ਕਪੂਰਥਲਾ (ਇੰਦਰਜੀਤ ਸਿੰਘ ਚਾਹਲ) : ਸ਼੍ਰੀ ਗੁਰੂ ਰਾਮ ਦਾਸ ਸਪੋਰਟਸ ਐਂਡ ਕਲਚਰਲ ਕਲੱਬ ਰਜ਼ਿ ਵਲੋ ਸਮੂਹ ਗ੍ਰਾਮ ਪੰਚਾਇਤ ਤੇ ਪ੍ਰਵਾਸੀ ਵੀਰਾਂ ਦੇ ਸਹਿਯੋਗ ਨਾਲ ਜੱਥੇਦਾਰ ਜਸਵੰਤ ਸਿੰਘ ਵੜੈੜ, ਸੇਵਾ ਸਿੰਘ ਵੜੈਚ, ਬਲਜੀਤ ਸਿੰਘ ਦੀ ਯਾਦ ਪਿੰਡ ਸੈਦੋਵਾਲ ਵਿਖੇ ਕਰਵਾਇਆ ਜਾ ਰਿਹਾ ਸਲਾਨਾ 16ਵਾਂ ਕਬੱਡੀ ਦਾ ਮਹਾਂਕੁੰਭ ਸ਼ੁਰੂ ਹੋ ਗਿਆ ਹੈ। ਕਬੱਡੀ ਕੱਪ ਦਾ ਉਦਘਾਟਨ ਸੰਤ ਬਾਬਾ ਬਾਬਾ ਬਲਬੀਰ ਸਿੰਘ ਸੀਚੇਵਾਲ ਅਤੇ ਵਿਧਾਇਕ ਰਾਣਾ ਗੁਰਜੀਤ ਸਿੰਘ ਵਲੋ ਕੀਤਾ ਗਿਆ ਉਨ੍ਹਾਂ ਕਿਹਾ ਕਿ ਖੇਡਾਂ ਸਾਡੇ ਜੀਵਨ ਨੂੰ ਨਿਰੋਗ ਅਤੇ ਤੰਦਰੁਸਤ ਰੱਖਦੀਆਂ ਹਨ। ਪ੍ਰਵਾਸੀ ਭਾਰਤੀ ਅਮਰੀਕ ਸਿੰਘ ਯੂਕੇ ਦੀ ਅਗਵਾਈ ਹੇਠ ਕਰਵਾਏ ਜਾ ਰਹੇ ਕਬੱਡੀ ਕੱਪ ਵਿਚ ਨਾਰਥ ਇੰਡੀਆ ਕਬੱਡੀ ਫੈਡਰੇਸ਼ਨ ਦੀਆਂ ਅੱਠ ਟੀਮਾਂ ਦੇ ਫਸਵੇ ਮੁਕਾਬਲੇ ਹੋਣਗੇ। ਜੇਤੂ ਟੀਮ ਨੂੰ ਪਹਿਲਾ ਇਨਾਮ ਦੋ ਲੱਖ ਰੁਪਏ ਦਾ ਦਿੱਤਾ ਜਾਵੇਗਾ ਤੇ ਉਪ ਜੇਤੂ ਟੀਮ ਨੂੰ ਦੂਜਾ ਇਨਾਮ ਡੇਢ ਲੱਖ ਰੁਪਏ ਦਾ ਦਿੱਤਾ ਜਾਵੇਗਾ।
ਸੰਬੰਧਿਤ ਖ਼ਬਰਾਂ
ਇਸ ਤੋਂ ਇਲਾਵਾ ਕਬੱਡੀ ਪਿੰਡ ਪੱਧਰ, ਕਬੱਡੀ 75 ਕਿਲੋ ਭਾਰ ਵਰਗ, ਕਬੱਡੀ 65 ਕਿਲੋ ਭਾਰ ਵਰਗ ਅਤੇ ਵਾਲੀਵਾਲ ਓਪਨ ਪਿੰਡ ਪੱਧਰ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ ਪਹਿਲੇ ਦਿਨ ਸੈਦੋਵਾਲ. ਖੀਰਾਂਵਾਲੀ ਪਟਿਆਲਾ ਨੱਥੂ ਚਾਹਲ ਦੀਆਂ ਟੀਮਾਂ ਨੇ ਜਿੱਤ ਹਾਸਲ ਕੀਤੀ। ਕਬੱਡੀ ਕੱਪ ਦੇ ਬੈਸਟ ਰੈਡਰ ਤੇ ਜਾਫੀ ਨੂੰ ਕੁਲਦੀਪ ਸਿੰਘ ਯੂਐਸਏ ਤੇ ਸੁੱਖੀ ਬੈਂਸ ਯੂਕੇ ਵਲੋ ਆਲਟੋ ਕਾਰਾਂ ਦਿੱਤੀਆਂ ਜਾਣਗੀਆਂ। ਸਾਬਕਾ ਕਬੱਡੀ ਖਿਡਾਰੀ ਤੇ ਕੋਚ ਦੇਬਾ ਭੰਡਾਲ ਦਾ ਬੁਲਟ ਮੋਟਰਸਾਈਕਲ ਤੇ ਜੱਗੂ ਸੈਦੋਵਾਲ ਦਾ ਮੋਟਰਸਾਈਕਲ ਨਾਲ ਸਨਮਾਨ ਕੀਤਾ ਜਾਵੇਗਾ। ਅਕੈਡਮੀਆਂ ਦੇ ਸੈਮੀਫਾਈਨਲ ਮੈਚਾਂ ਦੇ ਬੈਸਟ ਰੇਡਰ ਤੇ ਜਾਫੀ ਨੂੰ ਮੋਟਰਸਾਈਕਲ ਦਿੱਤੇ ਜਾਣਗੇ। ਖੇਡ ਮੇਲੇ ਦੌਰਾਨ ਵੱਖ ਵੱਖ ਪੰਜਾਬੀ ਗਾਇਕਾਂ ਦਾ ਅਖਾੜਾ ਵੀ ਲੱਗੇਗਾ। ਤਸਵੀਰ- ਖੇਡ ਮੇਲੇ ਦੌਰਾਨ ਖਿਡਾਰੀਆਂ ਨਾਲ ਸੰਤ ਬਾਬਾ ਬਲਵੀਰ ਸਿੰਘ ਸੀਚੇਵਾਲ ਅਤੇ ਵਿਧਾਇਕ ਰਾਣਾ ਗੁਰਜੀਤ ਸਿੰਘ|






