|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਅਮਰੀਕਾ

ਹਾਫਿਜ਼ ਸਈਦ ਦੀ ਗ੍ਰਿਫਤਾਰੀ ਦਾ ਟਰੰਪ ਦੇ ਕੀਤਾ ਸਵਾਗਤ, ਦਿੱਤਾ ਵੱਡਾ ਬਿਆਨ

ਵਾਸ਼ਿੰਗਟਨ ਡੈਸਕ (ਵਿਕਰਮ ਸਹਿਜਪਾਲ) : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ 26/11 ਹਮਲੇ ਦੇ ਮਾਸਟਰ ਮਾਇੰਡ ਹਾਫਿਜ਼ ਸਈਦ ਦੀ ਗ੍ਰਿਫਤਾਰੀ ਦਾ ਸਵਾਗਤ ਕੀਤਾ ਹੈ। ਰਾਸ਼ਟਰਪਤੀ ਟਰੰਪ ਨੇ ਟਵੀਟ ਕਰਦੇ ਹੋਏ ਆਖਿਆ ਕਿ ਕਰੀਬ 10 ਸਾਲਾ ਤੱਕ ਤਲਾਸ਼ੀ ਤੋਂ ਬਾਅਦ ਮੁੰਬਈ ਅੱਤਵਾਦੀ ਹਮਲੇ ਦੇ ਕਥਿਤ ਮਾਸਟਰ ਮਾਇੰਡ ਨੂੰ ਪਾਕਿਸਤਾਨ 'ਚ ਗ੍ਰਿਫਤਾਰ ਕਰ ਲਿਆ ਗਿਆ ਹੈ। ਉਸ ਨੂੰ ਫੱੜਣ ਲਈ ਪਿਛਲੇ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਵਾਸ਼ਿੰਗਟਨ ਡੈਸਕ (ਵਿਕਰਮ ਸਹਿਜਪਾਲ) : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ 26/11 ਹਮਲੇ ਦੇ ਮਾਸਟਰ ਮਾਇੰਡ ਹਾਫਿਜ਼ ਸਈਦ ਦੀ ਗ੍ਰਿਫਤਾਰੀ ਦਾ ਸਵਾਗਤ ਕੀਤਾ ਹੈ। ਰਾਸ਼ਟਰਪਤੀ ਟਰੰਪ ਨੇ ਟਵੀਟ ਕਰਦੇ ਹੋਏ ਆਖਿਆ ਕਿ ਕਰੀਬ 10 ਸਾਲਾ ਤੱਕ ਤਲਾਸ਼ੀ ਤੋਂ ਬਾਅਦ ਮੁੰਬਈ ਅੱਤਵਾਦੀ ਹਮਲੇ ਦੇ ਕਥਿਤ ਮਾਸਟਰ ਮਾਇੰਡ ਨੂੰ ਪਾਕਿਸਤਾਨ 'ਚ ਗ੍ਰਿਫਤਾਰ ਕਰ ਲਿਆ ਗਿਆ ਹੈ। ਉਸ ਨੂੰ ਫੱੜਣ ਲਈ ਪਿਛਲੇ 2 ਸਾਲਾ ਦੌਰਾਨ ਕਾਫੀ ਯਤਨ ਕੀਤੇ ਜਾ ਰਹੇ ਸਨ।

ਸੰਬੰਧਿਤ ਖ਼ਬਰਾਂ

ਜ਼ਿਕਰਯੋਗ ਹੈ ਕਿ ਮੁੰਬਈ ਹਮਲੇ ਦੇ ਮਾਸਟਰ ਮਾਇੰਡ ਅਤੇ ਜੇ. ਯੂ. ਡੀ. ਹਾਫਿਜ਼ ਸਈਦ ਨੂੰ ਲਾਹੌਰ ਤੋਂ ਗ੍ਰਿਫਤਾਰ ਕਰ ਲਿਆ ਗਿਆ ਹੈ। ਸਈਦ ਨੂੰ ਅੱਤਵਾਦ ਰੋਕੂ ਵਿਭਾਗ (ਸੀ. ਟੀ. ਡੀ.) ਨੇ ਪਾਕਿਸਤਾਨ ਦੇ ਪੰਜਾਬ ਸੂਬੇ ਤੋਂ ਬੁੱਧਵਾਰ ਨੂੰ ਗ੍ਰਿਫਤਾਰ ਕੀਤਾ। ਅਧਿਕਾਰੀਆਂ ਨੇ ਦੱਸਿਆ ਕਿ ਸਈਦ ਅੱਤਵਾਦ ਰੋਕੂ ਅਦਾਲਤ 'ਚ ਪੇਸ਼ ਹੋਣ ਲਈ ਲਾਹੌਰ ਤੋਂ ਗੁਜਰਾਂਵਾਲਾ ਆਇਆ ਸੀ ਉਦੋਂ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਅਤੇ ਉਸ ਦੇ ਖਿਲਾਫ ਕਈ ਮਾਮਲੇ ਲੰਬਿਤ ਹਨ।

🔔 ਅਮਰੀਕਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!