|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਮੀਟਿੰਗ 'ਚ ਜਾ ਰਹੇ ਇਸ ਕਾਂਗਰਸੀ ਆਗੂ ਦੀ ਗੱਡੀ ਘੇਰ ਕੇ ਹਮਲਾਵਰਾਂ ਨੇ ਕੀਤੀ ਕੁੱਟਮਾਰ

ਨਿਊਜ਼ ਡੈਸਕ (ਜਸਕਮਲ) : ਪੰਜਾਬ ਵਿਧਾਨ ਸਭਾ ਚੋਣਾਂ ਜਿਓਂ-ਜਿਓਂ ਨਜ਼ਦੀਕ ਆ ਰਹੀਆਂ ਹਨ ਓਵੇਂ-ਓਵੇਂ ਸਿਆਸੀ ਮਾਹੌਲ ਗਰਮ ਹੁੰਦਾ ਜਾ ਰਿਹਾ ਹੈ। ਇਸ ਦਰਮਿਆਨ ਕਈ ਆਗੂ ਆਪਸ ਵਿਚ ਭਿੜਦੇ ਦਿਖਾਈ ਦੇ ਰਹੇ ਹਨ ਤੇ ਕਈਆਂ ਦੀ ਗੱਲ ਹੱਥੋ-ਪਾਈ ਤਕ ਵੀ ਪਹੁੰਚ ਰਹੀ ਹੈ। ਇਸੇ ਤਰ੍ਹਾਂ ਦਾ ਮਾਮਲਾ ਬਰਨਾਲਾ ਤੋਂ ਸਾਹਮਣੇ ਆਇਆ ਹੈ ਜਿਥੇ ਇਕ ਕਾਂਗਰਸੀ ਆਗੂ ’ਤੇ ਹਮਲਾ ਕਰਨ ਦੇ ਦੋਸ਼ 'ਚ ਪੁਲਸ

NRI Post Desk · 1745 ਦਿਨ ਪਹਿਲਾਂ · ਅੱਪਡੇਟ 1745 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਮੀਟਿੰਗ 'ਚ ਜਾ ਰਹੇ ਇਸ ਕਾਂਗਰਸੀ ਆਗੂ ਦੀ ਗੱਡੀ ਘੇਰ ਕੇ ਹਮਲਾਵਰਾਂ ਨੇ ਕੀਤੀ ਕੁੱਟਮਾਰ
📷 NRI Post Desk

ਨਿਊਜ਼ ਡੈਸਕ (ਜਸਕਮਲ) : ਪੰਜਾਬ ਵਿਧਾਨ ਸਭਾ ਚੋਣਾਂ ਜਿਓਂ-ਜਿਓਂ ਨਜ਼ਦੀਕ ਆ ਰਹੀਆਂ ਹਨ ਓਵੇਂ-ਓਵੇਂ ਸਿਆਸੀ ਮਾਹੌਲ ਗਰਮ ਹੁੰਦਾ ਜਾ ਰਿਹਾ ਹੈ। ਇਸ ਦਰਮਿਆਨ ਕਈ ਆਗੂ ਆਪਸ ਵਿਚ ਭਿੜਦੇ ਦਿਖਾਈ ਦੇ ਰਹੇ ਹਨ ਤੇ ਕਈਆਂ ਦੀ ਗੱਲ ਹੱਥੋ-ਪਾਈ ਤਕ ਵੀ ਪਹੁੰਚ ਰਹੀ ਹੈ। ਇਸੇ ਤਰ੍ਹਾਂ ਦਾ ਮਾਮਲਾ ਬਰਨਾਲਾ ਤੋਂ ਸਾਹਮਣੇ ਆਇਆ ਹੈ ਜਿਥੇ ਇਕ ਕਾਂਗਰਸੀ ਆਗੂ ’ਤੇ ਹਮਲਾ ਕਰਨ ਦੇ ਦੋਸ਼ 'ਚ ਪੁਲਸ ਨੇ ਤਿੰਨ ਵਿਅਕਤੀਆਂ ਨੂੰ ਨਾਮਜ਼ਦ ਕਰ ਕੇ ਪੰਜ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ।

ਸੰਬੰਧਿਤ ਖ਼ਬਰਾਂ

ਜਾਣਕਾਰੀ ਦਿੰਦਿਆਂ ਥਾਣਾ ਬਰਨਾਲਾ ਦੇ ਪੁਲਸ ਅਧਿਕਾਰੀ ਅਜੈਬ ਸਿੰਘ ਨੇ ਦੱਸਿਆ ਕਿ ਪੁਲਸ ਕੋਲ ਕਾਂਗਰਸੀ ਆਗੂ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਬਿਆਨ ਦਰਜ ਕਰਵਾਏ ਕਿ ਉਹ ਸੇਖਾ ਵਿਖੇ ਕਿਸੇ ਮੀਟਿੰਗ 'ਚ ਜਾ ਰਿਹਾ ਸੀ ਤਾਂ ਖੰਡੂ, ਗੁਰੀ, ਕਾਲੀ ਵਾਸੀਆਨ ਸੇਖਾ ਤੇ ਹੋਰ ਪੰਜ ਅਣਪਛਾਤੇ ਵਿਅਕਤੀਆਂ ਨੇ ਉਸ ਦੀ ਗੱਡੀ ਘੇਰ ਕੇ ਹਮਲਾ ਕਰ ਦਿੱਤਾ ਤੇ ਗੱਡੀ ਦਾ ਵੀ ਨੁਕਸਾਨ ਕੀਤਾ। ਮੁੱਦਈ ਦੇ ਬਿਆਨਾਂ ਦੇ ਆਧਾਰ ’ਤੇ ਉਕਤ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!