|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਸਿੱਧੂ ਮੂਸੇਵਾਲਾ ਦੀਆਂ ਵਧੀਆਂ ਮੁਸ਼ਕਲਾਂ; ਚੰਡੀਗੜ੍ਹ 'ਚ ਕੇਸ ਦਰਜ; ਜਾਣੋ ਕਾਰਨ

ਨਿਊਜ਼ ਡੈਸਕ : ਪੰਜਾਬ ਵਿਧਾਨ ਸਭਾ ਚੋਣਾਂ 'ਚ ਮਾਨਸਾ ਤੋਂ ਕਾਂਗਰਸੀ ਉਮੀਦਵਾਰ ਤੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਖ਼ਿਲਾਫ਼ ਚੰਡੀਗੜ੍ਹ ਜ਼ਿਲ੍ਹਾ ਅਦਾਲਤ 'ਚ ਕੇਸ ਦਰਜ ਹੋਇਆ ਹੈ। ਐਡਵੋਕੇਟ ਸੁਨੀਲ ਮੱਲਣ ਨੇ ਜ਼ਿਲ੍ਹਾ ਅਦਾਲਤ 'ਚ ਸਿੱਧੂ ਮੂਸੇਵਾਲਾ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਐਡਵੋਕੇਟ ਮੱਲਣ ਨੇ ਕਿਹਾ ਹੈ ਕਿ ਸਿੱਧੂ ਮੂਸੇਵਾਲਾ ਦੇ ਗੀਤ "ਸੰਜੂ" 'ਚ ਵਕੀਲਾਂ ਬਾਰੇ ਇਤਰਾਜ

NRI Post Desk · 1747 ਦਿਨ ਪਹਿਲਾਂ · ਅੱਪਡੇਟ 1747 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਸਿੱਧੂ ਮੂਸੇਵਾਲਾ ਦੀਆਂ ਵਧੀਆਂ ਮੁਸ਼ਕਲਾਂ; ਚੰਡੀਗੜ੍ਹ 'ਚ ਕੇਸ ਦਰਜ; ਜਾਣੋ ਕਾਰਨ
📷 NRI Post Desk

ਨਿਊਜ਼ ਡੈਸਕ : ਪੰਜਾਬ ਵਿਧਾਨ ਸਭਾ ਚੋਣਾਂ 'ਚ ਮਾਨਸਾ ਤੋਂ ਕਾਂਗਰਸੀ ਉਮੀਦਵਾਰ ਤੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਖ਼ਿਲਾਫ਼ ਚੰਡੀਗੜ੍ਹ ਜ਼ਿਲ੍ਹਾ ਅਦਾਲਤ 'ਚ ਕੇਸ ਦਰਜ ਹੋਇਆ ਹੈ। ਐਡਵੋਕੇਟ ਸੁਨੀਲ ਮੱਲਣ ਨੇ ਜ਼ਿਲ੍ਹਾ ਅਦਾਲਤ 'ਚ ਸਿੱਧੂ ਮੂਸੇਵਾਲਾ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਐਡਵੋਕੇਟ ਮੱਲਣ ਨੇ ਕਿਹਾ ਹੈ ਕਿ ਸਿੱਧੂ ਮੂਸੇਵਾਲਾ ਦੇ ਗੀਤ "ਸੰਜੂ" 'ਚ ਵਕੀਲਾਂ ਬਾਰੇ ਇਤਰਾਜ਼ਯੋਗ ਸ਼ਬਦਾਵਲੀ ਵਰਤੀ ਗਈ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਮੂਸੇਵਾਲਾ ਨੇ ਜਾਣਬੁੱਝ ਕੇ ਗਲਤ ਇਰਾਦੇ ਨਾਲ ਇਸ ਗੀਤ ਨੂੰ ਰਿਲੀਜ਼ ਕੀਤਾ ਹੈ।

ਸੰਬੰਧਿਤ ਖ਼ਬਰਾਂ

ਐਡਵੋਕੇਟ ਮੱਲਣ ਨੇ ਕਿਹਾ ਕਿ ਮੂਸੇਵਾਲਾ ਆਪਣੇ ਗੀਤਾਂ ਰਾਹੀਂ ਨੌਜਵਾਨਾਂ ਨੂੰ ਹਿੰਸਾ ਤੇ ਦੰਗਿਆਂ ਵੱਲ ਉਤਸ਼ਾਹਿਤ ਕਰਦਾ ਹੈ। ਮੂਸੇਵਾਲਾ ਖਿਲਾਫ ਐਕਟ ਆਈਪੀਸੀ, ਆਰਮਜ਼ ਐਕਟ ਅਤੇ ਆਈਟੀ ਐਕਟ ਦੀਆਂ ਧਾਰਾਵਾਂ ਅਧੀਨ ਮਾਮਲਾ ਦਰਜ ਹੋਇਆ ਹੈ, ਜਿਸ ਵਿਚ ਦੇਸ਼ ਵਿਰੁੱਧ ਕਾਰਵਾਈਆਂ, ਅਪਰਾਧਿਕ ਸਾਜ਼ਿਸ਼, ਸਾਂਝੀ ਕੋਸ਼ਿਸ਼, ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣਾ, ਅਕਸ ਨੂੰ ਠੇਸ ਪਹੁੰਚਾਉਣਾ, ਡਰਾਉਣਾ ਆਦਿ ਸ਼ਾਮਲ ਹਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!