|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਮੁੱਖ ਮੰਤਰੀ ਨੇ ਲਿਖੀ ਮੋਦੀ ਨੂੰ ਚਿੱਠੀ ਸਿੱਖ ਵਾਸਤੇ ਪਾਕਿ ਸਰਕਾਰ 'ਤੇ ਜ਼ੋਰ ਪਾਉਣ ਦੀ ਮੰਗ ਕੀਤੀ

ਚੰਡੀਗੜ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਾਰੋਵਾਲ ਵਿਖੇ ਸਦੀਆਂ ਪੁਰਾਣੇ ਗੁਰੂ ਨਾਨਕ ਪੈਲਸ ਨੂੰ ਢਾਹੁਣ ਦੀ ਜਾਂਚ ਕਰਵਾਉਣ ਵਾਸਤੇ ਪਾਕਿਸਤਾਨ ਸਰਕਾਰ 'ਤੇ ਦਬਾਅ ਪਾਉਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ।ਉਨ੍ਹਾਂ ਕਿਹਾ ਕਿ ਜੇ ਇਸ ਵਾਸਤੇ ਕੇਂਦਰ ਸਰਕਾਰ ਪਾਕਿਸਤਾਨ ਤੋਂ ਆਗਿਆ ਲੈ ਦੇਵੇ ਤਾਂ ਉਨ੍ਹਾਂ ਦੀ ਸਰਕਾਰ ਇਸ ਇਮਾਰਤ ਦੇ ਮੁੜ ਨਿ

NRI Post Desk · 2261 ਦਿਨ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਚੰਡੀਗੜ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਾਰੋਵਾਲ ਵਿਖੇ ਸਦੀਆਂ ਪੁਰਾਣੇ ਗੁਰੂ ਨਾਨਕ ਪੈਲਸ ਨੂੰ ਢਾਹੁਣ ਦੀ ਜਾਂਚ ਕਰਵਾਉਣ ਵਾਸਤੇ ਪਾਕਿਸਤਾਨ ਸਰਕਾਰ 'ਤੇ ਦਬਾਅ ਪਾਉਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ।ਉਨ੍ਹਾਂ ਕਿਹਾ ਕਿ ਜੇ ਇਸ ਵਾਸਤੇ ਕੇਂਦਰ ਸਰਕਾਰ ਪਾਕਿਸਤਾਨ ਤੋਂ ਆਗਿਆ ਲੈ ਦੇਵੇ ਤਾਂ ਉਨ੍ਹਾਂ ਦੀ ਸਰਕਾਰ ਇਸ ਇਮਾਰਤ ਦੇ ਮੁੜ ਨਿਰਮਾਣ ਲਈ ਤਿਆਰ ਹੈ। ਪਾਕਿਸਤਾਨ ਦੇ ਪੰਜਾਬ ਵਿਚ ਸਿੱਖ ਵਿਰਾਸਤੀ ਜਾਇਦਾਦ ਨੂੰ ਢਾਹੁਣ ਵੱਲ ਮੋਦੀ ਦਾ ਧਿਆਨ ਦਿਵਾਉਂਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਮੋਦੀ ਨੂੰ ਲਿਖੇ ਇਕ ਪੱਤਰ ਵਿਚ ਬੇਨਤੀ ਕੀਤੀ ਹੈ ਕਿ ਉਹ ਇਸ ਜਾਇਦਾਦ ਨੂੰ ਢਾਹੁਣ ਸਬੰਧੀ ਜਾਂਚ ਕਰਵਾਉਣ ਦਾ ਮਾਮਲਾ ਪਾਕਿਸਤਾਨ ਸਰਕਾਰ ਕੋਲ ਉਠਾਉਣ ਅਤੇ ਇਸ ਮੰਦਭਾਗੇ ਕਾਰਜ ਨਾਲ ਸਬੰਧਤ ਸਾਰੇ ਦੋਸ਼ੀਆਂ ਨੂੰ ਕਾਨੂੰਨ ਦੇ ਕਟਹਿਰੇ 'ਚ ਲਿਆਉਣ।

ਸੰਬੰਧਿਤ ਖ਼ਬਰਾਂ

ਵਿਗਿਆਨਕ ਢੰਗ ਨਾਲ ਸਾਂਭ-ਸੰਭਾਲ ਅਤੇ ਬਹਾਲੀ ਰਾਹੀਂ ਇਸ ਇਮਾਰਤ ਦੀ ਮੁੜ ਸਥਾਪਤੀ ਲਈ ਤੁਰੰਤ ਕਦਮ ਚੁੱਕਣ ਦੀ ਗੱਲ ਆਖਦੇ ਹੋਏ ਮੁੱਖ ਮੰਤਰੀ ਨੇ ਸਿੱਖ ਵਿਰਾਸਤ ਨਾਲ ਸਬੰਧਿਤ ਸਾਰੇ ਸਮਾਰਕਾਂ ਦੀ ਸੰਭਾਲ ਲਈ ਪਾਕਿ ਸਰਕਾਰ 'ਤੇ ਜ਼ੋਰ ਪਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਅਜਿਹੀਆਂ ਇਮਾਰਤਾਂ ਨੂੰ ਸੰਸਥਾਈ ਤਰੀਕੇ ਨਾਲ ਸੰਭਾਲਣ ਲਈ ਕਿਹਾ ਹੈ ਤਾਂ ਜੋ ਭਵਿੱਖ ਵਿਚ ਅਜਿਹੀਆਂ ਘਟਨਾਵਾਂ ਨਾ ਵਾਪਰਣ।ਬਾਅਦ ਵਿਚ ਮੁੱਖ ਮੰਤਰੀ ਨੇ ਇਕ ਪ੍ਰੈੱਸ ਬਿਆਨ 'ਚ ਕਿਹਾ ਕਿ ਜੇ ਭਾਰਤ ਸਰਕਾਰ ਪਾਕਿਸਤਾਨ ਸਰਕਾਰ ਤੋਂ ਇਜਾਜ਼ਤ ਲੈ ਦੇਵੇ ਤਾਂ ਪੰਜਾਬ ਸਰਕਾਰ ਇਸ ਇਤਿਹਾਸਕ ਇਮਾਰਤ ਦਾ ਮੁੜ ਨਿਰਮਾਣ ਕਰੇਗੀ।

ਇਸ ਘਟਨਾ ਦੀ ਤਿੱਖੀ ਆਲੋਚਨਾ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਇਸ ਨਾਲ ਦੁਨੀਆ ਭਰ ਵਿਚ ਵਸਦੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਢਾਹ ਲੱਗੀ ਹੈ।ਪ੍ਰਧਾਨ ਮੰਤਰੀ ਨੂੰ ਲਿਖੇ ਇਕ ਅਰਧ ਸਰਕਾਰੀ ਪੱਤਰ ਵਿਚ ਕੈਪਟਨ ਅਮਰਿੰਦਰ ਸਿੰਘ ਨੇ ਲਿਖਿਆ ਹੈ ਕੁਝ ਮੀਡੀਆ ਰਿਪੋਰਟਾਂ ਅਨੁਸਾਰ ਇਹ ਇਮਾਰਤ ਤਕਰੀਬਨ ਚਾਰ ਸਦੀਆਂ ਪੁਰਾਣੀ ਹੈ ਅਤੇ ਇੱਥੇ ਵੱਡੀ ਗਿਣਤੀ ਸਿੱਖ ਸ਼ਰਧਾਲੂ ਜਾਂਦੇ ਰਹੇ ਹਨ। ਇਸ ਇਮਾਰਤ ਨੂੰ ਹੁਣ ਲਾਲਚੀਆਂ ਨੇ ਢਾਹ ਦਿੱਤਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਇਹ ਘਟਨਾ ਨੇ ਸੂਬੇ ਨੂੰ ਬਹੁਤ ਜ਼ਿਆਦਾ ਪੀੜਾ ਪਹੁੰਚਾਈ ਹੈ ਅਤੇ ਇਹ ਉਸ ਸਮੇਂ ਵਾਪਰੀ ਹੈ ਜਦੋਂ ਅਸੀਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਮਨਾ ਰਹੇ ਹਾਂ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!