|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਬਿਜ਼ਨਸ

ਕਾਂਗਰਸ ਨੇ ਜਾਰੀ ਕੀਤਾ ਚੋਣ ਮੈਨੀਫੈਸਟੋ, ਮੁਫਤ ਸਿੱਖਿਆ ਤੇ ਸਿਹਤ ਸਹੂਲਤ ਸਣੇ ਕੀਤੇ ਹੋਰ ਵੱਡੇ ਵਾਅਦੇ

ਨਿਊਜ਼ ਡੈਸਕ (ਜਸਕਮਲ) : ਪੰਜਾਬ ’ਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਾਰੀਆਂ ਪਾਰਟੀਆਂ ਆਪੋ-ਆਪਣੀਆਂ ਤਿਆਰੀਆਂ ’ਚ ਲੱਗੀਆਂ ਹੋਈਆਂ ਹਨ। ਚੋਣਾਂ ਨੂੰ ਲੈ ਕੇ ਬੀਤੇ ਦਿਨੀਂ ਕਈ ਪਾਰਟੀਆਂ ਨੇ ਆਪਣਾ ਚੋਣ ਮੈਨੀਫੈਸਟੋ ਜਾਰੀ ਕਰ ਦਿੱਤਾ ਸੀ। ਚੋਣ ਪ੍ਰਚਾਰ ਦੇ ਆਖਰੀ ਦਿਨ (ਅੱਜ) ਕਾਂਗਰਸ ਪਾਰਟੀ ਨੇ ਵੀ ਆਪਣਾ ਚੋਣ ਮੈਨੀਫੈਸਟੋ ਜਾਰੀ ਕਰ ਦਿੱਤਾ ਹੈ। ਕਾਂਗਰਸੀ ਪਾਰਟੀ ਦਾ ਮੈਨੀਫੈਸਟੋ

NRI Post Desk · 1742 ਦਿਨ ਪਹਿਲਾਂ · ਅੱਪਡੇਟ 1742 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਕਾਂਗਰਸ ਨੇ ਜਾਰੀ ਕੀਤਾ ਚੋਣ ਮੈਨੀਫੈਸਟੋ, ਮੁਫਤ ਸਿੱਖਿਆ ਤੇ ਸਿਹਤ ਸਹੂਲਤ ਸਣੇ ਕੀਤੇ ਹੋਰ ਵੱਡੇ ਵਾਅਦੇ
📷 NRI Post Desk

ਨਿਊਜ਼ ਡੈਸਕ (ਜਸਕਮਲ) : ਪੰਜਾਬ ’ਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਾਰੀਆਂ ਪਾਰਟੀਆਂ ਆਪੋ-ਆਪਣੀਆਂ ਤਿਆਰੀਆਂ ’ਚ ਲੱਗੀਆਂ ਹੋਈਆਂ ਹਨ। ਚੋਣਾਂ ਨੂੰ ਲੈ ਕੇ ਬੀਤੇ ਦਿਨੀਂ ਕਈ ਪਾਰਟੀਆਂ ਨੇ ਆਪਣਾ ਚੋਣ ਮੈਨੀਫੈਸਟੋ ਜਾਰੀ ਕਰ ਦਿੱਤਾ ਸੀ। ਚੋਣ ਪ੍ਰਚਾਰ ਦੇ ਆਖਰੀ ਦਿਨ (ਅੱਜ) ਕਾਂਗਰਸ ਪਾਰਟੀ ਨੇ ਵੀ ਆਪਣਾ ਚੋਣ ਮੈਨੀਫੈਸਟੋ ਜਾਰੀ ਕਰ ਦਿੱਤਾ ਹੈ। ਕਾਂਗਰਸੀ ਪਾਰਟੀ ਦਾ ਮੈਨੀਫੈਸਟੋ ਜਾਰੀ ਕਰਦੇ ਹੋਏ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਕਾਂਗਰਸ ਸਰਕਾਰ ਆਉਣ ’ਤੇ ਹਰੇਕ ਪਰਿਵਾਰ ਨੂੰ 8 ਸਿਲੰਡਰ ਦਿੱਤੇ ਜਾਣਗੇ।

ਸੰਬੰਧਿਤ ਖ਼ਬਰਾਂ

ਇਸ ਦੇ ਨਾਲ ਹੀ ਮੁੱਖ ਮੰਤਰੀ ਚੰਨੀ ਤੇ ਨਵਜੋਤ ਸਿੰਧੂ ਨੇ ਕਿਹਾ ਕਿ ਪੰਜਾਬ ਦਾ ਹਰੇਕ ਕੱਚਾ ਮਕਾਨ ਪੱਕਾ ਕੀਤਾ ਜਾਵੇਗਾ। 3100 ਬਜ਼ੁਰਗਾਂ-ਜਨਾਨੀਆਂ ਨੂੰ ਪੈਨਸ਼ਨ ਦਿੱਤੀ ਜਾਵੇਗੀ। ਸਰਕਾਰੀ ਸਕੂਲਾਂ ’ਚ ਪੜ੍ਹਨ ਵਾਲੇ ਬੱਚਿਆਂ ਤੇ ਯੂਨੀਵਰਸਿਟੀ 'ਚ ਪੜ੍ਹਾਈ ਕਰਨ ਵਾਲੇ ਸਾਰੇ ਬੱਚਿਆਂ ਨੂੰ ਫ਼ਰੀ ਸਿੱਖਿਆ ਦਿੱਤੀ ਜਾਵੇਗੀ। ਸਿਹਤ ਸਹੂਲਤਾਵਾਂ ਨੂੰ ਲੈ ਕੇ ਉਨ੍ਹਾਂ ਨੇ ਕਿਹਾ ਕਿ ਲੋਕਾਂ ਨੂੰ ਫ਼ਰੀ ਹੈਲਥ ਸਰਵਿਸ ਦਿੱਤੀ ਜਾਵੇਗੀ।

350 ਰੁਪਏ ਮਨਰੇਗਾ ਵਾਲਿਆਂ ਦੇ ਕਰ ਦਿੱਤੇ ਜਾਣਗੇ। ਮਜ਼ਦੂਰਾਂ ਨੂੰ 100 ਦੀ ਜਗ੍ਹਾ 150 ਦਿਨਾਂ ਦਾ ਰੁਜ਼ਗਾਰ ਦਿੱਤਾ ਜਾਵੇਗਾ। ਇਸ ਤੋਂ ਇਲਾਵਾ 2 ਤੋਂ 12 ਲੱਖ ਰੁਪਏ ਦਾ ਲੋਨ ਹੋਮ ਰੁਜ਼ਗਾਰ ਵਾਸਤੇ ਦਿੱਤਾ ਜਾਵੇਗਾ।

🔔 ਬਿਜ਼ਨਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!