|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਜਲ੍ਹਿਆਂਵਾਲਾ ਬਾਗ ਵਿਖੇ ਹੋਣ ਵਾਲੇ ਸ਼ਤਾਬਦੀ ਸਮਾਗਮਾਂ 'ਚ ਸ਼ਿਰਕਤ ਕਰਨਗੀਆਂ ਉਪ-ਰਾਸ਼ਟਰਪਤੀ, ਮੁੱਖ ਮੰਤਰੀ, ਗਵਰਨਰ ਬਦਨੌਰ ਸਮੇਤ ਹੋਰ ਸ਼ਖਸੀਅਤਾਂ

ਅੰਮਿ੍ਤਸਰ : ਜਲ੍ਹਿਆਂਵਾਲਾ ਬਾਗ ਦੇ ਖੂਨੀ ਸਾਕੇ ਦੀ 100ਵੀਂ ਵਰ੍ਹੇਗੰਢ ਦੇ ਮੱਦੇਨਜ਼ਰ ਸ਼ਹੀਦਾਂ ਦੀ ਇਸ ਪਾਵਨ ਧਰਤੀ 'ਤੇ ਕੇਂਦਰ ਅਤੇ ਸੂਬਾ ਸਰਕਾਰ ਵੱਲੋਂ ਤਿਆਰੀਆਂ ਜ਼ੋਰਾਂ 'ਤੇ ਹਨ। ਇਤਿਹਾਸਿਕ ਮੌਕੇ 'ਤੇ ਦੇਸ਼ ਦੇ ਉਪ-ਰਾਸ਼ਟਰਪਤੀ ਵੈਂਕਈਆ ਨਾਇਡੂ, ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਤੇ ਪੰਜਾਬ ਦੇ ਗਵਰਨਰ ਵੀਪੀ ਸਿੰਘ ਬਦਨੌਰ ਸਮੇਤ ਹੋਰ ਸ਼ਖਸੀਅਤਾਂ 13 ਅਪ੍ਰੈਲ ਨੂੰ ਜ

NRI Post Desk · 2301 ਦਿਨ ਪਹਿਲਾਂ · ਅੱਪਡੇਟ 2298 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਅੰਮਿ੍ਤਸਰ : ਜਲ੍ਹਿਆਂਵਾਲਾ ਬਾਗ ਦੇ ਖੂਨੀ ਸਾਕੇ ਦੀ 100ਵੀਂ ਵਰ੍ਹੇਗੰਢ ਦੇ ਮੱਦੇਨਜ਼ਰ ਸ਼ਹੀਦਾਂ ਦੀ ਇਸ ਪਾਵਨ ਧਰਤੀ 'ਤੇ ਕੇਂਦਰ ਅਤੇ ਸੂਬਾ ਸਰਕਾਰ ਵੱਲੋਂ ਤਿਆਰੀਆਂ ਜ਼ੋਰਾਂ 'ਤੇ ਹਨ। ਇਤਿਹਾਸਿਕ ਮੌਕੇ 'ਤੇ ਦੇਸ਼ ਦੇ ਉਪ-ਰਾਸ਼ਟਰਪਤੀ ਵੈਂਕਈਆ ਨਾਇਡੂ, ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਤੇ ਪੰਜਾਬ ਦੇ ਗਵਰਨਰ ਵੀਪੀ ਸਿੰਘ ਬਦਨੌਰ ਸਮੇਤ ਹੋਰ ਸ਼ਖਸੀਅਤਾਂ 13 ਅਪ੍ਰੈਲ ਨੂੰ ਜਲ੍ਹਿਆਂਵਾਲਾ ਬਾਗ ਵਿਖੇ ਹੋਣ ਵਾਲੇ ਸ਼ਤਾਬਦੀ ਸਮਾਗਮਾਂ 'ਚ ਸ਼ਿਰਕਤ ਕਰਨਗੀਆਂ ਅਤੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ ਕਰਨਗੀਆਂ। ਜਾਣਕਾਰੀ ਅਨੁਸਾਰ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਵੀ ਜਲ੍ਹਿਆਂਵਾਲਾ ਬਾਗ ਵਿਖੇ ਬਾਅਦ ਦੁਪਹਿਰ ਪੁੱਜਣਗੇ।

ਸੰਬੰਧਿਤ ਖ਼ਬਰਾਂ

ਕੈਪਟਨ ਅਮਰਿੰਦਰ ਸਿੰਘ ਟਾਊਨ ਹਾਲ ਤੋਂ ਜਲਿ੍ਹਆਂਵਾਲਾ ਬਾਗ਼ ਤਕ ਕੀਤੇ ਜਾਣ ਵਾਲੇ ਕੈਂਡਲ ਮਾਰਚ ਵਿਚ ਸ਼ਮੂਲੀਅਤ ਕਰਨਗੇ। ਇਹ ਕੈਂਡਲ ਮਾਰਚ ਸ਼ਾਮ 7 ਵਜੇ ਹੋਵੇਗਾ। ਇਤਿਹਾਸਕ ਸਮਾਗਮਾਂ ਦੇ ਮੱਦੇਨਜ਼ਰ ਸ਼ਹਿਰ 'ਚ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ। ਬੁੱਧਵਾਰ ਨੂੰ ਬੀਐੱਸਐੱਫ ਦੇ ਜਵਾਨਾਂ ਨੇ ਜਲ੍ਹਿਆਂਵਾਲਾ ਬਾਗ ਵਿਖੇ ਗਾਰਡ ਆਫ ਆਨਰ ਦੀ ਰਿਹਰਸਲ ਕਰਦਿਆਂ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ। ਪੁਲਿਸ ਵੱਲੋਂ ਲੋੜੀਂਦੀਆਂ ਥਾਵਾਂ 'ਤੇ ਬੈਰੀਕੇਡ ਲਗਾ ਦਿੱਤੇ ਗਏ ਹਨ ਤਾਂ ਜੋ ਟਰੈਫਿਕ ਪ੍ਰਬੰਧਾਂ ਨੂੰ ਸਹੀ ਰੂਪ ਦਿੱਤਾ ਜਾ ਸਕੇ। ਜ਼ਿਕਰਯੋਗ ਹੈ ਕਿ 14 ਅਪ੍ਰੈਲ ਨੂੰ ਸੰਗਰਾਂਦ ਹੈ ਅਤੇ ਇਸ ਦਿਨ ਐਤਵਾਰ ਹੋਣ ਕਾਰਨ ਸੰਗਤਾਂ ਵੱਡੀ ਗਿਣਤੀ ਵਿਚ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣਗੀਆਂ।

ਜਲ੍ਹਿਆਂਵਾਲਾ ਬਾਗ ਦੇ ਖੂਨੀ ਸਾਕੇ ਦੀ 100ਵੀਂ ਵਰ੍ਹੇਗੰਢ ਦੇ ਮੱਦੇਨਜ਼ਰ ਸ਼ਹਿਰ ਵਿਚ ਵੱਖ-ਵੱਖ ਜਥੇਬੰਦੀਆਂ ਵੱਲੋਂ ਸਮਾਗਮ ਕਰਵਾਏ ਜਾ ਰਹੇ ਹਨ। ਫੋਕਲੋਰ ਰਿਸਰਚ ਅਕਾਦਮੀ ਅੰਮਿ੍ਤਸਰ ਤੇ ਪ੍ਰਗਤੀਸ਼ੀਲ ਲੇਖਕ ਸੰਘ ਵੱਲੋਂ ਜਲ੍ਹਿਆਂਵਾਲਾ ਬਾਗ ਦੀ ਸ਼ਤਾਬਦੀ ਸਬੰਧੀ 12 ਅਪ੍ਰੈਲ ਨੂੰ ਵਿਰਸਾ ਵਿਹਾਰ ਵਿਖੇ ਇਕ ਸੈਮੀਨਾਰ ਅਤੇ ਕਵੀ ਦਰਬਾਰ ਕਰਵਾਇਆ ਜਾ ਰਿਹਾ ਹੈ। ਇਸੇ ਤਰ੍ਹਾਂ ਕਿਸਾਨ ਜਥੇਬੰਦੀਆਂ ਵੱਲੋਂ ਇਕੱਠਿਆਂ ਜਲ੍ਹਿਆਂਵਾਲਾ ਬਾਗ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਦਿੱਤੀਆਂ ਜਾਣਗੀਆਂ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!