|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਕੈਨੇਡਾ

ਕੈਨੇਡਾ 'ਚ ਚੱਲ ਰਹੇ ਪ੍ਰਦਰਸ਼ਨ ਨੂੰ ਲੈ ਕੇ ਅਦਾਲਤ ਹੋਈ ਸਖ਼ਤ, ਦਿੱਤੇ ਇਹ ਹੁਕਮ

ਕੈਨੇਡਾ ਨਿਊਜ਼ ਡੈਸਕ : ਕੈਨੇਡਾ ਦੇ ਇਕ ਜੱਜ ਨੇ ਅਮਰੀਕਾ ਨਾਲ ਲੱਗਦੀ ਸਰਹੱਦ ‘ਤੇ ਸਥਿਤ ਅੰਬੈਸਡਰ ਬ੍ਰਿਜ ‘ਤੇ ਪੰਜ ਦਿਨਾਂ ਤੋਂ ਡਟੇ ਪ੍ਰਦਰਸ਼ਨਕਾਰੀਆਂ ਨੂੰ ਪ੍ਰਦਰਸ਼ਨ ਨੂੰ ਖ਼ਤਮ ਕਰਨ ਦਾ ਹੁਕਮ ਦਿੱਤਾ ਹੈ। ਵਿਰੋਧ ਪ੍ਰਦਰਸ਼ਨਾਂ ਕਾਰਨ ਦੋਵਾਂ ਦੇਸ਼ਾਂ ਵਿਚਕਾਰ ਮਾਲ ਦੀ ਆਵਾਜਾਈ 'ਚ ਵਿਘਨ ਪੈ ਰਿਹਾ ਹੈ ਤੇ ਦੋਵਾਂ ਪਾਸਿਆਂ ਦੇ ਆਟੋਮੋਬਾਈਲ ਉਦਯੋਗ ਨੂੰ ਉਤਪਾਦਨ 'ਚ ਕਟੌਤੀ ਕਰਨ

NRI Post Desk · 1748 ਦਿਨ ਪਹਿਲਾਂ · ਅੱਪਡੇਟ 1748 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਕੈਨੇਡਾ 'ਚ ਚੱਲ ਰਹੇ ਪ੍ਰਦਰਸ਼ਨ ਨੂੰ ਲੈ ਕੇ ਅਦਾਲਤ ਹੋਈ ਸਖ਼ਤ, ਦਿੱਤੇ ਇਹ ਹੁਕਮ
📷 NRI Post Desk

ਕੈਨੇਡਾ ਨਿਊਜ਼ ਡੈਸਕ : ਕੈਨੇਡਾ ਦੇ ਇਕ ਜੱਜ ਨੇ ਅਮਰੀਕਾ ਨਾਲ ਲੱਗਦੀ ਸਰਹੱਦ ‘ਤੇ ਸਥਿਤ ਅੰਬੈਸਡਰ ਬ੍ਰਿਜ ‘ਤੇ ਪੰਜ ਦਿਨਾਂ ਤੋਂ ਡਟੇ ਪ੍ਰਦਰਸ਼ਨਕਾਰੀਆਂ ਨੂੰ ਪ੍ਰਦਰਸ਼ਨ ਨੂੰ ਖ਼ਤਮ ਕਰਨ ਦਾ ਹੁਕਮ ਦਿੱਤਾ ਹੈ। ਵਿਰੋਧ ਪ੍ਰਦਰਸ਼ਨਾਂ ਕਾਰਨ ਦੋਵਾਂ ਦੇਸ਼ਾਂ ਵਿਚਕਾਰ ਮਾਲ ਦੀ ਆਵਾਜਾਈ 'ਚ ਵਿਘਨ ਪੈ ਰਿਹਾ ਹੈ ਤੇ ਦੋਵਾਂ ਪਾਸਿਆਂ ਦੇ ਆਟੋਮੋਬਾਈਲ ਉਦਯੋਗ ਨੂੰ ਉਤਪਾਦਨ 'ਚ ਕਟੌਤੀ ਕਰਨ ਲਈ ਮਜਬੂਰ ਕੀਤਾ ਹੈ।

ਸੰਬੰਧਿਤ ਖ਼ਬਰਾਂ

ਇਹ ਹਾਲੇ ਸਪੱਸ਼ਟ ਨਹੀਂ ਹੈ ਕਿ ਕੋਵਿਡ-19 ਪਾਬੰਦੀਆਂ ਦਾ ਵਿਰੋਧ ਕਰਨ ਵਾਲੇ ਟਰੱਕਾਂ ਤੇ ਹੋਰ ਵਾਹਨਾਂ ਨੂੰ ਪਾਰਕ ਕਰਨ ਵਾਲੇ ਲੋਕਾਂ ਨੂੰ ਹਟਾਉਣ ਲਈ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਦੇ ਅਧਿਕਾਰੀ ਕਦੋਂ ਸਰਹੱਦ 'ਤੇ ਭੇਜੇ ਜਾਣਗੇ। ਓਨਟਾਰੀਓ ਸੁਪੀਰੀਅਰ ਕੋਰਟ ਦੇ ਚੀਫ਼ ਜਸਟਿਸ ਜੈਫਰੀ ਮੋਰਾਵੇਟਜ਼ ਨੇ ਡਿਜੀਟਲ ਸੁਣਵਾਈ ਦੌਰਾਨ ਕਿਹਾ ਕਿ ਪ੍ਰਦਰਸ਼ਨਕਾਰੀਆਂ ਨੂੰ ਪ੍ਰਦਰਸ਼ਨ ਵਾਲੀ ਥਾਂ ਛੱਡਣ ਦਾ ਸਮਾਂ ਦੇਣ ਲਈ ਅਦਾਲਤ ਦਾ ਹੁਕਮ ਸਥਾਨਕ ਸਮੇਂ ਦੇ ਅਨੁਸਾਰ ਸ਼ਾਮ 7 ਵਜੇ ਤੋਂ ਲਾਗੂ ਹੋਵੇਗਾ।

ਵਿੰਡਸਰ ਪੁਲਸ ਨੇ ਤੁਰੰਤ ਚੇਤਾਵਨੀ ਜਾਰੀ ਕਰਦਿਆਂ ਕਿਹਾ ਕਿ ਸੜਕਾਂ ਨੂੰ ਰੋਕਣ ਵਾਲੇ ਕਿਸੇ ਵੀ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਜਾ ਸਕਦਾ ਹੈ ਅਤੇ ਉਨ੍ਹਾਂ ਦੀ ਗੱਡੀ ਜ਼ਬਤ ਕੀਤੀ ਜਾ ਸਕਦੀ ਹੈ। ਜ਼ਿਆਦਾਤਰ ਪਿਕਅੱਪ ਟਰੱਕ ਡਰਾਈਵਰਾਂ ਨੇ ਸੋਮਵਾਰ ਤੋਂ ਵਿੰਡਸਰ ਨੂੰ ਡੇਟ੍ਰੋਇਟ ਨਾਲ ਜੋੜਨ ਵਾਲੇ ਪੁਲ ਨੂੰ ਬੰਦ ਕਰ ਦਿੱਤਾ ਹੈ।

🔔 ਕੈਨੇਡਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!