|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਕੰਮ ਦੀ ਭਾਲ ਕਰਨ ਆਏ ਨੌਜਵਾਨ ਦੀ ਸ਼ੱਕੀ ਹਾਲਤ ’ਚ ਮਿਲੀ ਲਾਸ਼

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਫਿਲੌਰ ਤੋਂ 3 ਦਿਨ ਪਹਿਲਾਂ ਲੁਧਿਆਣਾ ’ਚ ਕੰਮ ਦੀ ਭਾਲ ਕਰਨ ਆਏ 26 ਸਾਲਾ ਨੌਜਵਾਨ ਦੀ ਲਾਸ਼ ਥਾਣਾ ਮਿਹਰਬਾਨ ਦੇ ਇਲਾਕੇ ’ਚ ਮਿਲੀ। ਜਾਂਚ ਅਧਿਕਾਰੀ ਥਾਣੇਦਾਰ ਹਰਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਪਿੰਡ ਦੇ ਸਰਪੰਚ ਨੇ ਫੋਨ ’ਤੇ ਸੂਚਨਾ ਦਿੱਤੀ ਕਿ ਪਿੰਡ ਨੂਰਵਾਲਾ ’ਚ ਖੇਤਾਂ ਦੇ ਵਿਚ ਇਕ ਦਰੱਖਤ ਦੇ ਥੱਲੇ ਇਕ ਨੌਜਵਾਨ ਦੀ ਲਾਸ਼ ਪਈ ਹੋਈ ਹੈ। ਮ

NRI Post Desk · 1682 ਦਿਨ ਪਹਿਲਾਂ · ਅੱਪਡੇਟ 1682 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਫਿਲੌਰ ਤੋਂ 3 ਦਿਨ ਪਹਿਲਾਂ ਲੁਧਿਆਣਾ ’ਚ ਕੰਮ ਦੀ ਭਾਲ ਕਰਨ ਆਏ 26 ਸਾਲਾ ਨੌਜਵਾਨ ਦੀ ਲਾਸ਼ ਥਾਣਾ ਮਿਹਰਬਾਨ ਦੇ ਇਲਾਕੇ ’ਚ ਮਿਲੀ। ਜਾਂਚ ਅਧਿਕਾਰੀ ਥਾਣੇਦਾਰ ਹਰਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਪਿੰਡ ਦੇ ਸਰਪੰਚ ਨੇ ਫੋਨ ’ਤੇ ਸੂਚਨਾ ਦਿੱਤੀ ਕਿ ਪਿੰਡ ਨੂਰਵਾਲਾ ’ਚ ਖੇਤਾਂ ਦੇ ਵਿਚ ਇਕ ਦਰੱਖਤ ਦੇ ਥੱਲੇ ਇਕ ਨੌਜਵਾਨ ਦੀ ਲਾਸ਼ ਪਈ ਹੋਈ ਹੈ। ਮ੍ਰਿਤਕ ਦੀ ਲਾਸ਼ ਕੋਲ ਇਕ ਐਕਟਿਵਾ ਵੀ ਖੜ੍ਹੀ ਹੋਈ ਸੀ, ਜਿਸ ਤੋਂ ਬਾਅਦ ਉਸ ਦੇ ਕਾਗਜ਼ ਕੱਢ ਕੇ ਉਸ ’ਤੇ ਲਿਖੇ ਨੰਬਰ ’ਤੇ ਫੋਨ ਕੀਤਾ ਗਿਆ ਅਤੇ ਉਕਤ ਵਿਅਕਤੀ ਮੌਕੇ ’ਤੇ ਪੁੱਜੇ, ਜਿਸ ਨੇ ਮ੍ਰਿਤਕ ਦੀ ਪਛਾਣ ਆਪਣੇ ਬੇਟੇ ਸਚਿਨ ਭੱਟੀ ਦੇ ਰੂਪ ’ਚ ਕੀਤੀ ਗਈ।

ਸੰਬੰਧਿਤ ਖ਼ਬਰਾਂ

ਮ੍ਰਿਤਕ ਦੇ ਪਿਤਾ ਬਲਵੀਰ ਭੱਟੀ ਨੇ ਦੱਸਿਅਾ ਕਿ ਆਪਣੇ ਕੰਮ ਦੀ ਭਾਲ ’ਚ ਲੁਧਿਆਣਾ ਡੀ. ਐੱਮ. ਸੀ. ਹਸਪਤਾਲ ਲਈ ਆਇਆ ਸੀ। ਬਲਵੀਰ ਨੇ ਦੱਸਿਆ ਕਿ ਉਸ ਦੇ ਬੇਟੇ ਨੇ ਕਿਹਾ ਕਿ ਹਸਪਤਾਲ ’ਚ ਨੌਕਰੀਆਂ ਨਿਕਲੀਆਂ ਹਨ ਅਤੇ ਬੇਟਾਂ ਐਕਟਿਵਾ ਲੈ ਕੇ ਲੁਧਿਆਣਾ ਆ ਗਿਆ ਅਤੇ ਜਦੋਂ ਰਾਤ ਤੱਕ ਵਾਪਸ ਨਹੀਂ ਆਇਆ ਤਾਂ ਉਸ ਦੀ ਕਾਫੀ ਭਾਲ ਕੀਤੀ ਪਰ ਕੋਈ ਵੀ ਸੁਰਾਗ ਨਹੀਂ ਮਿਲਿਆ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗੇ ਦੀ ਕਾਰਵਾਈ ਸ਼ੁਰੂ ਕੇ ਦਿੱਤੀ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!