|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਆਸਾਰਾਮ ਆਸ਼ਰਮ 'ਚ ਖੜ੍ਹੀ ਕਾਰ ’ਚੋਂ ਮਿਲੀ ਲੜਕੀ ਦੀ ਲਾਸ਼

ਨਿਊਜ਼ ਡੈਸਕ : ਜ਼ਿਲ੍ਹੇ ਦੇ ਥਾਣਾ ਕੋਤਵਾਲੀ ਨਗਰ ਖੇਤਰ ਅਧੀਨ ਪੈਂਦੇ ਬਹਰਾਈਚ ਰੋਡ ਸਥਿਤ ਆਸਾਰਮ ਆਸ਼ਰਮ ਕੰਪਲੈਕਸ ’ਚ ਖੜ੍ਹੀ ਇਕ ਕਾਰ ’ਚੋਂ ਇਕ ਲੜਕੀ ਦੀ ਲਾਸ਼ ਬਰਾਮਦ ਹੋਈ ਹੈ। ਇਸਦੀ ਸੂਚਨਾ ਮਿਲਣ ’ਤੇ ਪੁਲਸ ਮੌਕੇ ’ਤੇ ਪਹੁੰਚੀ। ਪੁਲਸ ਨੇ ਕੁੜੀ ਦੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਨਾਲ ਹੀ ਆਸ਼ਰਮ ਦੇ ਕਾਮਿਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ

NRI Post Desk · 1693 ਦਿਨ ਪਹਿਲਾਂ · ਅੱਪਡੇਟ 1693 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਆਸਾਰਾਮ ਆਸ਼ਰਮ 'ਚ ਖੜ੍ਹੀ ਕਾਰ ’ਚੋਂ ਮਿਲੀ ਲੜਕੀ ਦੀ ਲਾਸ਼
📷 NRI Post Desk

ਨਿਊਜ਼ ਡੈਸਕ : ਜ਼ਿਲ੍ਹੇ ਦੇ ਥਾਣਾ ਕੋਤਵਾਲੀ ਨਗਰ ਖੇਤਰ ਅਧੀਨ ਪੈਂਦੇ ਬਹਰਾਈਚ ਰੋਡ ਸਥਿਤ ਆਸਾਰਮ ਆਸ਼ਰਮ ਕੰਪਲੈਕਸ ’ਚ ਖੜ੍ਹੀ ਇਕ ਕਾਰ ’ਚੋਂ ਇਕ ਲੜਕੀ ਦੀ ਲਾਸ਼ ਬਰਾਮਦ ਹੋਈ ਹੈ। ਇਸਦੀ ਸੂਚਨਾ ਮਿਲਣ ’ਤੇ ਪੁਲਸ ਮੌਕੇ ’ਤੇ ਪਹੁੰਚੀ। ਪੁਲਸ ਨੇ ਕੁੜੀ ਦੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਨਾਲ ਹੀ ਆਸ਼ਰਮ ਦੇ ਕਾਮਿਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

ਸੰਬੰਧਿਤ ਖ਼ਬਰਾਂ

ਘਟਨਾ ਨਗਰ ਕੋਤਵਾਲੀ ਖੇਤਰ ਦੇ ਬਿਮੌਰ ਪਿੰਡ ’ਚ ਸਥਿਤ ਆਸਾਰਾਮ ਆਸ਼ਰਮ ਦੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਕੁੜੀ ਆਪਣੇ ਘਰੋਂ 4 ਦਿਨ ਪਹਿਲਾਂ ਗਾਇਬ ਹੋ ਗਈ ਸੀ। ਉੱਥੇ ਹੀ ਪੁਲਸ ਨੇ ਦੱਸਿਆ ਕਿ ਕਾਰ ਦੇ ਅੰਦਰੋਂ ਬਦਬੂ ਆਉਣ ’ਤੇ ਆਸ਼ਰਮ ਦੇ ਚੌਂਕੀਦਾਰ ਨੇ ਜਦੋਂ ਉਸ ਕਾਰ ਨੂੰ ਖੋਲ੍ਹਕੇ ਵੇਖਿਆ ਤਾਂ ਉਸ ਅੰਦਰ ਲਾਸ਼ ਮਿਲੀ, ਜਿਸਤੋਂ ਬਾਅਦ ਉਸਨੇ ਪੁਲਸ ਨੂੰ ਸੂਚਨਾ ਦਿੱਤੀ। ਮੌਕੇ ’ਤੇ ਪਹੁੰਚੀ ਪੁਲਸ ਨੇ ਘਟਨਾ ਵਾਲੀ ਥਾਂ ਅਤੇ ਆਸ਼ਰਮ ਨੂੰ ਸੀਲ ਕਰ ਦਿੱਤਾ ਹੈ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ। ਇਸ ਘਟਨਾ ਨੂੰ ਲੈ ਕੇ ਪੂਰੇ ਇਲਾਕੇ ’ਚ ਦਹਿਸ਼ਤ ਦਾ ਮਾਹੌਲ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!