|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਮੁੱਖ ਮੰਤਰੀ ਦੀ ਰਿਹਾਇਸ਼ ਨਜ਼ਦੀਕ ਪਾਰਕ 'ਚੋਂ ਨੌਜਵਾਨ ਦੀ ਲਾਸ਼ ਬਰਾਮਦ

ਨਿਊਜ਼ ਡੈਸਕ, ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀਆਂ ਦੀਆਂ ਰਿਹਾਇਸ਼ਾਂ ਲਾਗੇ ਰਜਿੰਦਰਾ ਪਾਰਕ 'ਚੋਂ ਬੁੱਧਵਾਰ ਨੂੰ ਨੌਜਵਾਨ ਦੀ ਲਾਸ਼ ਸ਼ੱਕੀ ਹਾਲਾਤ 'ਚ ਬਰਾਮਦ ਹੋਈ ਹੈ। ਸੂਚਨਾ ਮਿਲਣ 'ਤੇ ਪੁੱਜੀ ਪੁਲਿਸ ਨੇ ਉਸ ਨੂੰ ਜੀਐੱਮਐੱਸਐੱਚ-16 ਵਿਚ ਦਾਖ਼ਲ ਕਰਵਾਇਆ ਹੈ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਉਥੇ ਮ੍ਰਿਤਕ ਨੌਜਵਾਨ ਦੇ ਲਾਗੇ ਹਰਿਆਣਾ ਨੰ

NRI Post Desk · 1820 ਦਿਨ ਪਹਿਲਾਂ · ਅੱਪਡੇਟ 1820 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਮੁੱਖ ਮੰਤਰੀ ਦੀ ਰਿਹਾਇਸ਼ ਨਜ਼ਦੀਕ ਪਾਰਕ 'ਚੋਂ ਨੌਜਵਾਨ ਦੀ ਲਾਸ਼ ਬਰਾਮਦ
📷 NRI Post Desk

ਨਿਊਜ਼ ਡੈਸਕ, ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀਆਂ ਦੀਆਂ ਰਿਹਾਇਸ਼ਾਂ ਲਾਗੇ ਰਜਿੰਦਰਾ ਪਾਰਕ 'ਚੋਂ ਬੁੱਧਵਾਰ ਨੂੰ ਨੌਜਵਾਨ ਦੀ ਲਾਸ਼ ਸ਼ੱਕੀ ਹਾਲਾਤ 'ਚ ਬਰਾਮਦ ਹੋਈ ਹੈ। ਸੂਚਨਾ ਮਿਲਣ 'ਤੇ ਪੁੱਜੀ ਪੁਲਿਸ ਨੇ ਉਸ ਨੂੰ ਜੀਐੱਮਐੱਸਐੱਚ-16 ਵਿਚ ਦਾਖ਼ਲ ਕਰਵਾਇਆ ਹੈ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਉਥੇ ਮ੍ਰਿਤਕ ਨੌਜਵਾਨ ਦੇ ਲਾਗੇ ਹਰਿਆਣਾ ਨੰਬਰ ਦਾ ਮੋਟਰਸਾਈਕਲ ਮਿਲਿਆ ਹੈ।

ਸੰਬੰਧਿਤ ਖ਼ਬਰਾਂ

ਹਾਲਾਂਕਿ ਦੇਰ ਰਾਤ ਖ਼ਬਰ ਲਿਖੇ ਜਾਣ ਤਕ ਸੈਕਟਰ-3 ਥਾਣਾ ਦੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਬਾਰੇ ਖ਼ਦਸ਼ਾ ਜ਼ਾਹਰ ਕਰਦਿਆਂ ਜਾਂਚ ਸ਼ੁਰੂ ਕਰ ਦਿੱਤੀ ਸੀ। ਪੁਲਿਸ ਨੂੰ ਬੁੱਧਵਾਰ ਸਵੇਰੇ ਸੂਚਨਾ ਮਿਲੀ ਕਿ ਰਜਿੰਦਰਾ ਪਾਰਕ 'ਚ ਨੌਜਵਾਨ ਬੇਸੁੱਧ ਹਾਲਤ ਵਿਚ ਪਿਆ ਹੈ। ਇਸ ਮਗਰੋਂ ਪੁਲਿਸ ਪੁੱਜੀ ਤੇ ਕਾਰਵਾਈ ਸ਼ੁਰੂ ਕਰ ਦਿੱਤੀ। ਪੁਲਿਸ ਨੂੰ ਜ਼ਮੀਨ 'ਤੇ ਡਿੱਗੇ ਨੌਜਵਾਨ ਲਾਗੇ ਨੀਲੇ ਰੰਗ ਦੀ ਬਾਈਕ ਖੜ੍ਹੀ ਮਿਲੀ ਹੈ। ਪੁਲਿਸ ਬਾਈਕ ਦੇ ਰਜਿਸਟ੍ਰੇਸ਼ਨ ਨੰਬਰ ਤੋਂ ਮ੍ਰਿਤਕ ਦੀ ਸ਼ਨਾਖ਼ਤ ਕਰਨ ਦੇ ਯਤਨਾਂ ਵਿਚ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!