੇ ਸਹੁੰ ਚੁੱਕ ਸਮਾਗਮ ਦੇ ਲਈ ਸੋਨੀਆ ਗਾਂਧੀ ਸਮੇਤ ਕਈ ਮੰਤਰੀਆਂ ਨੂੰ ਸੱਦਾ ਦਿੱਤਾ ਗਿਆ ਹੈ। ਉੱਥੇ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵੀ ਊਧਵ ਠਾਕਰੇ ਨੇ ਸਹੁੰ ਚੁੱਕ ਸਮਾਗਮ ਵਿੱਚ ਸ਼ਿਰਕਤ ਕਰਨ ਦੇ ਲਈ ਸੱਦਾ ਦਿੱਤਾ ਹੈ। ਊਧਵ ਠਾਕਰੇ ਨੇ ਅੱਜ ਮੋਦੀ ਨਾਲ ਫੋਨ 'ਤੇ ਗੱਲ ਕੀਤੀ ਹੈ ਅਤੇ ਉਨ੍ਹਾਂ ਨੂੰ ਸਹੁੰ ਚੁ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਮੁੰਬਈ (Vikram Sehajpal) : ਸ਼ਿਵ ਸੈਨਾ ਮੁੱਖੀ ਊਧਵ ਠਾਕਰੇ ਦੇ ਸਹੁੰ ਚੁੱਕ ਸਮਾਗਮ ਦੇ ਲਈ ਸੋਨੀਆ ਗਾਂਧੀ ਸਮੇਤ ਕਈ ਮੰਤਰੀਆਂ ਨੂੰ ਸੱਦਾ ਦਿੱਤਾ ਗਿਆ ਹੈ। ਉੱਥੇ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵੀ ਊਧਵ ਠਾਕਰੇ ਨੇ ਸਹੁੰ ਚੁੱਕ ਸਮਾਗਮ ਵਿੱਚ ਸ਼ਿਰਕਤ ਕਰਨ ਦੇ ਲਈ ਸੱਦਾ ਦਿੱਤਾ ਹੈ। ਊਧਵ ਠਾਕਰੇ ਨੇ ਅੱਜ ਮੋਦੀ ਨਾਲ ਫੋਨ 'ਤੇ ਗੱਲ ਕੀਤੀ ਹੈ ਅਤੇ ਉਨ੍ਹਾਂ ਨੂੰ ਸਹੁੰ ਚੁੱਕ ਸਮਾਗਮ ਦੇ ਲਈ ਸੱਦਾ ਪੱਤਰ ਵੀ ਭੇਜਿਆ ਹੈ।

ਸੰਬੰਧਿਤ ਖ਼ਬਰਾਂ

ਉੱਥੇ ਹੀ ਸ਼ਿਵ ਸੈਨਾ ਨੇਤਾ ਆਦਿੱਤਿਆ ਠਾਕਰੇ ਨੇ ਬੁੱਧਵਾਰ ਨੂੰ ਸਹੁੰ ਚੁੱਕ ਸਮਾਰੋਹ ਲਈ ਕਾਂਗਰਸ ਦੇ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਅਤੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਰਿਹਾਇਸ਼ 'ਤੇ ਜਾ ਕੇ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਸਮਾਗਮ ਵਿੱਚ ਆਉਣ ਦਾ ਸੱਦਾ ਦਿੱਤਾ ਹੈ।ਵੀਰਵਾਰ ਨੂੰ ਊਧਵ ਠਾਕਰੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਠਾਕਰੇ ਦੇ ਸਹੁੰ ਚੁੱਕ ਸਮਾਰੋਹ ਲਈ ਸ਼ਿਵਾਜੀ ਪਾਰਕ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!