|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਕੈਨੇਡਾ

ਕੈਨੇਡਾ 'ਚ ਕਤਲ ਕੀਤੇ ਨੌਜਵਾਨ ਦੀ ਲਾਸ਼ ਪਹੁੰਚੀ ਪੰਜਾਬ..!

ਓਂਟਾਰੀਓ ਡੈਸਕ (ਵਿਕਰਮ ਸਹਿਜਪਾਲ) : ਕੈਨੇਡਾ ਵਿੱਚ ਕਤਲ ਕੀਤੇ ਗਏ ਪੰਜਾਬੀ ਨੌਜਵਾਨ ਗੁਰਜੋਤ ਸਿੰਘ ਦੀ ਮਿਤ੍ਰਕ ਦੇਹ ਅੱਜ ਉਸ ਦੇ ਪਿੰਡ ਲਿਆਂਦੀ ਗਈ। ਪਰਿਵਾਰ ਨੇ ਅੱਜ ਗੁਰਜੋਤ ਦੀ ਮੌਤ ਦੇ 21 ਦਿਨਾਂ ਬਾਅਦ ਉਸ ਦਾ ਸਸਕਾਰ ਕੀਤਾ। ਪਿੰਡ ਵਾਸੀਆਂ ਮੰਗ ਕੀਤੀ ਹੈ ਕਿ ਗੁਰਜੋਤ ਦੇ ਕਾਤਲਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿਵਾਈ ਜਾਏ। ਇਸਦੇ ਨਾਲ ਹੀ ਪ੍ਰਸ਼ਾਸਨ ਕੋਲੋਂ ਗੁਰਜੋਤ ਦੇ ਪਰਿਵਾ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਓਂਟਾਰੀਓ ਡੈਸਕ (ਵਿਕਰਮ ਸਹਿਜਪਾਲ) : ਕੈਨੇਡਾ ਵਿੱਚ ਕਤਲ ਕੀਤੇ ਗਏ ਪੰਜਾਬੀ ਨੌਜਵਾਨ ਗੁਰਜੋਤ ਸਿੰਘ ਦੀ ਮਿਤ੍ਰਕ ਦੇਹ ਅੱਜ ਉਸ ਦੇ ਪਿੰਡ ਲਿਆਂਦੀ ਗਈ। ਪਰਿਵਾਰ ਨੇ ਅੱਜ ਗੁਰਜੋਤ ਦੀ ਮੌਤ ਦੇ 21 ਦਿਨਾਂ ਬਾਅਦ ਉਸ ਦਾ ਸਸਕਾਰ ਕੀਤਾ। ਪਿੰਡ ਵਾਸੀਆਂ ਮੰਗ ਕੀਤੀ ਹੈ ਕਿ ਗੁਰਜੋਤ ਦੇ ਕਾਤਲਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿਵਾਈ ਜਾਏ। ਇਸਦੇ ਨਾਲ ਹੀ ਪ੍ਰਸ਼ਾਸਨ ਕੋਲੋਂ ਗੁਰਜੋਤ ਦੇ ਪਰਿਵਾਰ ਦੀ ਵੀ ਸਾਰ ਲੈਣ ਦੀ ਮੰਗ ਕੀਤੀ ਗਈ ਹੈ। ਦੱਸ ਦੇਈਏ ਸਟੱਡੀ ਵੀਜ਼ਾ 'ਤੇ ਪੜ੍ਹਨ ਗਏ 20 ਸਾਲਾ ਗੁਰਜੋਤ ਸਿੰਘ ਦਾ 18 ਜੂਨ ਦੀ ਰਾਤ ਨੂੰ ਕਰੀਬ 10 ਵਜੇ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। 22 ਸਾਲਾ ਗੁਰਜੋਤ ਸਿੰਘ ਹਲਕਾ ਮੌੜ ਦੇ ਪਿੰਡ ਥੰਮਣਗੜ੍ਹ ਦਾ ਵਾਸੀ ਸੀ।

ਸੰਬੰਧਿਤ ਖ਼ਬਰਾਂ

ਕੈਨੇਡਾ ਦੇ ਬਰੈਂਪਟਨ ’ਚ ਉਸ ਦਾ ਕਤਲ ਹੋਇਆ। ਜ਼ਿਕਰਯੋਗ ਹੈ ਕਿ 17 ਸਾਲ ਪਹਿਲਾਂ ਗੁਰਜੋਤ ਦੇ ਮਾਤਾ ਪਿਤਾ ਦੀ ਮੌਤ ਹੋ ਚੁੱਕੀ ਅਤੇ ਉਸਦਾ ਪਾਲਣ-ਪੋਸ਼ਣ ਉਸਦੇ ਚਾਚਾ ਜੀ ਤੇ ਦਾਦਾ ਜੀ ਵੱਲੋਂ ਕੀਤਾ ਗਿਆ। ਖੂਨ ਦਾ ਰਿਸ਼ਤਾ ਨਾ ਹੋਣ ਕਰਕੇ ਚਚੇਰੇ ਪਰਿਵਾਰ ਨੂੰ ਵੀਜ਼ਾ ਲੈਣ ਵਿੱਚ ਦੇਰੀ ਲੱਗ ਰਹੀ ਸੀ। ਗੁਰਜੋਤ ਨੂੰ ਵਾਪਸ ਲਿਆਉਣ ਦੇ ਲਈ ਉਸ ਦਾ ਬਲੱਡ ਰਿਲੇਸ਼ਨ ਹੋਣਾ ਜ਼ਰੂਰੀ ਸੀ। ਚਾਚਾ-ਚਾਚੀ ਅਤੇ ਦਾਦਾ-ਦਾਦੀ ਵੱਲੋਂ ਉਸ ਦਾ ਪਾਲਣ ਪੋਸ਼ਣ ਕੀਤਾ ਗਿਆ। ਪਿਛਲੇ ਸਾਲ ਉਸ ਨੇ ਕੈਨੇਡਾ ਵਿੱਚ ਪੜ੍ਹਾਈ ਸ਼ੁਰੂ ਕੀਤੀ ਸੀ ਪਰ ਕੁਝ ਅਣਪਛਾਤੇ ਲੋਕਾਂ ਨੇ ਉਸ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ।

🔔 ਕੈਨੇਡਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!